AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਿਡਾਰੀ ਦ੍ਰਿੜਤਾ ਨਾਲ ਕਰਨ ਮਿਹਨਤ: ਕੁਲਤਾਰ ਸਿੰਘ ਸੰਧਵਾਂ

ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ।

ਖਿਡਾਰੀ ਦ੍ਰਿੜਤਾ ਨਾਲ ਕਰਨ ਮਿਹਨਤ: ਕੁਲਤਾਰ ਸਿੰਘ ਸੰਧਵਾਂ
ਜ਼ਿਆਦਾ ਫਲ ਖਾਣਾ ਵੀ ਸਿਹਤ ਲਈ ਹਾਨੀਕਾਰਕ
tv9-punjabi
| Updated On: 23 Jan 2023 19:13 PM IST
Share
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ ਹੈ। ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ। ਗੌਰਤਲਬ ਹੈ ਕਿ ਨੈਸ਼ਨਲ ਸਿੱਖ ਖੇਡਾਂ-2022 ਵਿੱਚ ਪਟਿਆਲਾ ਏਕਮਵੀਰ ਸਿੰਘ ਅਤੇ ਮੋਹਾਲੀ ਦੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ ਦੇ ਖੇਤਰ ਵਿੱਚ ਸੋਨ ਤਮਗੇ ਹਾਸਲ ਕੀਤੇ ਹਨ। ਸ. ਸੰਧਵਾਂ ਨੇ ਕਿਹਾ ਕਿ ਇਨਾਂ ਖਿਡਾਰੀਆਂ ਵੱਲੋਂ ਸੋਨ ਤਮਗੇ ਹਾਸਲ ਕਰਨ ਸੂਬੇ ਲਈ ਬਹੁਤ ਫਖਰ ਦੀ ਗੱਲ ਹੈ। ਉਨਾਂ ਕਿਹਾ ਕਿ ਇਨਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ । ਉਨਾਂ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨਾਂ ਦੀ ਸਿਹਤਯਾਬੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...