AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IPL 2027: ਮੁੰਬਈ ਇੰਡੀਅਨਜ਼ ਦਾ ਇਤਿਹਾਸਕ ਯੂ-ਟਰਨ, ਰੋਹਿਤ ਸ਼ਰਮਾ ਨੂੰ ਮੁੜ ਬਣਾਇਆ ਕਪਤਾਨ

Mumbai Indians New Captain ਮੁੰਬਈ ਇੰਡੀਅਨਜ਼ ਨੇ ਆਪਣੇ ਨਵੇਂ ਕਪਤਾਨ ਦਾ ਐਲਾਨ ਕੀਤਾ ਹੈ। ਰੋਹਿਤ ਸ਼ਰਮਾ ਨੂੰ ਇੱਕ ਵਾਰ ਫਿਰ ਟੀਮ ਦੀ ਕਮਾਨ ਸੌਂਪੀ ਗਈ ਹੈ। ਉਨ੍ਹਾਂ ਦੀ ਕਪਤਾਨੀ ਹੇਠ ਮੁੰਬਈ ਨੇ ਪੰਜ ਵਾਰ ਖਿਤਾਬ ਜਿੱਤਿਆ ਹੈ। ਉਨ੍ਹਾਂ ਦੀ ਕਪਤਾਨੀ ਦੇ ਅੰਕੜੇ ਬੇਮਿਸਾਲ ਹਨ। ਆਪਣੀ ਕਪਤਾਨੀ ਹੇਠ, ਰੋਹਿਤ ਸ਼ਰਮਾ ਨੇ ਮੁੰਬਈ ਇੰਡੀਅਨਜ਼ ਨੂੰ ਲਗਾਤਾਰ ਪੰਜ ਖਿਤਾਬ ਦਿਵਾਏ।

IPL 2027: ਮੁੰਬਈ ਇੰਡੀਅਨਜ਼ ਦਾ ਇਤਿਹਾਸਕ ਯੂ-ਟਰਨ, ਰੋਹਿਤ ਸ਼ਰਮਾ ਨੂੰ ਮੁੜ ਬਣਾਇਆ ਕਪਤਾਨ
tv9-punjabi
| Updated On: 27 Nov 2026 18:39 PM IST
Share

Mumbai Indians New Captain, IPL 2027: IPL 2027 ਤੋਂ ਪਹਿਲਾਂ, ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੇ ਇੱਕ ਵੱਡਾ ਫੈਸਲਾ ਲਿਆ ਹੈ ਜਿਸਦੀ ਲੱਖਾਂ ਕ੍ਰਿਕਟ ਪ੍ਰਸ਼ੰਸਕ ਪਿਛਲੇ ਤਿੰਨ ਸਾਲਾਂ ਤੋਂ ਉਡੀਕ ਕਰ ਰਹੇ ਸਨ। ਫ੍ਰੈਂਚਾਇਜ਼ੀ ਨੇ ਇੱਕ ਵਾਰ ਫਿਰ ਆਪਣੇ ਸਭ ਤੋਂ ਸਫਲ ਕਪਤਾਨ, ਰੋਹਿਤ ਸ਼ਰਮਾ ਨੂੰ ਕਪਤਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿੱਚ ਹੋਏ ਬਲਾਕਬਸਟਰ ਟ੍ਰੇਡ ਡੀਲ ਤੋਂ ਬਾਅਦ ਨਵੇਂ ਕਪਤਾਨ ਹਾਰਦਿਕ ਪੰਡਯਾ ਨੂੰ ਪੰਜਾਬ ਕਿੰਗਜ਼ ਵਿੱਚ ਭੇਜਣ ਅਤੇ ਬਦਲੇ ਵਿੱਚ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਬਾਅਦ ਤੋਂ ਹੀ ਨਵੇਂ ਕਪਤਾਨ ਨੂੰ ਲੈ ਕੇ ਅਟਕਲਾਂ ਦਾ ਬਾਜਾਰ ਗਰਮ ਸੀ, ਜਿਸ ਤੇ ਹੁਣ ਮੁਹਰ ਲੱਗ ਗਈ ਹੈ।

ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਜਤਾਇਆ ਭਰੋਸਾ

2024 ਸੀਜ਼ਨ ਤੋਂ ਠੀਕ ਪਹਿਲਾਂ, ਮੁੰਬਈ ਇੰਡੀਅਨਜ਼ ਨੇ 11 ਸੀਜ਼ਨਾਂ ਤੱਕ ਟੀਮ ਦੀ ਕਪਤਾਨੀ ਕਰਨ ਵਾਲੇ ਰੋਹਿਤ ਸ਼ਰਮਾ ਨੂੰ ਹਟਾ ਕੇ ਹਾਰਦਿਕ ਪੰਡਯਾ ਨੂੰਨਵਾਂ ਕਪਤਾਨ ਨਿਯੁਕਤ ਕੀਤਾ ਸੀ। ਪਰ, ਫਰੈਂਚਾਇਜ਼ੀ ਦਾ ਇਹ ਕਦਮ ਉਮੀਦਾਂ ‘ਤੇ ਖਰਾ ਨਹੀਂ ਉਤਰ ਸਕਿਆ। ਹਾਰਦਿਕ ਪੰਡਯਾ ਦੀ ਕਪਤਾਨੀ ਹੇਠ ਤਿੰਨ ਸੀਜ਼ਨਾਂ ਵਿੱਚ, ਮੁੰਬਈ ਇੰਡੀਅਨਜ਼ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ, ਅਤੇ ਟੀਮ ਦੋ ਵਾਰ ਪਲੇਆਫ ਲਈ ਕੁਆਲੀਫਾਈ ਕਰਨ ਵਿੱਚ ਵੀ ਅਸਫਲ ਰਹੀ। ਪਿਛਲੇ ਸੀਜ਼ਨ, ਆਈਪੀਐਲ 2026 ਵਿੱਚ, ਮੁੰਬਈ 14 ਲੀਗ ਮੈਚਾਂ ਵਿੱਚੋਂ ਚਾਰ ਜਿੱਤਾਂ ਨਾਲ 10-ਟੀਮਾਂ ਦੇ ਅੰਕ ਸੂਚੀ ਵਿੱਚ ਨੌਵੇਂ ਸਥਾਨ ‘ਤੇ ਰਹੀ, ਜਿਸ ਨਾਲ ਛੇਵੇਂ ਖਿਤਾਬ ਲਈ ਉਨ੍ਹਾਂ ਦੀ ਉਡੀਕ ਲੰਮੀ ਹੋ ਗਈ।

ਇਸ ਤੋਂ ਬਾਅਦ, ਟੀਮ ਪ੍ਰਬੰਧਨ ਅਤੇ ਨਵੇਂ ਮੁੱਖ ਕੋਚ ਕੀਰੋਨ ਪੋਲਾਰਡ ਦੀ ਅਗਵਾਈ ਵਿੱਚ ਵੱਡਾ ਬਦਲਾਅ ਕਰਦੇ ਹੋਏ ਹਾਰਦਿਕ ਪੰਡਯਾ ਨੂੰ ਪੰਜਾਬ ਕਿੰਗਜ਼ ਦੇ ਨਾਲ ਟ੍ਰੇਡ ਕਰ ਦਿੱਤਾ ਗਿਆ। ਅਜਿਹੇ ਵਿੱਚ ਬਿਖਰੀ ਹੋਈ ਟੀਮ ਨੂੰ ਵਾਪਸ ਇਕੱਠੇ ਕਰਨ ਲਈ, ਮੁੰਬਈ ਇੰਡੀਅਨਜ਼ ਨੇ ਇੱਕ ਵਾਰ ਫਿਰ ਤਜਰਬੇਕਾਰ ਰੋਹਿਤ ਸ਼ਰਮਾ ਭਰੋਸਾ ਜਤਾਇਆ ਹੈ।

IPL ਇਤਿਹਾਸ ਦੇ ਸਭ ਤੋਂ ਸਫਲ ਕਪਤਾਨਾਂ ਵਿੱਚ ਹਨ ਰੋਹਿਤ

ਰੋਹਿਤ ਸ਼ਰਮਾ ਨੂੰ ਮੁੰਬਈ ਇੰਡੀਅਨਜ਼ ਦੇ ਹਿੱਟਮੈਨ ਵਜੋਂ ਜਾਣਿਆ ਜਾਂਦਾ ਹੈ। 2013 ਵਿੱਚ ਸੀਜ਼ਨ ਦੇ ਮੱਧ ਵਿੱਚ ਕਪਤਾਨੀ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਮੁੰਬਈ ਨੂੰ ਆਈਪੀਐਲ ਦੀ ਸਭ ਤੋਂ ਸ਼ਕਤੀਸ਼ਾਲੀ ਟੀਮ ਵਿੱਚ ਬਦਲ ਦਿੱਤਾ। ਉਨ੍ਹਾਂ ਦੀ ਕਪਤਾਨੀ ਦੇ ਅੰਕੜੇ ਬੇਮਿਸਾਲ ਹਨ। ਆਪਣੀ ਕਪਤਾਨੀ ਹੇਠ, ਰੋਹਿਤ ਸ਼ਰਮਾ ਨੇ ਮੁੰਬਈ ਇੰਡੀਅਨਜ਼ ਨੂੰ 2013, 2015, 2017, 2019 ਅਤੇ 2020 ਵਿੱਚ ਲਗਾਤਾਰ ਪੰਜ ਖਿਤਾਬ ਦਿਵਾਏ। ਉਹ ਐਮਐਸ ਧੋਨੀ ਦੇ ਨਾਲ ਸਾਂਝੇ ਤੌਰ ‘ਤੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਸਫਲ ਕਪਤਾਨ ਹੈ।

ਰੋਹਿਤ ਨੇ ਹੁਣ ਤੱਕ ਕੁੱਲ 158 ਆਈਪੀਐਲ ਮੈਚਾਂ ਵਿੱਚ ਕਪਤਾਨੀ ਕੀਤੀ ਹੈ। ਉਨ੍ਹਾਂ ਨੇ ਇਨ੍ਹਾਂ ਵਿੱਚੋਂ 87 ਮੈਚ ਜਿੱਤੇ ਹਨ ਅਤੇ 67 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਪਤਾਨ ਵਜੋਂ ਰੋਹਿਤ ਸ਼ਰਮਾ ਦਾ ਵਿਨਿੰਗ ਪਰਸਟੇਜ 55.06% ਹੈ, ਜਿਸ ਨਾਲ ਉਹ ਲੀਗ ਦੇ ਇਤਿਹਾਸ ਵਿੱਚ ਦੂਜਾ ਸਭ ਤੋਂ ਸਫਲ ਕਪਤਾਨ ਬਣ ਗਏ ਹਨ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...