AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇਮਰਾਨ ਖਾਨ ਲਈ ਕਪਿਲ ਦੇਵ-ਗਾਵਸਕਰ ਨੇ ਫਿਰ ਚੁੱਕੀ ਆਵਾਜ਼, ਇਨ੍ਹਾਂ 21 ਕਪਤਾਨਾਂ ਨੇ ਪਾਕਿਸਤਾਨ ਤੋਂ ਕੀਤੀ ਇਹ ਅਪੀਲ

ਪਾਕਿਸਤਾਨ ਨੂੰ 1992 'ਚ ਇਕਲੌਤਾ ਵਰਲਡ ਕੱਪ ਜਿਤਾਉਣ ਵਾਲੇ ਦਿੱਗਜ ਕਪਤਾਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਸਤ 2023 ਤੋਂ ਹੀ ਜੇਲ੍ਹ 'ਚ ਹਨ। ਉਨ੍ਹਾਂ ਦੀ ਸਿਹਤ ਤੇ ਜ਼ਿੰਦਗੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਉੱਡੀਆਂ ਹਨ।

ਇਮਰਾਨ ਖਾਨ ਲਈ ਕਪਿਲ ਦੇਵ-ਗਾਵਸਕਰ ਨੇ ਫਿਰ ਚੁੱਕੀ ਆਵਾਜ਼, ਇਨ੍ਹਾਂ 21 ਕਪਤਾਨਾਂ ਨੇ ਪਾਕਿਸਤਾਨ ਤੋਂ ਕੀਤੀ ਇਹ ਅਪੀਲ
ਇਮਰਾਨ ਖਾਨ (File/PTI)
tv9-punjabi
| Published: 24 Aug 2026 07:11 AM IST
Share

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਦਿੱਗਜ ਕਪਤਾਨ ਇਮਰਾਨ ਖਾਨ ਨੂੰ ਲੈ ਕੇ ਪਾਕਿਸਤਾਨ ਸਰਕਾਰ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਹੈ। ਪਿਛਲੇ 3 ਸਾਲਾਂ ਤੋਂ ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਇਮਰਾਨ ਖਾਨ ਦੀ ਸਿਹਤ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਉੱਡ ਚੁੱਕੀਆਂ ਹਨ। ਅਜਿਹੇ ‘ਚ ਲਗਾਤਾਰ ਪਾਕਿਸਤਾਨ ਦੇ ਅੰਦਰ ਤੇ ਬਾਹਰੋਂ ਪਾਰਦਰਸ਼ਤਾ ਦੀ ਮੰਗ ਹੋ ਰਹੀ ਹੈ। ਅੰਤਰਰਾਸ਼ਟਰੀ ਕ੍ਰਿਕਟ ਨੇ ਵੀ ਇੱਕ ਵਾਰ ਫਿਰ ਆਪਣੀ ਚਿੰਤਾ ਖੁੱਲ੍ਹ ਕੇ ਜ਼ਾਹਰ ਕੀਤੀ ਹੈ। ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਤੇ ਮਹਾਨ ਬੱਲੇਬਾਜ਼ ਸੁਨੀਲ ਗਾਵਸਕਰ ਸਮੇਤ ਦੁਨੀਆ ਭਰ ਦੇ 21 ਸਾਬਕਾ ਕਪਤਾਨਾਂ ਨੇ ਪਾਕਿਸਤਾਨ ਸਰਕਾਰ ਨੂੰ ਮੁੜ ਚਿੱਠੀ ਲਿਖ ਕੇ ਇਮਰਾਨ ਖਾਨ ਨੂੰ ਸਹੀ ਇਲਾਜ ਦੇਣ ਦੀ ਅਪੀਲ ਕੀਤੀ ਹੈ।

1992 ‘ਚ ਪਾਕਿਸਤਾਨ ਨੂੰ ਇਕਲੌਤਾ ਵਰਲਡ ਕੱਪ ਜਿਤਾਉਣ ਵਾਲੇ ਕਪਤਾਨ ਇਮਰਾਨ ਖਾਨ 2018 ਤੋਂ 2022 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਵੀ ਰਹੇ ਸਨ। ਪਰ ਅਚਾਨਕ ਉਨ੍ਹਾਂ ਨੂੰ ਆਪਣਾ ਅਹੁਦਾ ਛੱਡਣਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕਈ ਮਾਮਲਿਆਂ ‘ਚ ਜਾਂਚ ਚੱਲ ਰਹੀ ਹੈ ਤੇ ਸਜ਼ਾ ਵੀ ਮਿਲ ਚੁੱਕੀ ਹੈ। ਇਸ ਦੇ ਚਲਦੇ ਹੀ ਉਹ ਅਗਸਤ 2023 ਤੋਂ ਜੇਲ੍ਹ ‘ਚ ਹਨ। ਪਰ ਲਗਾਤਾਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾਜਨਕ ਖ਼ਬਰਾਂ ਆਉਂਦੀਆਂ ਰਹੀਆਂ ਹਨ, ਕਿਉਂਕਿ ਪਰਿਵਾਰ ਨੂੰ ਵੀ ਉਨ੍ਹਾਂ ਨਾਲ ਮਿਲਣ ਨਹੀਂ ਦਿੱਤਾ ਗਿਆ ਹੈ।

ਪਾਕਿਸਤਾਨ ਸਰਕਾਰ ਤੋਂ ਕੀਤੀ ਇਹ ਮੰਗ

ਅਜਿਹੇ ਹਾਲਾਤਾਂ ‘ਚ ਹੀ ਫਰਵਰੀ 2026 ‘ਚ ਕਈ ਦਿੱਗਜ ਕਪਤਾਨਾਂ ਨੇ ਇਮਰਾਨ ਖਾਨ ਨਾਲ ਸਹੀ ਵਿਵਹਾਰ ਕੀਤੇ ਜਾਣ ਤੇ ਉਨ੍ਹਾਂ ਨੂੰ ਸਹੀ ਮੈਡੀਕਲ ਸਹਾਇਤਾ ਉਪਲਬਧ ਕਰਵਾਉਣ ਲਈ ਪਾਕਿਸਤਾਨ ਸਰਕਾਰ ਤੋਂ ਅਪੀਲ ਕੀਤੀ ਸੀ। ਇਸ ਅਪੀਲ ਨੂੰ ਮੁੜ ਦੁਹਰਾਉਂਦੇ ਹੋਏ ਇੱਕ ਵਾਰ ਫਿਰ 21 ਕਪਤਾਨਾਂ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਆਪਣੀ ਅਪੀਲ ਦੁਹਰਾਈ ਹੈ। ਇਸ ‘ਤੇ ਭਾਰਤ ਤੋਂ ਗਾਵਸਕਰ, ਕਪਿਲ ਦੇਵ ਤੇ ਦਿਲੀਪ ਵੈਂਗਸਰਕਰ ਤੋਂ ਇਲਾਵਾ ਆਸਟ੍ਰੇਲੀਆ ਦੇ ਗ੍ਰੇਗ ਚੈਪਲ, ਇੰਗਲੈਂਡ ਦੇ ਮਾਈਕਲ ਐਥਰਟਨ ਤੇ ਹੋਰ ਸਾਬਕਾ ਕਪਤਾਨਾਂ ਦੇ ਦਸਤਖ਼ਤ ਹਨ। ਕਪਤਾਨਾਂ ਦੀ ਮੁੱਖ ਮੰਗ ਹੈ ਕਿ ਇਮਰਾਨ ਨੂੰ ਸਿਹਤ ਸਮੱਸਿਆਵਾਂ ਲਈ ਲਗਾਤਾਰ ਮਾਹਿਰਾਂ ਦੀ ਸਹਾਇਤਾ ਮਿਲੇ ਤੇ ਇਸ ‘ਚ ਪਾਰਦਰਸ਼ਤਾ ਵਰਤੀ ਜਾਵੇ। ਨਾਲ ਹੀ ਪਰਿਵਾਰ ਨੂੰ ਉਨ੍ਹਾਂ ਨਾਲ ਨਿਯਮਿਤ ਤੌਰ ‘ਤੇ ਮਿਲਣ ਦਿੱਤਾ ਜਾਵੇ।

ਸਾਬਕਾ ਕ੍ਰਿਕਟ ਕਪਤਾਨਾਂ ਦੀ ਤਾਜ਼ਾ ਅਪੀਲ ਅਜਿਹੇ ਸਮੇਂ ਆਈ ਹੈ, ਜਦੋਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 18 ਅਗਸਤ ਨੂੰ ਉਨ੍ਹਾਂ ਨੂੰ ਜੇਲ੍ਹ ਤੋਂ ਹਸਪਤਾਲ ਲਿਜਾਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਉਪਲਬਧ ਕਰਵਾਉਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਜਦੋਂ ਇਮਰਾਨ ਨੂੰ ਜੇਲ੍ਹ ਤੋਂ ਇਸਲਾਮਾਬਾਦ ਦੇ ਇੱਕ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ‘ਮੈਡੀਕਲ ਫਿਟ’ ਐਲਾਨਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਉਸੇ ਜੇਲ੍ਹ ‘ਚ ਭੇਜ ਦਿੱਤਾ ਗਿਆ ਸੀ।

ਇਨ੍ਹਾਂ ਕਪਤਾਨਾਂ ਨੇ ਲਿਖੀ ਪਾਕ ਸਰਕਾਰ ਨੂੰ ਚਿੱਠੀ

ਦਸਤਖ਼ਤ ਕਰਨ ਵਾਲੇ ਕਪਤਾਨਾਂ ਦੇ ਨਾਮ ਇਹ ਹਨ- ਮਾਈਕਲ ਐਥਰਟਨ, ਐਲੈਕਸ ਬਲੈਕਵੈਲ, ਐਲਨ ਬਾਰਡਰ, ਮਾਈਕਲ ਬ੍ਰੀਅਰਲੀ, ਗ੍ਰੇਗ ਚੈਪਲ, ਇਆਨ ਚੈਪਲ, ਬੇਲਿੰਡਾ ਕਲਾਰਕ, ਸਰ ਐਲਿਸਟਰ ਕੁਕ, ਸੁਨੀਲ ਗਾਵਸਕਰ, ਲੀ ਜਰਮਨ, ਐਡਮ ਗਿਲਕ੍ਰਿਸਟ, ਡੇਵਿਡ ਗਾਵਰ, ਕਿਮ ਹਿਊਜ਼, ਨਾਸਿਰ ਹੁਸੈਨ, ਸਰ ਕਲਾਈਵ ਲਾਇਡ, ਕਪਿਲ ਦੇਵ, ਅਰਜੁਨ ਰਣਤੁੰਗਾ, ਸਰ ਐਂਡਰਿਊ ਸਟ੍ਰਾਸ, ਦਿਲੀਪ ਵੈਂਗਸਰਕਰ, ਸਟੀਵ ਵਾਅ ਤੇ ਜੌਨ ਰਾਈਟ।

Source: TV9Hindi.com

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...