AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IPL 2026 Final: RCB ਨੇ ਲਗਾਤਾਰ ਦੂਜੀ ਵਾਰ ਜਿੱਤਿਆ IPL ਖ਼ਿਤਾਬ, CSK ਅਤੇ MI ਦੇ ਖ਼ਾਸ ਕਲੱਬ ‘ਚ ਹੋਈ ਸ਼ਾਮਲ

IPL 2026 Final: ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਹੈ ਜਿਸਦਾ ਪ੍ਰਸ਼ੰਸਕਾਂ ਨੂੰ ਸਾਲਾਂ ਤੋਂ ਇੰਤਜ਼ਾਰ ਸੀ। ਆਈਪੀਐਲ 2026 ਦੇ ਫਾਈਨਲ ਮੁਕਾਬਲੇ ਵਿੱਚ ਰਜਤ ਪਾਟੀਦਾਰ ਦੀ ਕਪਤਾਨੀ ਵਾਲੀ ਆਰਸੀਬੀ ਨੇ ਸ਼ੁਭਮਨ ਗਿੱਲ ਦੀ ਗੁਜਰਾਤ ਟਾਈਟਨਸ (GT) ਨੂੰ ਮਾਤ ਦੇ ਕੇ ਲਗਾਤਾਰ ਦੂਜੀ ਵਾਰ ਆਈਪੀਐਲ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ।

IPL 2026 Final: RCB ਨੇ ਲਗਾਤਾਰ ਦੂਜੀ ਵਾਰ ਜਿੱਤਿਆ IPL ਖ਼ਿਤਾਬ, CSK ਅਤੇ MI ਦੇ ਖ਼ਾਸ ਕਲੱਬ 'ਚ ਹੋਈ ਸ਼ਾਮਲ
Photo: PTI
tv9-punjabi
| Published: 31 May 2026 23:40 PM IST
Share

ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਹੈ ਜਿਸਦਾ ਪ੍ਰਸ਼ੰਸਕਾਂ ਨੂੰ ਸਾਲਾਂ ਤੋਂ ਇੰਤਜ਼ਾਰ ਸੀ। ਆਈਪੀਐਲ 2026 ਦੇ ਫਾਈਨਲ ਮੁਕਾਬਲੇ ਵਿੱਚ ਰਜਤ ਪਾਟੀਦਾਰ ਦੀ ਕਪਤਾਨੀ ਵਾਲੀ ਆਰਸੀਬੀ ਨੇ ਸ਼ੁਭਮਨ ਗਿੱਲ ਦੀ ਗੁਜਰਾਤ ਟਾਈਟਨਸ (GT) ਨੂੰ ਮਾਤ ਦੇ ਕੇ ਲਗਾਤਾਰ ਦੂਜੀ ਵਾਰ ਆਈਪੀਐਲ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਇਸ ਹਾਈ-ਵੋਲਟੇਜ ਮੈਚ ਵਿੱਚ ਬੈਂਗਲੁਰੂ ਨੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਬਾਦਸ਼ਾਹਤ ਸਾਬਤ ਕੀਤੀ ਅਤੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਆਰਸੀਬੀ ਦੀ ਟੀਮ ਆਈਪੀਐਲ ਵਿੱਚ ਆਪਣੇ ਖ਼ਿਤਾਬ ਦਾ ਬਚਾਅ ਕਰਨ ਵਾਲੀ ਤੀਜੀ ਟੀਮ ਬਣ ਗਈ ਹੈ।

ਗੇਂਦਬਾਜ਼ਾਂ ਨੇ ਰੱਖੀ ਜਿੱਤ ਦੀ ਮਜ਼ਬੂਤ ਨੀਂਹ

ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਉਤਰੀ ਆਰਸੀਬੀ ਦੀ ਸ਼ੁਰੂਆਤ ਬਹੁਤ ਹੀ ਦਮਦਾਰ ਰਹੀ। ਆਰਸੀਬੀ ਦੇ ਗੇਂਦਬਾਜ਼ਾਂ ਨੇ ਕਪਤਾਨ ਰਜਤ ਪਾਟੀਦਾਰ ਦੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕੀਤਾ। ਤੇਜ਼ ਗੇਂਦਬਾਜ਼ ਜੌਸ਼ ਹੇਜ਼ਲਵੁੱਡ ਨੇ ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਸਿਰਫ਼ 10 ਦੌੜਾਂ ‘ਤੇ ਪੈਵੇਲੀਅਨ ਭੇਜ ਕੇ ਵੱਡਾ ਝਟਕਾ ਦਿੱਤਾ। ਇਸ ਤੋਂ ਤੁਰੰਤ ਬਾਅਦ ਸਾਈ ਸੁਦਰਸ਼ਨ ਵੀ 12 ਦੌੜਾਂ ਬਣਾ ਕੇ ਚੱਲਦੇ ਬਣੇ। ਜੋਸ ਬਟਲਰ ਨੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਆਲਰਾਊਂਡਰ ਕਰੁਣਾਲ ਪਾਂਡਿਆ ਨੇ ਇੱਕ ਸਟੀਕ ਵਾਈਡ ਯਾਰਕਰ ‘ਤੇ ਉਨ੍ਹਾਂ ਨੂੰ ਆਊਟ ਕਰਕੇ ਗੁਜਰਾਤ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ।

ਹਾਲਾਂਕਿ, ਵਾਸ਼ਿੰਗਟਨ ਸੁੰਦਰ ਨੇ ਇੱਕ ਸਿਰੇ ਨੂੰ ਸੰਭਾਲਦੇ ਹੋਏ 37 ਗੇਂਦਾਂ ‘ਤੇ ਨਾਬਾਦ 50 ਦੌੜਾਂ ਬਣਾਈਆਂ, ਜਿਸ ਕਾਰਨ ਗੁਜਰਾਤ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੀ। ਆਰਸੀਬੀ ਵੱਲੋਂ ਸਭ ਤੋਂ ਸਫਲ ਗੇਂਦਬਾਜ਼ ਨੌਜਵਾਨ ਅਨਕੈਪਡ ਖਿਡਾਰੀ ਰਸਿਖ ਸਲਾਮ ਰਹੇ। ਰਸਿਖ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿੱਚ 27 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਉੱਥੇ ਹੀ ਭੁਵਨੇਸ਼ਵਰ ਕੁਮਾਰ ਅਤੇ ਜੌਸ਼ ਹੇਜ਼ਲਵੁੱਡ ਨੇ 2-2 ਵਿਕਟਾਂ ਹਾਸਲ ਕੀਤੀਆਂ, ਜਦਕਿ ਕਰੁਣਾਲ ਪਾਂਡਿਆ ਦੇ ਹਿੱਸੇ 1 ਵਿਕਟ ਆਈ।

ਵਿਰਾਟ ਕੋਹਲੀ ਨੇ ਖੇਡੀ ਮੈਚ ਜੇਤੂ ਪਾਰੀ

156 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਰਸੀਬੀ ਨੂੰ ਵੈਂਕਟੇਸ਼ ਅਈਅਰ ਅਤੇ ਵਿਰਾਟ ਕੋਹਲੀ ਨੇ ਵਿਸਫੋਟਕ ਸ਼ੁਰੂਆਤ ਦਿਵਾਈ। ਵੈਂਕਟੇਸ਼ ਅਈਅਰ ਨੇ 16 ਗੇਂਦਾਂ ‘ਤੇ 32 ਦੌੜਾਂ ਬਣਾਈਆਂ, ਜਿਸ ਵਿੱਚ 4 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਹਾਲਾਂਕਿ, ਦੇਵਦੱਤ ਪਡਿੱਕਲ ਸਿਰਫ਼ 1 ਦੌੜ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਰਾਸ਼ਿਦ ਸ਼ਾਨ ਨੇ ਇੱਕ ਹੀ ਓਵਰ ਵਿੱਚ ਰਜਤ ਪਾਟੀਦਾਰ ਅਤੇ ਕਰੁਣਾਲ ਪਾਂਡਿਆ ਨੂੰ ਆਊਟ ਕਰਕੇ ਗੁਜਰਾਤ ਦੀ ਵਾਪਸੀ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਵਿਰਾਟ ਕੋਹਲੀ ਨੇ ਇੱਕ ਸਿਰੇ ਨੂੰ ਮਜ਼ਬੂਤੀ ਨਾਲ ਸੰਭਾਲੀ ਰੱਖਿਆ। ਇਸ ਦੌਰਾਨ ਟਿਮ ਡੇਵਿਡ ਨੇ 17 ਗੇਂਦਾਂ ‘ਤੇ 24 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦੇ ਨੇੜੇ ਪਹੁੰਚਾਇਆ। ਅੰਤ ਵਿੱਚ ਵਿਰਾਟ ਕੋਹਲੀ ਨੇ 42 ਗੇਂਦਾਂ ‘ਤੇ ਨਾਬਾਦ 75 ਦੌੜਾਂ ਬਣਾ ਕੇ ਟੀਮ ਦੀ ਜਿੱਤ ਪੱਕੀ ਕੀਤੀ। ਉਨ੍ਹਾਂ ਦੀ ਇਸ ਪਾਰੀ ਵਿੱਚ 9 ਚੌਕੇ ਅਤੇ 3 ਛੱਕੇ ਸ਼ਾਮਲ ਸਨ।

ਦੂਜੀ ਵਾਰ ਜਿੱਤਿਆ ਖ਼ਿਤਾਬ

ਇਸ ਜਿੱਤ ਦੇ ਨਾਲ ਹੀ ਆਰਸੀਬੀ ਹੁਣ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦੇ ਉਸ ਕੁਲੀਨ ਕਲੱਬ (Elite Club) ਵਿੱਚ ਸ਼ਾਮਲ ਹੋ ਗਈ ਹੈ, ਜਿਨ੍ਹਾਂ ਨੇ ਸਫ਼ਲਤਾਪੂਰਵਕ ਆਪਣੇ ਖ਼ਿਤਾਬ ਦਾ ਬਚਾਅ ਕੀਤਾ ਹੈ। ਪਿਛਲੇ ਸਾਲ ਯਾਨੀ 2025 ਵਿੱਚ ਆਪਣਾ ਪਹਿਲਾ ਖ਼ਿਤਾਬ ਜਿੱਤਣ ਵਾਲੀ ਬੈਂਗਲੁਰੂ ਦੀ ਟੀਮ ਨੇ ਇਸ ਸਾਲ ਵੀ ਆਪਣੀ ਸ਼ਾਨਦਾਰ ਫਾਰਮ ਨੂੰ ਜਾਰੀ ਰੱਖਿਆ ਅਤੇ ਇਤਿਹਾਸ ਦੁਹਰਾ ਦਿੱਤਾ। ਪੂਰੇ ਬੈਂਗਲੁਰੂ ਵਿੱਚ ਇਸ ਸਮੇਂ ਜਸ਼ਨ ਦਾ ਮਾਹੌਲ ਹੈ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...