AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕੁਸ਼ਤੀ ਸੰਘ ਮੁਅੱਤਲ

ਕੇਂਦਰੀ ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਸੰਘ ਦੀ ਨਵੀਂ ਕਮੇਟੀ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲ ਹੀ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਸੰਜੇ ਸਿੰਘ ਨੂੰ ਡਬਲਯੂਐਫਆਈ ਦਾ ਪ੍ਰਧਾਨ ਚੁਣਿਆ ਗਿਆ, ਜੋ ਬ੍ਰਿਜ ਭੂਸ਼ਣ ਸਿੰਘ ਦੇ ਨਜ਼ਦੀਕੀ ਸਨ। ਚੋਣਾਂ ਤੋਂ ਬਾਅਦ ਕਈ ਦਿੱਗਜ ਪਹਿਲਵਾਨਾਂ ਨੇ ਵੀ ਨਵੀਂ ਕਮੇਟੀ ਦਾ ਵਿਰੋਧ ਕੀਤਾ ਸੀ, ਇਸੇ ਦੌਰਾਨ ਸਰਕਾਰ ਦਾ ਇਹ ਫੈਸਲਾ ਆਇਆ ਹੈ।

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕੁਸ਼ਤੀ ਸੰਘ ਮੁਅੱਤਲ
tv9-punjabi
| Updated On: 24 Dec 2023 13:34 PM IST
Share

ਭਾਰਤੀ ਕੁਸ਼ਤੀ ਸੰਘ (Wrestling Federation India) ‘ਚ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਹੰਗਾਮਾ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਹਾਲ ਹੀ ਵਿੱਚ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ, ਜਿਸ ਵਿੱਚ ਸੰਜੇ ਸਿੰਘਪ੍ਰਧਾਨ ਚੁਣੇ ਗਏ ਸਨ। ਪਰ ਹੁਣ ਭਾਰਤ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਭਾਰਤੀ ਕੁਸ਼ਤੀ ਸੰਘ ਦੀ ਨਵੀਂ ਬਣੀ ਕਮੇਟੀ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਚੋਣਾਂ ਨਿਯਮਾਂ ਦੇ ਖਿਲਾਫ਼ ਹਨ ਅਤੇ ਪੁਰਾਣੀ ਬਾਡੀ ਦੇ ਪ੍ਰਭਾਵ ਹੇਠ ਹੋਈਆਂ ਜਾਪਦੀਆਂ ਹਨ।

ਹਾਲਾਂਕਿ, ਬਾਅਦ ਵਿੱਚ ਖੇਡ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਨਵੀਂ ਡਬਲਯੂਐਫਆਈ ਬਾਡੀ ਨੂੰ ਮੁਅੱਤਲ ਨਹੀਂ ਕੀਤਾ ਗਿਆ ਹੈ, ਪਰ ਸਿਰਫ਼ ਉਨ੍ਹਾਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ ਜੋ ਡਬਲਯੂਐਫਆਈ ਨੂੰ ਚਲਾਉਣ ਲਈ ਜ਼ਰੂਰੀ ਹਨ।

ਖੇਡ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਵੀਂ ਸੰਸਥਾ ਵੱਲੋਂ ਐਲਾਨੇ ਗਏ ਮੁਕਾਬਲੇ ਪੂਰੀ ਤਰ੍ਹਾਂ ਨਿਯਮਾਂ ਦੇ ਖ਼ਿਲਾਫ਼ ਹਨ। ਅਜਿਹੇ ਫੈਸਲੇ ਕਾਰਜਕਾਰੀ ਕਮੇਟੀ ਦੁਆਰਾ ਲਏ ਜਾਂਦੇ ਹਨ, ਜਿਨ੍ਹਾਂ ਅੱਗੇ ਵਿਚਾਰ ਲਈ ਏਜੰਡਾ ਰੱਖਿਆ ਜਾਣਾ ਜ਼ਰੂਰੀ ਹੁੰਦਾ ਹੈ।

ਖੇਡ ਮੰਤਰਾਲੇ ਨੇ ਕੀ ਕਿਹਾ?

ਸਰਕਾਰ ਦਾ ਕਹਿਣਾ ਹੈ ਕਿ ਡਬਲਯੂਐੱਫਆਈ ਦੇ ਸੰਵਿਧਾਨ ਦੇ ਅਨੁਛੇਦ ਫੈਡਰੇਸ਼ਨ ਦੀ ਜਨਰਲ ਕੌਂਸਲ ਅਤੇ ਕਾਰਜਕਾਰੀ ਕਮੇਟੀ ਦੀਆਂ ਮੀਟਿੰਗਾਂ ਬੁਲਾਉਣਾ ਹੁੰਦਾ ਹੈ। ਇੰਜ ਜਾਪਦਾ ਹੈ ਕਿ ਸਕੱਤਰ ਜਨਰਲ ਚੋਣ ਕਮਿਸ਼ਨ ਦੀ ਉਕਤ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ, ਜੋ ਬਿਨਾਂ ਕਿਸੇ ਨੋਟਿਸ ਜਾਂ ਕੋਰਮ ਦੇ ਰੱਖੀ ਗਈ ਸੀ। ਨਵੀਂ ਚੁਣੀ ਗਈ ਸੰਸਥਾ ਖੇਡ ਜ਼ਾਬਤੇ ਦੀ ਪੂਰੀ ਤਰ੍ਹਾਂ ਅਣਦੇਖੀ ਕਰਕੇ ਸਾਬਕਾ ਅਧਿਕਾਰੀਆਂ ਦੇ ਕਬਜ਼ੇ ਹੇਠ ਹੈ।

ਇੰਨਾ ਹੀ ਨਹੀਂ ਖੇਡ ਮੰਤਰਾਲੇ ਨੇ ਆਪਣੇ ਬਿਆਨ ‘ਚ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦਾ ਕਾਰੋਬਾਰ ਸਾਬਕਾ ਅਹੁਦੇਦਾਰਾਂ ਦੇ ਕੰਟਰੋਲ ਵਾਲੀ ਥਾਂ ਤੋਂ ਚੱਲ ਰਿਹਾ ਹੈ। ਜੋ ਕਿ ਉਹ ਕਥਿਤ ਕੰਪਲੈਕਸ ਵੀ ਹੈ, ਜਿਸ ਵਿੱਚ ਖਿਡਾਰੀਆਂ ‘ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ ਅਤੇ ਅਦਾਲਤ ਇਸ ਸਮੇਂ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...