ਕਬੱਡੀ ਖਿਡਾਰੀ ਦੀ ਮੈਚ ਦੌਰਾਨ ਸਿਰ ‘ਚ ਸੱਟ ਲੱਗਣ ਕਾਰਨ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ

Updated On: 

10 Aug 2023 11:49 AM

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਮਨੂੰ ਮਸਾਣਾ ਦੀ ਮੌਤ ਦੀ ਖਬਰ ਨਾਲ ਪੂਰੇ ਕਬੱਡੀ ਜਗਤ 'ਚ ਸੋਗ ਦੀ ਲਹਿਰ ਹੈ। ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ 'ਚ ਖੇਡਿਆ ਸੀ। ਨੂ ਮਸਾਣਾ ਦੇ ਦੇਹਾਂਤ ਨਾਲ ਕਬੱਡੀ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਕਬੱਡੀ ਖਿਡਾਰੀ ਦੀ ਮੈਚ ਦੌਰਾਨ ਸਿਰ ਚ ਸੱਟ ਲੱਗਣ ਕਾਰਨ ਮੌਤ, ਖੇਡ ਜਗਤ ਚ ਸੋਗ ਦੀ ਲਹਿਰ
Follow Us On

ਗੁਦਾਸਪੁਰ ਨਿਊਜ਼। ਗੁਰਦਾਸਪੁਰ ਦੇ ਪਿੰਡ ਥਾਨਾ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਮਨੂੰ ਮਸਾਣਾ ਦੀ ਮੌਤ ਦੀ ਖਬਰ ਨਾਲ ਪੂਰੇ ਕਬੱਡੀ ਜਗਤ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਮੰਨੂ ਮਸਾਣਾ ਦੀ ਸਿਰ ‘ਤੇ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ (International Kabaddi player) ਮਨਪ੍ਰੀਤ ਮਨੂੰ ਮਸਾਣਾ ਦੇ ਪੁੱਤਰ ਮੋਹਨ ਸਿੰਘ ਨੇ ਕਬੱਡੀ ਜਗਤ ‘ਚ ਆਪਣੀ ਵੱਖਰੀ ਪਛਾਣ ਬਣਾ ਲਈ ਸੀ।

ਦੱਸ ਦਈਏ ਕਿ ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ ‘ਚ ਖੇਡਿਆ ਸੀ, ਜਿਸ ਤੋਂ ਬਾਅਦ ਸਮੁੱਚੇ ਕਬੱਡੀ ਜਗਤ ‘ਚ ਇਸ ਦੀ ਚਰਚਾ ਸ਼ੁਰੂ ਹੋ ਗਈ ਸੀ, ਮਨਪ੍ਰੀਤ ਮਨੂੰ ਦੀ ਮੌਤ ਖੇਡ ਜਗਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਕਬੱਡੀ ਦਾ ਮਸ਼ਹੂਰ ਜਾਫੀ ਸੀ ਮਨਪ੍ਰੀਤ ਮਨੂੰ

ਜਾਣਕਾਰੀ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਹਲਕੇ ਨਾਲ ਸਬੰਧਤ ਪਿੰਡ ਮਸਾਣਾ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਹੈ ਕਿ ਉਨ੍ਹਾਂ ਦੇ ਪਿੰਡ ਖਤਰੇ ਕਲਾਂ ਜ਼ਿਲ੍ਹੇ ਦੇ ਹੋਣਹਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਨੂੰ ਜੋ ਕਿ ਕਬੱਡੀ ਦਾ ਮਸ਼ਹੂਰ ਜਾਫੀ ਸੀ, ਜਿਸ ਦੀ ਅੰਮ੍ਰਿਤਸਰ ‘ਚ ਕਬੱਡੀ ਮੈਚ (Kabaddi Match) ਦੌਰਾਨ ਮੌਤ ਹੋ ਗਈ ਹੈ।

ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ

ਉਸ ਨੇ ਦੱਸਿਆ ਕਿ ਮਨਪ੍ਰੀਤ ਮਨੂੰ ਦੇ ਪਿਤਾ ਮੋਹਨ ਸਿੰਘ ਦਾ ਪਿਛਲੇ ਮਹੀਨੇ ਦਿਹਾਂਤ ਹੋ ਗਿਆ ਸੀ। ਉਹ ਹਾਲ ਹੀ ਵਿੱਚ ਨਿਊਜ਼ੀਲੈਂਡ ਤੋਂ ਕਬੱਡੀ ਖੇਡ ਕੇ ਵਾਪਸ ਆਇਆ ਹੈ। ਉਹ ਆਪਣੇ ਪਿੱਛੇ ਛੋਟਾ ਭਰਾ ਪ੍ਰਭਜੋਤ ਸਿੰਘ, ਪਤਨੀ ਅਤੇ ਇੱਕ ਮਾਸੂਮ ਬੱਚਾ ਛੱਡ ਗਿਆ ਹੈ।

ਇਸ ਹੋਣਹਾਰ ਖਿਡਾਰੀ ਮਨੂ ਮਸਾਣਾ ਦੇ ਦੇਹਾਂਤ ਨਾਲ ਕਬੱਡੀ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਉਨ੍ਹਾਂ ਦਾ ਅੰਤਿਮ ਸੰਸਕਾਰ ਕੇਸ਼ਵ ਘਰ ਵਿਖੇ ਰੱਖਿਆ ਗਿਆ ਹੈ ਅਤੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ