ਕਬੱਡੀ ਖਿਡਾਰੀ ਦੀ ਮੈਚ ਦੌਰਾਨ ਸਿਰ ‘ਚ ਸੱਟ ਲੱਗਣ ਕਾਰਨ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਮਨੂੰ ਮਸਾਣਾ ਦੀ ਮੌਤ ਦੀ ਖਬਰ ਨਾਲ ਪੂਰੇ ਕਬੱਡੀ ਜਗਤ 'ਚ ਸੋਗ ਦੀ ਲਹਿਰ ਹੈ। ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ 'ਚ ਖੇਡਿਆ ਸੀ। ਨੂ ਮਸਾਣਾ ਦੇ ਦੇਹਾਂਤ ਨਾਲ ਕਬੱਡੀ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਗੁਦਾਸਪੁਰ ਨਿਊਜ਼। ਗੁਰਦਾਸਪੁਰ ਦੇ ਪਿੰਡ ਥਾਨਾ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਮਨੂੰ ਮਸਾਣਾ ਦੀ ਮੌਤ ਦੀ ਖਬਰ ਨਾਲ ਪੂਰੇ ਕਬੱਡੀ ਜਗਤ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਮੰਨੂ ਮਸਾਣਾ ਦੀ ਸਿਰ ‘ਤੇ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ (International Kabaddi player) ਮਨਪ੍ਰੀਤ ਮਨੂੰ ਮਸਾਣਾ ਦੇ ਪੁੱਤਰ ਮੋਹਨ ਸਿੰਘ ਨੇ ਕਬੱਡੀ ਜਗਤ ‘ਚ ਆਪਣੀ ਵੱਖਰੀ ਪਛਾਣ ਬਣਾ ਲਈ ਸੀ।
ਦੱਸ ਦਈਏ ਕਿ ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ ‘ਚ ਖੇਡਿਆ ਸੀ, ਜਿਸ ਤੋਂ ਬਾਅਦ ਸਮੁੱਚੇ ਕਬੱਡੀ ਜਗਤ ‘ਚ ਇਸ ਦੀ ਚਰਚਾ ਸ਼ੁਰੂ ਹੋ ਗਈ ਸੀ, ਮਨਪ੍ਰੀਤ ਮਨੂੰ ਦੀ ਮੌਤ ਖੇਡ ਜਗਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।


