ਵਰਲਡ ਕੱਪ ਫਾਈਨਲ ਹਾਰਨ ਤੋਂ ਬਾਅਦ ਪੀਐਮ ਮੋਦੀ ਨਾਲ ਮਿਲ ਕੇ ਰੋ ਪਏ ਮੁਹੰਮਦ ਸ਼ਮੀ, ਲਗਾ ਲਿਆ ਗਲੇ
ਭਾਰਤੀ ਟੀਮ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਫਾਈਨਲ 'ਚ ਆਸਟ੍ਰੇਲੀਆ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਦਾ ਖਿਤਾਬ ਜਿੱਤ ਲਵੇਗੀ ਪਰ ਅਜਿਹਾ ਨਹੀਂ ਹੋ ਸਕਿਆ। ਇਸ ਮੈਚ ਤੋਂ ਬਾਅਦ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਇੰਡੀਆ ਦੇ ਡਰੈਸਿੰਗ ਰੂਮ ਵਿੱਚ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਸ਼ਮੀ ਨੂੰ ਗਲੇ ਲਗਾ ਲਿਆ।
ਭਾਰਤੀ ਕ੍ਰਿਕਟ ਟੀਮ ਇਕ ਵਾਰ ਫਿਰ ਵਿਸ਼ਵ ਚੈਂਪੀਅਨ ਬਣਨ ‘ਚ ਨਾਕਾਮ ਰਹੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੂੰ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਨਾਲ ਪੂਰੀ ਟੀਮ ਨਿਰਾਸ਼ ਸੀ ਕਿਉਂਕਿ ਟੀਮ ਇੰਡੀਆ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਹ ਟੀਮ ਲਗਾਤਾਰ 10 ਮੈਚ ਜਿੱਤ ਕੇ ਫਾਈਨਲ ਵਿੱਚ ਪਹੁੰਚੀ ਸੀ ਪਰ ਖ਼ਿਤਾਬੀ ਮੈਚ ਨਹੀਂ ਜਿੱਤ ਸਕੀ। ਇਸ ਮੈਚ ਨੂੰ ਦੇਖਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ ਸਨ। ਭਾਰਤੀ ਟੀਮ ਦੀ ਹਾਰ ਤੋਂ ਬਾਅਦ ਪੀਐਮ ਮੋਦੀ ਨੇ ਟੀਮ ਇੰਡੀਆ ਦੇ ਡਰੈਸਿੰਗ ਰੂਮ ਵਿੱਚ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਰੋ ਪਏ। ਸ਼ਮੀ ਨੂੰ ਰੋਂਦੇ ਦੇਖ ਕੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਜੱਫੀ ਪਾ ਲਈ।
ਸ਼ਮੀ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਫੋਟੋ ਪੋਸਟ ਕੀਤੀ ਹੈ, ਜਿਸ ‘ਚ ਉਹ ਰੋਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਮੋਦੀ ਉਨ੍ਹਾਂ ਨੂੰ ਗਲੇ ਲਗਾ ਰਹੇ ਹਨ। ਸ਼ਮੀ ਨੇ ਆਪਣੇ ਇੰਸਟਾਗ੍ਰਾਮ ‘ਤੇ ਫੋਟੋ ਦੇ ਨਾਲ ਕੈਪਸ਼ਨ ਵਿੱਚ, ਪ੍ਰਧਾਨ ਮੰਤਰੀ ਦਾ ਡਰੈਸਿੰਗ ਰੂਮ ਵਿੱਚ ਆ ਕੇ ਹੌਸਲਾ ਅਫਜ਼ਾਈ ਕਰਨ ਲਈ ਲਈ ਧੰਨਵਾਦ ਕੀਤਾ।
प्रधानमंत्री @narendramodi ने ड्रेसिंग रूम में पहुंचकर टीम इंडिया के हताश खिलाड़ियों को फुल मोटीवेट किया। पीएम ने कहा- ‘आपने शानदार प्रर्दशन किया है। उन्होंने खिलाड़ियों को दिल्ली आने और साथ बैठने का निमंत्रण भी दिया’#PMModi #TeamIndia #Worldcupfinal2023 #ODIWorldCup2023 pic.twitter.com/gNBnEqbjzZ
— Asianetnews Hindi (@AsianetNewsHN) November 21, 2023
ਇਹ ਵੀ ਪੜ੍ਹੋ
ਸ਼ਮੀ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸ਼ਮੀ ਨੂੰ ਵਿਸ਼ਵ ਕੱਪ ਦੀ ਸ਼ੁਰੂਆਤ ‘ਚ ਪਲੇਇੰਗ-11 ‘ਚ ਜਗ੍ਹਾ ਨਹੀਂ ਮਿਲੀ ਸੀ। ਪਰ ਹਾਰਦਿਕ ਪੰਡਯਾ ਦੇ ਜ਼ਖਮੀ ਹੋਣ ਤੋਂ ਬਾਅਦ ਸ਼ਮੀ ਨੂੰ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਇਸ ਦਾ ਪੂਰਾ ਫਾਇਦਾ ਉਠਾਇਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਮੀ ਨੇ ਇਸ ਟੂਰਨਾਮੈਂਟ ‘ਚ ਕੁਲ ਸੱਤ ਮੈਚ ਖੇਡੇ ਅਤੇ 24 ਵਿਕਟਾਂ ਲੈਣ ‘ਚ ਸਫਲ ਰਹੇ। ਇਸ ਨਾਲ ਉਹ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣ ਗਏ। ਇਸ ਵਿਸ਼ਵ ਕੱਪ ‘ਚ ਉਨ੍ਹਾਂ ਨੇ ਇਕ ਹੋਰ ਰਿਕਾਰਡ ਆਪਣੇ ਨਾਂ ਕੀਤਾ। ਸ਼ਮੀ ਵਿਸ਼ਵ ਕੱਪ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਉਹ ਇੱਕ ਵਿਸ਼ਵ ਕੱਪ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਵੀ ਬਣ ਗਏ ਹਨ। ਫਾਈਨਲ ਵਿੱਚ ਵੀ ਸ਼ਮੀ ਨੇ ਭਾਰਤ ਨੂੰ ਪਹਿਲੀ ਸਫਲਤਾ ਦਿਵਾਈ ਅਤੇ ਡੇਵਿਡ ਵਾਰਨਰ ਨੂੰ ਆਊਟ ਕੀਤਾ। ਪਰ ਇਸ ਤੋਂ ਬਾਅਦ ਉਨ੍ਹਾਂ ਦਾ ਜਾਦੂ ਨਹੀਂ ਚੱਲਿਆ ਅਤੇ ਟੀਮ ਇੰਡੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਜਡੇਜਾ ਨੇ ਵੀ ਸ਼ੇਅਰ ਕੀਤੀ ਫੋਟੋ
ਭਾਰਤੀ ਟੀਮ ਦੇ ਸਪਿਨਰ ਰਵਿੰਦਰ ਜਡੇਜਾ ਨੇ ਵੀ ਪੀਐਮ ਮੋਦੀ ਨਾਲ ਇੱਕ ਫੋਟੋ ਸ਼ੇਅਰ ਕੀਤੀ ਹੈ। ਜਡੇਜਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਫੋਟੋ ਆਪਣੇ ਟਵਿਟਰ ‘ਤੇ ਪੋਸਟ ਕੀਤੀ ਹੈ। ਜਡੇਜਾ ਨੇ ਲਿਖਿਆ ਹੈ ਕਿ ਟੀਮ ਇੰਡੀਆ ਦਾ ਟੂਰਨਾਮੈਂਟ ਸ਼ਾਨਦਾਰ ਰਿਹਾ ਪਰ ਟੀਮ ਫਾਈਨਲ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ। ਜਡੇਜਾ ਨੇ ਲਿਖਿਆ ਕਿ ਟੀਮ ਇਸ ਤੋਂ ਨਿਰਾਸ਼ ਹੈ ਅਤੇ ਅਜਿਹੇ ‘ਚ ਪੀਐੱਮ ਮੋਦੀ ਡਰੈਸਿੰਗ ਰੂਮ ‘ਚ ਆਏ ਅਤੇ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਜੋ ਕਾਫੀ ਪ੍ਰੇਰਣਾਦਾਇਕ ਰਹੀ।