AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਰ ਸਾਲ ਹੋਣਗੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ : ਅਮਨ ਅਰੋੜਾ

ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ।

ਹਰ ਸਾਲ ਹੋਣਗੀਆਂ 'ਖੇਡਾਂ ਹਲਕਾ ਸੁਨਾਮ ਦੀਆਂ' : ਅਮਨ ਅਰੋੜਾ
tv9-punjabi
| Updated On: 06 Feb 2023 19:06 PM IST
Share
ਲੌਂਗੋਵਾਲ। ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ”ਖੇਡਾਂ ਹਲਕਾ ਸੁਨਾਮ ਦੀਆਂ” ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ ‘ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ”ਖੇਡਾਂ ਹਲਕਾ ਸੁਨਾਮ ਦੀਆਂ” ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੇ ਕੀਤੀ ਸ਼ਿਰਕਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ ‘ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ।

ਪਹਿਲੇ ਨੰਬਰ ਤੇ ਰਹੀ ਅਕਬਰਪੁਰ ਦੀ ਟੀਮ

ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ ਤੇ ਰਹੀ। ਰੱਸਾਕਸ਼ੀ (ਜੂਨੀਅਰ ਵਿੰਗ) ਮੁਕਾਬਲਾ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਏ ਟੀਮ ਨੇ ਜਿੱਤਿਆ, ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਲਾਰਾਂ ਦੀ ਟੀਮ ਬੀ ਦੂਜੇ ਅਤੇ ਸਰਕਾਰੀ ਹਾਈ ਸਕੂਲ ਤੋਗਾਵਾਲ ਤੀਜੇ ਸਥਾਨ ਤੇ ਰਹੀ।

ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਹੋਵੇਗੀ ਖਤਮ -ਸੰਧਵਾਂ

ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚੋਂ ਨਸ਼ਿਆਂ ਖਾਸ ਕਰਕੇ ‘ਚਿੱਟੇ’ ਦਾ ਖਾਤਮਾ ਕਰਨਾ ਹੈ ਅਤੇ ਇਹ ਨੌਜਵਾਨਾਂ ਨੂੰ ਸਹੀ ਰਾਹ ਵੱਲ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੋਂ ਇਲਾਵਾ ਸੂਬੇ ਵਿੱਚੋਂ ਹਰ ਤਰ੍ਹਾਂ ਦੀ ਕੁਰੀਤੀ ਨੂੰ ਜਲਦ ਹੀ ਖਤਮ ਕਰ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਲਈ ਦਿਨ-ਰਾਤ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਏਗੀ ਸਰਕਾਰ -ਅਰੋੜਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਧੀਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਪੇਂਡੂ ਖੇਤਰ ਦੇ ਉਭਰਦੇ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਪਿੰਡ ਪੱਧਰ ‘ਤੇ ਲੈ ਕੇ ਜਾਣ ਲਈ ਹੀ ‘ਖੇਡਾਂ ਹਲਕਾ ਸੁਨਾਮ ਦੀਆਂ’ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਫਾਊਂਡੇਸ਼ਨ ਦੀ ਇੱਕ ਛੋਟੀ ਜਿਹੀ ਪਹਿਲ ਨੂੰ ਵੱਡਾ ਖੇਡ ਮਹਾਂਕੁੰਭ ਬਣਾਉਣ ਲਈ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਹਲਕਾ ਨਿਵਾਸੀਆਂ ਦਾ ਸਹਿਯੋਗ ਵਾਸਤੇ ਧੰਨਵਾਦ ਵੀ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸੂਫ਼ੀ ਗਾਇਕ ਕਮਲ ਖਾਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਕੀਲਿਆ। ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਅਮਨ ਅਰੋੜਾ ਦੇ ਪਿਤਾ ਤੇ ਸਵਰਗੀ ਪੰਜਾਬ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਖੇਡਾਂ ਹਲਕਾ ਸੁਨਾਮ ਦੀਆਂ ਕਰਵਾਈਆਂ ਗਈਆਂ ਹਨ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...