ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

New Sports Policy : ਨਵੀਂ ਖੇਡ ਨੀਤੀ ਪੰਜਾਬ ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਖੇਡ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ।

New Sports Policy : ਨਵੀਂ ਖੇਡ ਨੀਤੀ ਪੰਜਾਬ ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ
Follow Us
tv9-punjabi
| Updated On: 07 Jun 2023 12:00 PM IST
ਚੰਡੀਗੜ੍ਹ ਨਿਊਜ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਝਾਅ ਅਤੇ ਮਾਹਰਾਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਖੇਡ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਬੇਹਤਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਜਿਹੜੇ ਸੂਬੇ ਖਿਡਾਰੀਆਂ ਲਈ ਚੰਗੇ ਕਾਰਜ ਕਰ ਰਹੇ ਹਨ ਅਤੇ ਜਿੱਥੇ ਖਿਡਾਰੀਆਂ ਦੀ ਕਾਰਗੁਜ਼ਾਰੀ ਚੰਗੀ ਹੈ, ਉਨ੍ਹਾਂ ਸੂਬਿਆਂ ਦੀਆਂ ਨੀਤੀਆਂ ਬਾਰੇ ਵੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ।

‘ਖੇਡਾਂ ਨੂੰ ਹੋਰ ਵੱਡੇ ਮੁਕਾਮ ‘ਤੇ ਲੈ ਜਾਇਆ ਜਾਵੇਗਾ’

ਮੀਤ ਹੇਅਰ ਨੇ ਕਿਹਾ ਕਿ ਸੂਬੇ ਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਉਨ੍ਹਾਂ ਇਸ ਗੱਲ ਤੇ ਤਸੱਲੀ ਪ੍ਰਗਟਾਈ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਮਕਸਦ ਵਿਚ ਕਾਮਯਾਬ ਰਹੀਆਂ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਖੇਡਾਂ ਨੂੰ ਹੋਰ ਵੱਡੇ ਮੁਕਾਮ ਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਖਿਡਾਰੀਆਂ ਨੂੰ ਚੰਗੀ ਡਾਈਟ ਅਤੇ ਰਹਿਣ ਦੀਆਂ ਵਧੀਆ ਸੁਵਿਧਾਵਾਂ ਦੇਣ ਨਾਲ ਖਿਡਾਰੀਆਂ ਦਾ ਮਨੋਬਲ ਵਧੇਗਾ ਅਤੇ ਉਹ ਆਪਣੀ ਖੇਡ ਵੱਲ ਬੇਹਤਰ ਧਿਆਨ ਦੇ ਸਕਣਗੇ। ਉਨ੍ਹਾਂ ਨਵੇਂ ਸਪੋਰਟਸ ਹੋਸਟਲ ਬਣਾਉਣ ਦੀ ਸੰਭਾਵਨਾਂ ਤਲਾਸ਼ਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਪੈਰਾ ਖਿਡਾਰੀਆਂ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਇਸ ਦੌਰਾਨ ਪੈਰਾ ਸਪੋਰਟਸ ਨੂੰ ਹੋਰ ਹੁਲਾਰਾ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਨਵੀਂ ਖੇਡ ਨੀਤੀ ਦੇ ਹੋਰ ਵੀ ਬਹੁਤ ਸਾਰੇ ਪਹਿਲੂਆਂ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਮਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਖੇਡ ਨੀਤੀ ਜਿੱਥੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰੇ ਉੱਥੇ ਹੀ ਜੇਤੂ ਖਿਡਾਰੀਆਂ ਤੇ ਰਿਟਾਇਰ ਖਿਡਾਰੀਆਂ ਨੂੰ ਬੇਹਤਰ ਭਵਿੱਖ ਪ੍ਰਦਾਨ ਕਰਨ ਵਾਲੀ ਹੋਵੇ।
ਮੀਟਿੰਗ ਵਿਚ ਹਾਕੀ ਓਲੰਪੀਅਨ ਤੇ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ, ਵਧੀਕ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ, ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਜਗਬੀਰ ਸਿੰਘ ਚੀਮਾ, ਐਨ.ਆਈ.ਐਸ, ਸਕੂਲ ਤੇ ਹਾਇਰ ਐਜੂਕੇਸ਼ਨ ਦੇ ਨੁਮਾਇੰਦੇ, ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਖੇਡ ਨੀਤੀ ਬਣਾਉਣ ਵਾਲੀ ਟੀਮ ਦੇ ਮਾਹਰ ਹਾਜ਼ਰ ਸਨ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...