AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Mirabai Chanu: ਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ਵਿੱਚ ਜਿੱਤਿਆ ਸਿਲਵਰ ਮੈਡਲ, ਪੂਰਾ ਹੋਇਆ ਅਧੂਰਾ ਸੁਪਨਾ

Mirabai Chanu: ਮੀਰਾਬਾਈ ਚਾਨੂ ਨੇ ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਮੈਡਲ ਜਿੱਤ ਕੇ ਆਪਣਾ ਸੁਪਨਾ ਪੂਰਾ ਕਰ ਲਿਆ ਹੈ। ਇਸ ਤੋਂ ਪਹਿਲਾਂ ਮੀਰਾਬਾਈ ਨੇ ਕਦੇ ਏਸ਼ੀਅਨ ਗੇਮਜ਼ ਵਿੱਚ ਤਗਮਾ ਨਹੀਂ ਜਿੱਤਿਆ ਸੀ।

Mirabai Chanu: ਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ਵਿੱਚ ਜਿੱਤਿਆ ਸਿਲਵਰ ਮੈਡਲ, ਪੂਰਾ ਹੋਇਆ ਅਧੂਰਾ ਸੁਪਨਾ
tv9-punjabi
| Updated On: 23 Sep 2026 12:24 PM IST
Share

ਆਖ਼ਰਕਾਰ, ਮੀਰਾਬਾਈ ਚਾਨੂ ਦਾ ਅਧੂਰਾ ਸੁਪਨਾ ਪੂਰਾ ਹੋ ਗਿਆ ਹੈ। ਇਸ ਭਾਰਤੀ ਵੇਟਲਿਫਟਰ ਨੇ ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤ ਲਿਆ। ਮੀਰਾਬਾਈ ਚਾਨੂ ਨੇ 49 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ ਆਪਣੇ ਨਾਂ ਕਰ ਲਿਆ। ਇਸ ਮੁਕਾਬਲੇ ਵਿੱਚ ਗੋਲਡ ਮੈਡਲ ਉੱਤਰੀ ਕੋਰੀਆਈ ਐਥਲੀਟ ਨੂੰ ਗਿਆ। ਇਹ ਮੈਡਵ ਮੀਰਾਬਾਈ ਚਾਨੂ ਲਈ ਬਹੁਤ ਖਾਸ ਹੈ। ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਤੋਂ ਬਾਅਦ, ਉਨ੍ਹਾਂ ਨੇ ਏਸ਼ੀਅਨ ਗੇਮਜ਼ ਵਿੱਚ ਮੈਡਲ ਜਿੱਤਣ ਦਾ ਵਾਅਦਾ ਕੀਤਾ ਸੀ, ਅਤੇ ਉਨ੍ਹਾਂ ਨੇ ਉਹ ਵਾਅਦਾ ਪੂਰਾ ਕੀਤਾ। ਮੀਰਾਬਾਈ ਨੇ ਆਪਣਾ ਪਹਿਲਾ ਏਸ਼ੀਆਈ ਖੇਡਾਂ ਦਾ ਮੈਡਲ ਜਿੱਤਣ ਲਈ 198 ਕਿਲੋਗ੍ਰਾਮ ਭਾਰ ਚੁੱਕਿਆ।

ਮੀਰਾਬਾਈ ਚਾਨੂ ਨੇ ਇੰਝ ਜਿੱਤਿਆ ਮੈਡਲ

ਸੈਨੈਚ ਵਿੱਚ ਮੀਰਾਬਾਈ ਚਾਨੂ ਦੇ ਕਮਾਲ ਦਾ ਪ੍ਰਦਰਸ਼ਨ ਕਰਕੇ ਇਹ ਸੰਕੇਤ ਦਿੱਤਾ ਕਿ ਉਹ ਜਾਪਾਨ ਵਿੱਚ ਮੈਡਲ ਜਿੱਤ ਕੇ ਹੀ ਦੱਮ ਲਵੇਗੀ। ਉਨ੍ਹਾਂ ਨੇ ਸਨੈਚ ਵਿੱਚ 83, 85 ਅਤੇ 87 ਕਿਲੋਗ੍ਰਾਮ ਭਾਰ ਚੁੱਕ ਕੇ ਪਰਫੈਕਟ ਸਟਾਰਟ ਕੀਤੀ। ਫਿਰ ਉਨ੍ਹਾਂ ਨੇ ਕਲੀਨ ਐਂਡ ਜਰਕ ਵਿੱਚ 111 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ। ਭਾਰਤ ਨੂੰ ਏਸ਼ੀਆਈ ਖੇਡਾਂ ਦੇ ਵੇਟਲਿਫਟਿੰਗ ਵਿੱਚ ਤਗਮਾ ਜਿੱਤੇ 28 ਸਾਲ ਹੋ ਗਏ ਹਨ। ਆਖਰੀ ਵਾਰ ਕਰਨਮ ਮੱਲੇਸ਼ਵਰੀ ਨੇ ਇਹ ਉਪਲਬਧੀ 1998 ਵਿੱਚ ਪ੍ਰਾਪਤ ਕੀਤੀ ਸੀ, ਅਤੇ ਹੁਣ ਮੀਰਾਬਾਈ ਨੇ ਆਪਣੀ ਕਾਬਲੀਅਤ ਦਿਖਾਈ ਹੈ।

ਏਸ਼ੀਅਨ ਖੇਡਾਂ ਵਿੱਚ ਮੀਰਾਬਾਈ ਚਾਨੂ ਦਾ ਪ੍ਰਦਰਸ਼ਨ

ਮੀਰਾਬਾਈ ਚਾਨੂ ਨੇ ਪਹਿਲੀ ਵਾਰ 2014 ਵਿੱਚ ਏਸ਼ੀਆਈ ਖੇਡਾਂ ਵਿੱਚ ਹਿੱਸਾ ਲਿਆ ਸੀ ਪਰ ਤਗਮਾ ਜਿੱਤਣ ਵਿੱਚ ਅਸਫਲ ਰਹੀ। 2018 ਵਿੱਚ, ਇੱਕ ਸੱਟ ਨੇ ਉਨ੍ਹਾਂ ਨੂੰ ਇੱਕ ਹੋਰ ਤਗਮਾ ਖੋਹ ਲਿਆ। 2023 ਵਿੱਚ, ਉਹ ਚੌਥੇ ਸਥਾਨ ‘ਤੇ ਰਹੀ, ਪਰ ਹੁਣ, 23 ਸਤੰਬਰ, 2026 ਨੂੰ, ਉਨ੍ਹਾਂ ਨੇ ਏਸ਼ੀਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤ ਲਿਆ।

ਮੀਰਾਬਾਈ ਚਾਨੂ ਦਾ ਬੇਮਿਸਾਲ ਕਰੀਅਰ

ਹਾਲਾਂਕਿ ਇਹ ਮੀਰਾਬਾਈ ਚਾਨੂ ਦਾ ਪਹਿਲਾ ਏਸ਼ੀਅਨ ਖੇਡਾਂ ਦਾ ਤਗਮਾ ਹੋ ਸਕਦਾ ਹੈ, ਪਰ ਇਸ ਸੀਨੀਅਰ ਐਥਲੀਟ ਨੇ ਓਲੰਪਿਕ ਤੋਂ ਲੈ ਕੇ ਵਰਲਡ ਚੈਂਪੀਅਨਸ਼ਿਪ ਅਤੇ ਰਾਸ਼ਟਰਮੰਡਲ ਖੇਡਾਂ ਤੱਕ ਕਈ ਤਗਮੇ ਜਿੱਤੇ ਹਨ।

  1. ਮੀਰਾਬਾਈ ਨੇ ਟੋਕੀਓ ਓਲੰਪਿਕ ਵਿੱਚ ਸਿਲਵਰ ਮੈਡਲ ਜਿੱਤਿਆ ਹੈ।
  2. ਉਨ੍ਹਾਂ ਨੇ ਏਸ਼ੀਆਈ ਖੇਡਾਂ ਵਿੱਚ ਵੀ ਸਿਲਵਰ ਮੈਡਲ ਜਿੱਤਿਆ।
  3. ਉਨ੍ਹਾਂ ਨੇ ਗਲਾਸਗੋ CWG 2014 ਵਿੱਚ ਸਿਲਵਰ ਮੈਡਲ ਜਿੱਤਿਆ।
  4. ਉਨ੍ਹਾਂ ਨੇ ਗੋਲਡ ਕੋਸਟ CWG ਵਿੱਚ ਗੋਲਡ ਮੈਡਲ ਜਿੱਤਿਆ।
  5. ਉਨ੍ਹਾਂ ਨੇ ਬਰਮਿੰਘਮ CWG ਵਿੱਚ ਗੋਲਡ ਮੈਡਲ ਜਿੱਤਿਆ।
  6. ਉਨ੍ਹਾਂ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਜਿੱਤਿਆ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...