AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IPL 2026: RCB ਨੇ ਰਚਿਆ ਇਤਿਹਾਸ! SRH ਨੂੰ ਹਰਾਉਣ ਲਈ ਪਹਿਲੀ ਵਾਰ ਕੀਤਾ ਇਹ ਵੱਡਾ ਕਾਰਨਾਮਾ

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਦਾ ਆਗਾਜ਼ ਬੇਹੱਦ ਰੋਮਾਂਚਕ ਅਤੇ ਧਮਾਕੇਦਾਰ ਤਰੀਕੇ ਨਾਲ ਹੋਇਆ ਹੈ। ਟੂਰਨਾਮੈਂਟ ਦੇ ਪਹਿਲੇ ਹੀ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਰੁੱਧ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਇਤਿਹਾਸ ਰਚ ਦਿੱਤਾ।

IPL 2026: RCB ਨੇ ਰਚਿਆ ਇਤਿਹਾਸ! SRH ਨੂੰ ਹਰਾਉਣ ਲਈ ਪਹਿਲੀ ਵਾਰ ਕੀਤਾ ਇਹ ਵੱਡਾ ਕਾਰਨਾਮਾ
Photo: (PTI)
tv9-punjabi
| Updated On: 28 Mar 2026 23:24 PM IST

ਇੰਡੀਅਨ ਪ੍ਰੀਮੀਅਰ ਲੀਗ 2026 ਦਾ ਆਗਾਜ਼ ਬੇਹੱਦ ਰੋਮਾਂਚਕ ਅਤੇ ਧਮਾਕੇਦਾਰ ਤਰੀਕੇ ਨਾਲ ਹੋਇਆ ਹੈ। ਟੂਰਨਾਮੈਂਟ ਦੇ ਪਹਿਲੇ ਹੀ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਰੁੱਧ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਇਤਿਹਾਸ ਰਚ ਦਿੱਤਾ। ਹਾਲਾਂਕਿ ਸਨਰਾਈਜ਼ਰਜ਼ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਕੋਰ ਬੋਰਡ ‘ਤੇ 200 ਤੋਂ ਵੱਧ ਦੌੜਾਂ ਦਾ ਵੱਡਾ ਟੀਚਾ ਟੰਗਿਆ ਸੀ, ਪਰ RCB ਦੇ ਬੱਲੇਬਾਜ਼ਾਂ ਸਾਹਮਣੇ ਇਹ ਚੁਣੌਤੀ ਬੌਣੀ ਸਾਬਤ ਹੋਈ। ਵਿਰਾਟ ਕੋਹਲੀ, ਦੇਵਦੱਤ ਪਡਿੱਕਲ ਅਤੇ ਰਜਤ ਪਾਟੀਦਾਰ ਵਰਗੇ ਸਿਤਾਰਿਆਂ ਨੇ ਆਪਣੀ ਤੂਫ਼ਾਨੀ ਬੱਲੇਬਾਜ਼ੀ ਨਾਲ ਇਸ ਟੀਚੇ ਨੂੰ ਬਹੁਤ ਆਸਾਨੀ ਨਾਲ ਹਾਸਲ ਕਰ ਲਿਆ।

ਈਸ਼ਾਨ ਕਿਸ਼ਨ ਦੀ ਕਪਤਾਨੀ ਪਾਰੀ ਹੋਈ ਬੇਕਾਰ

ਸਨਰਾਈਜ਼ਰਜ਼ ਹੈਦਰਾਬਾਦ ਨੇ ਇਸ ਮੈਚ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਨਿਰਧਾਰਿਤ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 201 ਦੌੜਾਂ ਬਣਾਈਆਂ। ਹੈਦਰਾਬਾਦ ਵੱਲੋਂ ਕਪਤਾਨ ਈਸ਼ਾਨ ਕਿਸ਼ਨ ਨੇ ਮ ਮੋਹਰੀ ਹੋ ਕੇ ਟੀਮ ਦੀ ਅਗਵਾਈ ਕੀਤੀ ਅਤੇ ਸਿਰਫ਼ 38 ਗੇਂਦਾਂ ਵਿੱਚ 80 ਦੌੜਾਂ ਦੀ ਵਿਸਫੋਟਕ ਪਾਰੀ ਖੇਡੀ, ਜਿਸ ਵਿੱਚ 8 ਚੌਕੇ ਅਤੇ 5 ਸ਼ਾਨਦਾਰ ਛੱਕੇ ਸ਼ਾਮਲ ਸਨ।

ਉਨ੍ਹਾਂ ਤੋਂ ਇਲਾਵਾ ਅਨੀਕੇਤ ਵਰਮਾ ਨੇ 18 ਗੇਂਦਾਂ ਵਿੱਚ 43 ਦੌੜਾਂ ਅਤੇ ਹੇਨਰਿਕ ਕਲਾਸੇਨ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਦੂਜੇ ਪਾਸੇ, RCB ਦੀ ਗੇਂਦਬਾਜ਼ੀ ਵਿੱਚ ਜੈਕਬ ਡੱਫੀ ਨੇ ਕਮਾਲ ਦਾ ਪ੍ਰਦਰਸ਼ਨ ਕਰਦਿਆਂ 4 ਓਵਰਾਂ ਵਿੱਚ ਸਿਰਫ਼ 22 ਦੌੜਾਂ ਦੇ ਕੇ 3 ਮਹੱਤਵਪੂਰਨ ਵਿਕਟਾਂ ਝਟਕਾਈਆਂ। ਰੋਮੇਰੀਓ ਸ਼ੈਫਰਡ ਨੇ ਵੀ 3 ਵਿਕਟਾਂ ਆਪਣੇ ਨਾਮ ਕੀਤੀਆਂ, ਜਦਕਿ ਜੈਦੇਵ ਉਨਾਦਕਟ ਅਤੇ ਹਰਸ਼ ਦੂਬੇ ਨੂੰ 1-1 ਸਫਲਤਾ ਮਿਲੀ।

RCB ਨੇ ਆਸਾਨੀ ਨਾਲ ਸਰ ਕੀਤਾ ਟੀਚਾ

ਜਵਾਬੀ ਪਾਰੀ ਵਿੱਚ RCB ਦੀ ਸ਼ੁਰੂਆਤ ਥੋੜ੍ਹੀ ਲੜਖੜਾਈ ਜ਼ਰੂਰ ਸੀ, ਪਰ ਪ੍ਰਬੰਧਕਾਂ ਵੱਲੋਂ ਦੇਵਦੱਤ ਪਡਿੱਕਲ ਨੂੰ ‘ਇਮਪੈਕਟ ਪਲੇਅਰ’ ਵਜੋਂ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਮਾਸਟਰਸਟ੍ਰੋਕ ਸਾਬਤ ਹੋਇਆ। ਜੈਕਬ ਡੱਫੀ ਦੀ ਜਗ੍ਹਾ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਪਡਿੱਕਲ ਨੇ ਹੈਦਰਾਬਾਦ ਦੇ ਗੇਂਦਬਾਜ਼ਾਂ ਦੇ ਪਰਖੱਚੇ ਉਡਾ ਦਿੱਤੇ। ਉਨ੍ਹਾਂ ਨੇ ਮਹਿਜ਼ 26 ਗੇਂਦਾਂ ਵਿੱਚ 61 ਦੌੜਾਂ ਬਣਾਈਆਂ, ਜਿਸ ਵਿੱਚ 7 ਚੌਕੇ ਅਤੇ 4 ਆਸਮਾਨੀ ਛੱਕੇ ਸ਼ਾਮਲ ਸਨ।

ਪਡਿੱਕਲ ਤੋਂ ਬਾਅਦ ਵਿਰਾਟ ਕੋਹਲੀ ਨੇ ਮੈਦਾਨ ਸੰਭਾਲਿਆ ਅਤੇ 38 ਗੇਂਦਾਂ ਵਿੱਚ 69 ਦੌੜਾਂ ਬਣਾ ਕੇ ਨਾਬਾਦ ਰਹੇ। ਵਿਰਾਟ ਦੀ ਇਸ ਪਾਰੀ ਵਿੱਚ 5 ਚੌਕੇ ਅਤੇ 5 ਛੱਕੇ ਦੇਖਣ ਨੂੰ ਮਿਲੇ। ਕਪਤਾਨ ਰਜਤ ਪਾਟੀਦਾਰ ਨੇ ਵੀ ਅੰਤ ਵਿੱਚ ਸਿਰਫ਼ 12 ਗੇਂਦਾਂ ਵਿੱਚ 31 ਦੌੜਾਂ ਦੀ ਹਮਲਾਵਰ ਪਾਰੀ ਖੇਡ ਕੇ ਜਿੱਤ ਦੀ ਰਾਹ ਪੱਧਰੀ ਕੀਤੀ। RCB ਨੇ ਇਹ ਵੱਡਾ ਟੀਚਾ ਸਿਰਫ਼ 15.4 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 203 ਦੌੜਾਂ ਬਣਾ ਕੇ ਹਾਸਲ ਕਰ ਲਿਆ ਅਤੇ 6 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਇਹ ਜਿੱਤ ਇਸ ਲਈ ਵੀ ਖਾਸ ਰਹੀ ਕਿਉਂਕਿ RCB ਨੇ IPL ਇਤਿਹਾਸ ਵਿੱਚ ਪਹਿਲੀ ਵਾਰ SRH ਵਿਰੁੱਧ 190 ਤੋਂ ਵੱਧ ਦੌੜਾਂ ਦਾ ਟੀਚਾ ਸਫਲਤਾਪੂਰਵਕ ਚੇਜ਼ ਕੀਤਾ ਹੈ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...