ਕਾਂਗਰਸ ਨੂੰ ਵੱਡਾ ਝਟਕਾ, ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ 'ਚ ਸ਼ਾਮਲ | lok sabha election 2024 boxer vijender singh join BJP and quit Congress know full detail in punjabi Punjabi news - TV9 Punjabi

ਕਾਂਗਰਸ ਨੂੰ ਵੱਡਾ ਝਟਕਾ, ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ‘ਚ ਸ਼ਾਮਲ

Updated On: 

03 Apr 2024 16:46 PM

Boxer Vijender Singh: in BJP: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਲਾਈਨ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਹੀ ਸੰਭਾਵਨਾ ਜਤਾਈ ਗਈ ਸੀ ਕਿ ਵਿਜੇਂਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।

ਕਾਂਗਰਸ ਨੂੰ ਵੱਡਾ ਝਟਕਾ, ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ, ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ 'ਚ ਸ਼ਾਮਲ

Follow Us On

ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਲਾਈਨ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਹੀ ਸੰਭਾਵਨਾ ਜਤਾਈ ਗਈ ਸੀ ਕਿ ਵਿਜੇਂਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਲਾਈਨ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਹੀ ਸੰਭਾਵਨਾ ਜਤਾਈ ਗਈ ਸੀ ਕਿ ਵਿਜੇਂਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਵਿਜੇਂਦਰ ਸਿੰਘ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਭਾਜਪਾ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਭਾਜਪਾ ਮੈਂਬਰ ਵਜੋਂ ਸਵੀਕਾਰ ਕੀਤਾ ਅਤੇ ਪਟਕਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਵਿਜੇਂਦਰ ਸਿੰਘ ਦੀ ਰਾਜਨੀਤੀ ਵਿੱਚ ਐਂਟਰੀ 2019 ਵਿੱਚ ਹੋਈ ਸੀ ਜਦੋਂ ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਸੀ।

ਦੱਖਣੀ ਦਿੱਲੀ ਤੋਂ ਮਿਲੀ ਸੀ ਹਾਰ

ਮੁੱਕੇਬਾਜ਼ ਵਿਜੇਂਦਰ ਸਿੰਘ 2019 ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪਹਿਲੀਆਂ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਪਹਿਲੀ ਹੀ ਚੋਣ ਵਿੱਚ ਉਨ੍ਹਾਂ ਨੂੰ ਭਾਜਪਾ ਆਗੂ ਰਮੇਸ਼ ਬਿਧੂੜੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਵਿਜੇਂਦਰ ਸਿੰਘ ਰਾਜਨੀਤੀ ਵਿੱਚ ਓਨੇ ਸਰਗਰਮ ਨਹੀਂ ਰਹੇ। ਉਨ੍ਹਾਂ ਨੇ ਦਸੰਬਰ 2023 ਵਿੱਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਵੀ ਸੰਕੇਤ ਦਿੱਤਾ ਸੀ। ਹਾਲਾਂਕਿ, ਕੁਝ ਦਿਨ ਪਹਿਲਾਂ ਅਜਿਹੀਆਂ ਅਟਕਲਾਂ ਸਨ ਕਿ ਉਹ ਰਾਜਨੀਤੀ ਵਿੱਚ ਵਾਪਸੀ ਕਰ ਸਕਦੇ ਹਨ।

ਇਹ ਵੀ ਪੜ੍ਹੋ – ਲੋਕ ਸਭਾ ਚੋਣਾਂ ਨੂੰ ਲੈਕੇ ਮੁੱਖ ਮੰਤਰੀ ਨੇ ਸਾਂਭਿਆ ਮੋਰਚਾ, 13 ਸੀਟਾਂ ਵੱਡਾ ਚੈਲੰਜ

ਇਹ ਮੇਰੇ ਲਈ ਘਰ ਵਾਪਸੀ ਵਰਗਾ

ਭਾਜਪਾ ਹੈੱਡਕੁਆਰਟਰ ‘ਚ ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਹਾ ਕਿ ਮੈਂ ਅੱਜ ਭਾਜਪਾ ‘ਚ ਸ਼ਾਮਲ ਹੋ ਰਿਹਾ ਹਾਂ, ਇਹ ਮੇਰੇ ਲਈ ਘਰ ਵਾਪਸੀ ਵਰਗਾ ਹੈ। ਮੈਂ ਦੇਸ਼ ਦੇ ਲੋਕਾਂ ਅਤੇ ਵਿਕਾਸ ਲਈ ਭਾਜਪਾ ਵਿੱਚ ਸ਼ਾਮਲ ਹੋਇਆ ਹਾਂ। ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ। ਵਿਜੇਂਦਰ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਫਾਈਟ ਲਈ ਜਾਂਦੇ ਸੀ ਤਾਂ ਸਾਨੂੰ ਏਅਰਪੋਰਟ ‘ਤੇ ਕਈ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਥਿਤੀ ਬਦਲ ਰਹੀ ਹੈ।

ਮਥੁਰਾ ਤੋਂ ਚੋਣ ਲੜਨਾ ਚਾਹੁੰਦੀ ਸੀ ਕਾਂਗਰਸ

ਸੂਤਰਾਂ ਦਾ ਦਾਅਵਾ ਹੈ ਕਿ ਕਾਂਗਰਸ ਵੱਲੋਂ ਮਥੁਰਾ ਸੀਟ ਤੋਂ ਵਿਜੇਂਦਰ ਸਿੰਘ ਨੂੰ ਮੈਦਾਨ ‘ਚ ਉਤਾਰਨ ਦੀ ਯੋਜਨਾ ਬਣਾਈ ਜਾ ਰਹੀ ਸੀ, ਤਾਂ ਜੋ ਹੇਮਾ ਮਾਲਿਨੀ ਨੂੰ ਜਾਟ ਚਿਹਰੇ ਤੋਂ ਚੁਣੌਤੀ ਦਿੱਤੀ ਜਾ ਸਕੇ। ਹਾਲਾਂਕਿ ਇਸ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ। ਮੰਨਿਆ ਜਾ ਰਿਹਾ ਸੀ ਕਿ ਪਾਰਟੀ ਇੱਕ-ਦੋ ਦਿਨਾਂ ਵਿੱਚ ਇਸ ਦਾ ਐਲਾਨ ਵੀ ਕਰਨ ਵਾਲੀ ਸੀ, ਪਰ ਇਸ ਤੋਂ ਪਹਿਲਾਂ ਹੀ ਵਿਜੇਂਦਰ ਨੇ ਕਾਂਗਰਸ ਨੂੰ ਵੱਡਾ ਝਟਕਾ ਦੇ ਦਿੱਤਾ ਹੈ।

Exit mobile version