AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੇਡਾਂ ਵਤਨ ਪੰਜਾਬ ਦੀਆਂ ਦਾ ਆਗਾਜ਼ 9 ਸਤੰਬਰ ਤੋਂ, ਮੋਗਾ ‘ਚ ਡੀਸੀ ਸਾਗਰ ਸੇਤੀਆ ਨੇ ਜਾਰੀ ਕੀਤਾ ਪੂਰਾ ਸ਼ਡਿਊਲ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਆਉਂਦੀ 9 ਸਤੰਬਰ ਤੋਂ ਬਲਾਕ ਪੱਧਰ 'ਤੇ ਹੋਣ ਜਾ ਰਹੀ ਹੈ। ਇਸ ਗੱਲ ਦਾ ਖ਼ੁਲਾਸਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਪੱਤਰਕਾਰਾਂ ਨਾਲ ਕੀਤੀ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੇ ਨਾਲ ਏਡੀਸੀ (ਆਈਏਐੱਸ) ਜਸਪਿੰਦਰ ਸਿੰਘ ਵੀ ਖ਼ਾਸ ਤੌਰ 'ਤੇ ਮੌਜੂਦ ਸਨ।

ਖੇਡਾਂ ਵਤਨ ਪੰਜਾਬ ਦੀਆਂ ਦਾ ਆਗਾਜ਼ 9 ਸਤੰਬਰ ਤੋਂ, ਮੋਗਾ 'ਚ ਡੀਸੀ ਸਾਗਰ ਸੇਤੀਆ ਨੇ ਜਾਰੀ ਕੀਤਾ ਪੂਰਾ ਸ਼ਡਿਊਲ
munish-jindal
| Updated On: 01 Sep 2026 12:03 PM IST
Share

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਆਉਂਦੀ 9 ਸਤੰਬਰ ਤੋਂ ਬਲਾਕ ਪੱਧਰ ‘ਤੇ ਹੋਣ ਜਾ ਰਹੀ ਹੈ। ਇਸ ਗੱਲ ਦਾ ਖ਼ੁਲਾਸਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਪੱਤਰਕਾਰਾਂ ਨਾਲ ਕੀਤੀ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੇ ਨਾਲ ਏਡੀਸੀ (ਆਈਏਐੱਸ) ਜਸਪਿੰਦਰ ਸਿੰਘ ਵੀ ਖ਼ਾਸ ਤੌਰ ‘ਤੇ ਮੌਜੂਦ ਸਨ।

ਤਿੰਨ ਪੜਾਵਾਂ ਵਿੱਚ ਕਰਵਾਏ ਜਾਣਗੇ ਖੇਡ ਮੁਕਾਬਲੇ

ਡੀਸੀ ਸਾਗਰ ਸੇਤੀਆ ਨੇ ਖੇਡਾਂ ਦੇ ਪ੍ਰੋਗਰਾਮ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਇਹ ਖੇਡ ਮੁਕਾਬਲੇ ਕੁੱਲ ਤਿੰਨ ਪੜਾਵਾਂ ਅਧੀਨ ਕਰਵਾਏ ਜਾਣਗੇ। ਪਹਿਲੇ ਪੜਾਅ ਤਹਿਤ 9 ਸਤੰਬਰ ਤੋਂ 16 ਸਤੰਬਰ ਤੱਕ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ 25 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ, ਜਦਕਿ ਤੀਜੇ ਤੇ ਆਖ਼ਰੀ ਪੜਾਅ ਤਹਿਤ 10 ਅਕਤੂਬਰ ਤੋਂ 23 ਨਵੰਬਰ ਤੱਕ ਵੱਖ-ਵੱਖ 38 ਖੇਡਾਂ ਵਿੱਚ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ।

ਬੱਚਿਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੀ ਲੈ ਸਕਣਗੇ ਹਿੱਸਾ

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਉਮਰ ਵਰਗ ਦੇ ਖਿਡਾਰੀਆਂ ਤੋਂ ਇਲਾਵਾ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਸਕਣਗੇ।

ਇਨ੍ਹਾਂ ਖੇਡ ਮੁਕਾਬਲਿਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ QR ਕੋਡ ਲਾਂਚ ਕੀਤਾ ਗਿਆ ਹੈ, ਜਿਸ ਰਾਹੀਂ ਕੋਈ ਵੀ ਚਾਹਵਾਨ ਖਿਡਾਰੀ ਜਾਂ ਭਾਗੀਦਾਰ ਬਿਨਾਂ ਕਿਸੇ ਫ਼ੀਸ ਦੇ ਆਪਣੀ ਮੁਫ਼ਤ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਪੂਰੀ ਉਮੀਦ ਪ੍ਰਗਟਾਈ ਕਿ ਮੋਗਾ ਜ਼ਿਲ੍ਹੇ ਦੇ ਵੱਡੀ ਗਿਣਤੀ ਬੱਚੇ, ਨੌਜਵਾਨ ਅਤੇ ਬਜ਼ੁਰਗ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕਰਨਗੇ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...