ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IPL 2025: ਵੈਭਵ ਸੂਰਿਆਵੰਸ਼ੀ ਅੱਗੇ GT ਨੇ ਟੇਕੇ ਗੋਡੇ, ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਇਤਿਹਾਸਕ ਜਿੱਤ

ਆਈਪੀਐਲ 2025 ਦੇ 47ਵੇਂ ਮੈਚ ਵਿੱਚ, ਰਾਜਸਥਾਨ ਰਾਇਲਜ਼ ਨੇ ਗੁਜਰਾਤ ਟਾਈਟਨਜ਼ ਵਿਰੁੱਧ 8 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਇਸ ਮੈਚ ਵਿੱਚ, 14 ਸਾਲਾ ਵੈਭਵ ਸੂਰਿਆਵੰਸ਼ੀ ਨੇ ਮੈਚ ਜੇਤੂ ਪਾਰੀ ਖੇਡੀ, ਜਿਸ ਕਾਰਨ ਰਾਜਸਥਾਨ ਨੇ 200+ ਦੌੜਾਂ ਦਾ ਟੀਚਾ ਆਸਾਨੀ ਨਾਲ ਪ੍ਰਾਪਤ ਕਰ ਲਿਆ।

IPL 2025: ਵੈਭਵ ਸੂਰਿਆਵੰਸ਼ੀ ਅੱਗੇ GT ਨੇ ਟੇਕੇ ਗੋਡੇ, ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਇਤਿਹਾਸਕ ਜਿੱਤ
Vaibhav Suryavanshi Image Credits source PTI
Follow Us
tv9-punjabi
| Updated On: 29 Apr 2025 10:46 AM

Rajasthan Royal vs Gujarat Titans: ਆਈਪੀਐਲ 2025 ਦਾ 47ਵਾਂ ਮੈਚ ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਜ਼ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਦੋਵੇਂ ਟੀਮਾਂ ਆਰਆਰ ਦੇ ਘਰੇਲੂ ਮੈਦਾਨ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਇੱਕ ਦੂਜੇ ਦੇ ਸਾਹਮਣੇ ਸਨ। ਰਾਜਸਥਾਨ ਰਾਇਲਜ਼ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ। ਰਾਜਸਥਾਨ ਦੀ ਜਿੱਤ ਦਾ ਹੀਰੋ 14 ਸਾਲਾ ਵੈਭਵ ਸੂਰਿਆਵੰਸ਼ੀ ਸੀ, ਜਿਸ ਦੇ ਬੱਲੇ ਨੇ ਇਤਿਹਾਸਕ ਸੈਂਕੜਾ ਲਗਾਇਆ। ਇਸ ਦੇ ਨਾਲ, ਰਾਜਸਥਾਨ ਰਾਇਲਜ਼ ਨੇ ਸੀਜ਼ਨ ਦੀ ਆਪਣੀ ਤੀਜੀ ਜਿੱਤ ਹਾਸਲ ਕੀਤੀ ਤੇ ਗੁਜਰਾਤ ਟਾਈਟਨਜ਼ ਨੂੰ ਆਪਣੀ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ।

ਗੁਜਰਾਤ ਟਾਈਟਨਜ਼ ਨੇ 209 ਦੌੜਾਂ ਬਣਾਈਆਂ

ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਟਾਈਟਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਕੇ ਸ਼ਾਨਦਾਰ ਸ਼ੁਰੂਆਤ ਕੀਤੀ। ਇੱਕ ਵਾਰ ਫਿਰ ਸਾਈ ਸੁਦਰਸ਼ਨ ਅਤੇ ਸ਼ੁਭਮਨ ਗਿੱਲ ਵਿਚਕਾਰ ਇੱਕ ਚੰਗੀ ਸਾਂਝੇਦਾਰੀ ਦੇਖਣ ਨੂੰ ਮਿਲੀ। ਦੋਵਾਂ ਖਿਡਾਰੀਆਂ ਨੇ ਪਹਿਲੀ ਵਿਕਟ ਲਈ 93 ਦੌੜਾਂ ਬਣਾਈਆਂ। ਇਸ ਦੌਰਾਨ ਸਾਈ ਸੁਦਰਸ਼ਨ 39 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਗਿੱਲ ਅਤੇ ਜੋਸ ਬਟਲਰ ਨੇ ਤੇਜ਼ ਰਫ਼ਤਾਰ ਨਾਲ ਦੌੜਾਂ ਬਣਾਈਆਂ ਅਤੇ ਟੀਮ ਦੇ ਸਕੋਰ ਨੂੰ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 209 ਦੌੜਾਂ ਤੱਕ ਪਹੁੰਚਾਇਆ। ਸ਼ੁਭਮਨ ਗਿੱਲ ਨੇ 50 ਗੇਂਦਾਂ ਵਿੱਚ 84 ਦੌੜਾਂ ਬਣਾਈਆਂ। ਇਸ ਦੌਰਾਨ, ਜੋਸ ਬਟਲਰ 26 ਗੇਂਦਾਂ ‘ਤੇ 50 ਦੌੜਾਂ ਬਣਾ ਕੇ ਅਜੇਤੂ ਰਹੇ।

ਦੂਜੇ ਪਾਸੇ, ਮਹੇਸ਼ ਤਿਕਸ਼ਾਣਾ ਰਾਜਸਥਾਨ ਰਾਇਲਜ਼ ਲਈ ਸਭ ਤੋਂ ਸਫਲ ਗੇਂਦਬਾਜ਼ ਰਹੇ। ਮਹੇਸ਼ ਤਿਕਸ਼ਾਣਾ ਨੇ 4 ਓਵਰਾਂ ਵਿੱਚ 35 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਉਨ੍ਹਾਂ ਤੋਂ ਇਲਾਵਾ, ਸੰਦੀਪ ਸ਼ਰਮਾ ਅਤੇ ਜੋਫਰਾ ਆਰਚਰ ਵੀ 1-1 ਸਫਲਤਾ ਹਾਸਲ ਕਰਨ ਵਿੱਚ ਕਾਮਯਾਬ ਰਹੇ। ਪਰ ਕੋਈ ਹੋਰ ਗੇਂਦਬਾਜ਼ ਵਿਕਟ ਨਹੀਂ ਲੈ ਸਕਿਆ।

ਵੈਭਵ ਸੂਰਿਆਵੰਸ਼ੀ ਨੇ ਗੁਜਰਾਤ ਤੋਂ ਮੈਚ ਖੋਹਿਆ

ਰਾਜਸਥਾਨ 210 ਦੌੜਾਂ ਦਾ ਪਿੱਛਾ ਕਰਨ ਉਤਰਿਆ ਤੇ ਪਹਿਲੇ ਹੀ ਓਵਰ ਤੋਂ ਹੀ ਧਮਾਕੇਦਾਰ ਬੱਲੇਬਾਜ਼ੀ ਕੀਤੀ। ਵੈਭਵ ਸੂਰਿਆਵੰਸ਼ੀ ਤੇ ਯਸ਼ਸਵੀ ਜੈਸਵਾਲ ਨੇ ਤੇਜ਼ ਰਫਤਾਰ ਨਾਲ ਦੌੜਾਂ ਬਣਾਈਆਂ। ਦੋਵਾਂ ਖਿਡਾਰੀਆਂ ਨੇ ਪਹਿਲੀ ਵਿਕਟ ਲਈ 166 ਦੌੜਾਂ ਜੋੜੀਆਂ ਤੇ ਇਸ ਸਾਂਝੇਦਾਰੀ ਨੇ ਮੈਚ ਨੂੰ ਇੱਕ ਪਾਸੜ ਬਣਾ ਦਿੱਤਾ। ਵੈਭਵ ਸੂਰਿਆਵੰਸ਼ੀ ਨੇ 38 ਗੇਂਦਾਂ ਵਿੱਚ 101 ਦੌੜਾਂ ਦੀ ਇਤਿਹਾਸਕ ਪਾਰੀ ਖੇਡੀ। ਉਹ ਕ੍ਰਿਕਟ ਦੇ ਇਤਿਹਾਸ ਵਿੱਚ ਸੈਂਕੜਾ ਲਗਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਬੱਲੇਬਾਜ਼ ਬਣ ਗਿਆ। ਇਸ ਦੇ ਨਾਲ ਹੀ, ਉਨ੍ਹਾਂ ਨੇ ਆਈਪੀਐਲ ਵਿੱਚ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲੇ ਭਾਰਤੀ ਬੱਲੇਬਾਜ਼ ਦਾ ਰਿਕਾਰਡ ਵੀ ਬਣਾਇਆ। ਉਨ੍ਹਾਂ ਨੇ ਆਪਣੀ ਪਾਰੀ ਦੌਰਾਨ 7 ਚੌਕੇ ਅਤੇ 11 ਛੱਕੇ ਲਗਾਏ।

ਦੂਜੇ ਪਾਸੇ, ਯਸ਼ਸਵੀ ਜੈਸਵਾਲ ਨੇ ਵੀ ਧਮਾਕੇਦਾਰ ਪਾਰੀ ਖੇਡੀ। ਉਹ 40 ਗੇਂਦਾਂ ਵਿੱਚ 70 ਦੌੜਾਂ ਬਣਾਉਣ ਤੋਂ ਬਾਅਦ ਅਜੇਤੂ ਰਹੇ। ਯਸ਼ਸਵੀ ਜੈਸਵਾਲ ਨੇ ਆਪਣੀ ਪਾਰੀ ਵਿੱਚ 9 ਚੌਕੇ ਤੇ 2 ਛੱਕੇ ਲਗਾਏ। ਇਸ ਦੇ ਨਾਲ ਹੀ, ਰਿਆਨ ਪਰਾਗ ਨੇ 15 ਗੇਂਦਾਂ ‘ਤੇ ਅਜੇਤੂ 32 ਦੌੜਾਂ ਬਣਾ ਕੇ ਮੈਚ ਦਾ ਅੰਤ ਕੀਤਾ। ਜਿਸ ਕਾਰਨ ਰਾਜਸਥਾਨ ਨੇ 210 ਦੌੜਾਂ ਦਾ ਟੀਚਾ ਸਿਰਫ਼ 15.5 ਓਵਰਾਂ ਵਿੱਚ ਹੀ ਹਾਸਲ ਕਰ ਲਿਆ। ਇਸ ਦੇ ਨਾਲ, ਰਾਜਸਥਾਨ ਰਾਇਲਜ਼ ਦੀ ਟੀਮ ਹੁਣ ਆਈਪੀਐਲ ਵਿੱਚ 200+ ਦੌੜਾਂ ਦਾ ਟੀਚਾ ਪ੍ਰਾਪਤ ਕਰਨ ਵਾਲੀ ਸਭ ਤੋਂ ਤੇਜ਼ ਟੀਮ ਬਣ ਗਈ ਹੈ। ਗੁਜਰਾਤ ਟਾਇਟਨਸ ਦੀ ਗੱਲ ਕਰੀਏ ਤਾਂ ਰਾਸ਼ਿਦ ਖਾਨ ਅਤੇ ਪ੍ਰਸਿਦ ਕ੍ਰਿਸ਼ਨਾ ਨੂੰ 1-1 ਸਫਲਤਾ ਮਿਲੀ। ਇਸ ਦੇ ਨਾਲ ਹੀ, ਰਾਸ਼ਿਦ ਖਾਨ ਨੂੰ ਛੱਡ ਕੇ, ਗੁਜਰਾਤ ਦੇ ਸਾਰੇ ਗੇਂਦਬਾਜ਼ਾਂ ਨੇ 11 ਜਾਂ ਇਸ ਤੋਂ ਵੱਧ ਦੀ ਇਕਾਨਮੀ ਰੇਟ ਨਾਲ ਦੌੜਾਂ ਦਿੱਤੀਆਂ।

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...