AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੈ ਸ਼ਾਹ ਨੂੰ ਮੁੜ ਮਿਲੀ ICC ਦੀ ਕਮਾਨ, ਬਿਨਾਂ ਮੁਕਾਬਲੇ ਚੁਣੇ ਗਏ ਚੇਅਰਮੈਨ; ਕਿਹਾ- ਦੁਨੀਆ ਭਰ ਵਿੱਚ ਕ੍ਰਿਕਟ ਨੂੰ ਅੱਗੇ ਵਧਾਉਣਾ ਟੀਚਾ

Jay Shah Reappointment ICC Chairman: ਜੈ ਸ਼ਾਹ ਨੂੰ ਇੱਕ ਵਾਰ ਫਿਰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਦੂਜੇ ਕਾਰਜਕਾਲ ਲਈ ਬਿਨਾਂ ਮੁਕਾਬਲੇ ICC ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ।

ਜੈ ਸ਼ਾਹ ਨੂੰ ਮੁੜ ਮਿਲੀ ICC ਦੀ ਕਮਾਨ, ਬਿਨਾਂ ਮੁਕਾਬਲੇ ਚੁਣੇ ਗਏ ਚੇਅਰਮੈਨ; ਕਿਹਾ- ਦੁਨੀਆ ਭਰ ਵਿੱਚ ਕ੍ਰਿਕਟ ਨੂੰ ਅੱਗੇ ਵਧਾਉਣਾ ਟੀਚਾ
ਜੈ ਸ਼ਾਹ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੂਜੀ ਵਾਰ ICC ਦੇ ਬਣੇ ਚੇਅਰਮੈਨ
tv9-punjabi
| Updated On: 16 Nov 2026 11:48 AM IST
Share

Jay Shah Reappointment ICC Chairman: ਇੰਟਰਨੈਸ਼ਨਲ ਕ੍ਰਿਕਟ ਕੌਂਸਲ (ICC) ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਇੰਡੋਨੇਸ਼ੀਆ ਦੇ ਬਾਲੀ ਵਿੱਚ ਹੋਈ ਅਹਿਮ ਬੋਰਡ ਮੀਟਿੰਗ ਦੌਰਾਨ ਜੈ ਸ਼ਾਹ ਨੂੰ ਦੂਜੇ ਕਾਰਜਕਾਲ ਲਈ ਬਿਨਾਂ ਮੁਕਾਬਲੇ ICC ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਰੱਖੇ ਗਏ ਪ੍ਰਸਤਾਵ ‘ਤੇ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਮੋਹਰ ਲਗਾਈ। ਦੂਜੇ ਕਾਰਜਕਾਲ ਦੀ ਜ਼ਿੰਮੇਵਾਰੀ ਮਿਲਣ ‘ਤੇ ਜੈ ਸ਼ਾਹ ਨੇ ਸਾਰੇ ਬੋਰਡ ਆਫ਼ ਡਾਇਰੈਕਟਰਜ਼ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ICC ਦੇ ਚੇਅਰਮੈਨ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ।

ਜੈ ਸ਼ਾਹ ਦਾ ਪਹਿਲਾ ਕਾਰਜਕਾਲ ਰਿਹਾ ਸ਼ਾਨਦਾਰ

ਆਪਣੇ ਪਹਿਲੇ ਕਾਰਜਕਾਲ (2024-2026) ਦੌਰਾਨ ਜੈ ਸ਼ਾਹ ਨੇ ਵਿਸ਼ਵ ਕ੍ਰਿਕਟ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ। ਜੈ ਸ਼ਾਹ ਨੇ 1 ਦਸੰਬਰ 2024 ਨੂੰ ਅਧਿਕਾਰਤ ਤੌਰ ‘ਤੇ ਪਹਿਲੀ ਵਾਰ ICC ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ। 35 ਸਾਲ ਦੀ ਉਮਰ ਵਿੱਚ ਇਸ ਅਹੁਦੇ ‘ਤੇ ਪਹੁੰਚ ਕੇ ਉਹ ICC ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਚੇਅਰਮੈਨ ਬਣੇ ਸਨ। ਇਸ ਤੋਂ ਪਹਿਲਾਂ ਉਹ ਅਕਤੂਬਰ 2019 ਤੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਅਤੇ ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ ਵਜੋਂ ਵੀ ਸਫਲਤਾਪੂਰਵਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ।

ਜੈ ਸ਼ਾਹ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਕਈ ਵੱਡੇ ਫ਼ੈਸਲੇ ਲਏ। 128 ਸਾਲਾਂ ਬਾਅਦ ਓਲੰਪਿਕ ਵਿੱਚ ਕ੍ਰਿਕਟ ਦੀ ਵਾਪਸੀ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ। ਇਸ ਦੇ ਨਾਲ ਹੀ ਮਹਿਲਾ ਕ੍ਰਿਕਟ ਦੇ ਵਿਸ਼ਵ ਪੱਧਰੀ ਵਿਕਾਸ, ਪ੍ਰਸ਼ੰਸਕਾਂ ਦੀ ਵਧਦੀ ਗਿਣਤੀ ਅਤੇ ਮਹਿਲਾ ਟੂਰਨਾਮੈਂਟਾਂ ਦੀ ਕਾਰੋਬਾਰੀ ਕੀਮਤ ਵਧਾਉਣ ‘ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ।

ਸਿਆਸੀ ਚੁਣੌਤੀਆਂ ਦੇ ਬਾਵਜੂਦ 2025 ਚੈਂਪੀਅਨਜ਼ ਟਰਾਫੀ ਅਤੇ 2026 T20 ਵਰਲਡ ਕੱਪ ਵਰਗੇ ਵੱਡੇ ICC ਟੂਰਨਾਮੈਂਟਾਂ ਨੂੰ ਸਫਲਤਾਪੂਰਵਕ ਕਰਵਾਇਆ ਗਿਆ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਨਿਰਪੱਖਤਾ ਬਣਾਈ ਰੱਖਣ ਦੇ ਨਾਲ-ਨਾਲ ਉੱਭਰ ਰਹੇ ਐਸੋਸੀਏਟ ਕ੍ਰਿਕਟ ਦੇਸ਼ਾਂ ਲਈ ਬੁਨਿਆਦੀ ਢਾਂਚੇ ਅਤੇ ਵਿੱਤੀ ਸਹਾਇਤਾ ਨੂੰ ਮਜ਼ਬੂਤ ​​ਕਰਨ ‘ਤੇ ਵੀ ਧਿਆਨ ਦਿੱਤਾ ਗਿਆ।

ਮੁੜ ICC ਚੇਅਰਮੈਨ ਬਣਨ ‘ਤੇ ਕੀ ਬੋਲੇ ਜੈ ਸ਼ਾਹ?

ICC ਚੇਅਰਮੈਨ ਜੈ ਸ਼ਾਹ ਨੇ ਮੁੜ ਮਿਲੀ ਜ਼ਿੰਮੇਵਾਰੀ ‘ਤੇ ਕਿਹਾ, “ICC ਬੋਰਡ ਨੇ ਮੇਰੇ ‘ਤੇ ਜੋ ਭਰੋਸਾ ਜਤਾਇਆ ਹੈ, ਉਸ ਨਾਲ ਮੈਂ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਹਰ ਡਾਇਰੈਕਟਰ ਦਾ ਲਗਾਤਾਰ ਭਰੋਸਾ ਅਤੇ ਸਮਰਥਨ ਦੇਣ ਲਈ ਦਿਲੋਂ ਧੰਨਵਾਦ ਕਰਦਾ ਹਾਂ। ICC ਦੇ ਚੇਅਰਮੈਨ ਵਜੋਂ ਕੰਮ ਕਰਨਾ ਮੇਰੇ ਲਈ ਖ਼ੁਸ਼ੀ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਮੈਂ ਦੁਨੀਆ ਭਰ ਵਿੱਚ ਕ੍ਰਿਕਟ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਆਪਣੇ ਮੈਂਬਰਾਂ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।”

ਜੈ ਸ਼ਾਹ ਨੇ ਅੱਗੇ ਕਿਹਾ, “ਸਾਡੀ ਜ਼ਿੰਮੇਵਾਰੀ ਸਿਰਫ਼ ਸਫਲ ਸਮਾਗਮ ਕਰਵਾਉਣ ਤੱਕ ਸੀਮਤ ਨਹੀਂ ਹੈ। ਸਾਨੂੰ ਪ੍ਰਸ਼ੰਸਕਾਂ, ਖਿਡਾਰੀਆਂ, ਕਾਰੋਬਾਰੀ ਭਾਈਵਾਲਾਂ ਅਤੇ ਹੋਰ ਅਹਿਮ ਹਿੱਸੇਦਾਰਾਂ ‘ਤੇ ਧਿਆਨ ਦਿੰਦਿਆਂ ਇਸ ਖੇਡ ਦਾ ਭਵਿੱਖ ਹੋਰ ਮਜ਼ਬੂਤ ​​ਅਤੇ ਟਿਕਾਊ ਬਣਾਉਣਾ ਹੋਵੇਗਾ। ਮੇਰਾ ਹਮੇਸ਼ਾ ਤੋਂ ਮੰਨਣਾ ਰਿਹਾ ਹੈ ਕਿ ਕ੍ਰਿਕਟ ਦੀ ਸਭ ਤੋਂ ਵੱਡੀ ਤਾਕਤ ਲੋਕਾਂ ਨੂੰ ਇੱਕਜੁੱਟ ਕਰਨ ਦੀ ਇਸ ਦੀ ਸਮਰੱਥਾ ਹੈ।

ਬੋਰਡ ਅਤੇ ਆਪਣੇ ਮੈਂਬਰਾਂ ਦੇ ਸਮਰਥਨ ਨਾਲ ਸਾਡਾ ਧਿਆਨ ਆਪਣੇ ਸੁਪਨਿਆਂ ਨੂੰ ਅਮਲ ਵਿੱਚ ਲਿਆਉਣ ‘ਤੇ ਰਹੇਗਾ। ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਅਸੀਂ ਜੋ ਤਰੱਕੀ ਕਰੀਏ, ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਯਾਦਗਾਰ ਵਿਰਾਸਤ ਬਣੇ।”

Source: TV9Hindi.com

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...