ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

International ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦੇਹਾਂਤ, ਕਾਫੀ ਸਮੇਂ ਤੋਂ ਸਨ ਬੀਮਾਰ

ਅਜੀਤਪਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਿਰਨ ਅਜੀਤਪਾਲ ਸਿੰਘ ਦੋਵਾਂ ਨੇ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੀ ਨੁਮਾਇੰਦਗੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਕਿਰਨ ਅਜੀਤਪਾਲ ਵਿਸ਼ਵ ਕੱਪ-1975 ਜਿੱਤਣ ਵਾਲੀ ਭਾਰਤੀ ਟੀਮ ਦੇ ਕਪਤਾਨ ਓਲੰਪੀਅਨ ਅਜੀਤ ਪਾਲ ਦੇ ਪਤਨੀ ਸਨ।

International ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦੇਹਾਂਤ, ਕਾਫੀ ਸਮੇਂ ਤੋਂ ਸਨ ਬੀਮਾਰ
Follow Us
davinder-kumar-jalandhar
| Published: 20 May 2023 23:26 PM IST
Sports News: ਅੰਤਰਾਰਸ਼ਟਰੀ ਬਾਸਕਟਬਾਲ (Basketball) ਖਿਡਾਰੀ Kiran Ajit Pal Singh (69) ਦਾ ਸ਼ਨੀਵਾਰ ਨੂੰ ਇੱਥੇ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਪਤੀ ਅਤੇ ਦੋ ਪੁੱਤਰ ਛੱਡ ਗਈ ਹੈ। ਕਿਰਨ ਅਜੀਤਪਾਲ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। ਉਹ ਪਦਮ ਸ਼੍ਰੀ ਅਤੇ ਓਲੰਪੀਅਨ ਅਜੀਤ ਪਾਲ ਦੀ ਪਤਨੀ ਸਨ। ਜੋ ਹਾਕੀ ਵਿਸ਼ਵ ਕੱਪ-1975 ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨ ਸੀ। ਅਜੀਤਪਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਅਜੀਤਪਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਿਰਨ ਅਜੀਤਪਾਲ ਸਿੰਘ ਦੋਵਾਂ ਨੇ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਕੈਬਨਿਟ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੇਅਰ ਨੇ ਵਿਛੜੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਜਿੱਥੇ ਅਜੀਤ ਪਾਲ ਸਿੰਘ ਨੇ ਹਾਕੀ ਵਿੱਚ ਵਿਸ਼ਵ ਕੱਪ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਕਪਤਾਨੀ ਕੀਤੀ, ਉੱਥੇ ਉਸ ਦੀ ਪਤਨੀ ਕਿਰਨ ਅਜੀਤਪਾਲ ਸਿੰਘ ਨੇ ਬਾਸਕਟਬਾਲ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਉਹ ਖੇਡ ਜਗਤ ਦੀਆਂ ਕੁਝ ਖਾਸ ਜੋੜੀਆਂ ਵਿੱਚੋਂ ਇੱਕ ਸਨ ਜੋ ਭਾਰਤ ਲਈ ਖੇਡਦੇ ਸਨ।

ਬਾਸਕਟਬਾਲ ਦੀ ਖਿਡਾਰੀ ਸੀ ਕਿਰਨ ਅਜੀਤਪਾਲ ਸਿੰਘ

Kiran Ajit Pal Singh ਬਾਸਕਟਬਾਲ ਦੀ ਖੇਡ ਵਿੱਚ ਕਿਰਨ ਗਰੇਵਾਲ ਵਜੋਂ ਜਾਣੇ ਜਾਂਦੇ ਕਿਰਨ ਅਜੀਤਪਾਲ ਸਿੰਘ ਦਾ ਜੱਦੀ ਪਿੰਡ ਲਲਤੋਂ ਕਲਾਂ (ਲੁਧਿਆਣਾ) ਸੀ। ਉਹ ਨਵੀਂ ਦਿੱਲੀ ਵਿੱਚ ਪੈਦਾ ਹੋਏ ਸਨ। ਅਤੇ ਇੱਥੋਂ ਹੀ ਪੜਾਈ ਕੀਤੀ। ਫਿਰ ਬਾਸਕਟਬਾਲ ਖੇਡਣਾ ਸ਼ੁਰੂ ਕਰ ਦਿੱਤਾ। ਅਜੀਤਪਾਲ ਸਿੰਘ ਹਾਕੀ ਦੇ ਮੱਕਾ ਵਜੋਂ ਜਾਣੇ ਜਾਂਦੇ ਪਿੰਡ ਸੰਸਾਰਪੁਰ ਦੇ ਰਹਿਣ ਵਾਲੇ ਸਨ ਉਹ ਆਪਣੇ ਪਰਿਵਾਰ ਸਮੇਤ ਪਿਛਲੇ ਕਾਫੀ ਸਮੇਂ ਤੋਂ ਨਵੀਂ ਦਿੱਲੀ ‘ਚ ਰਹਿ ਰਹੇ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...