AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਾਕਿਸਤਾਨੀ ਕਬੱਡੀ ਖਿਡਾਰੀ ਅਸੀਮਤ ਸਮੇਂ ਲਈ ਬੈਨ, ਭਾਰਤ ਲਈ ਖੇਡਿਆ ਸੀ ਮੈਚ ਤੇ ਲਹਿਰਾਇਆ ਸੀ ਤਿਰੰਗਾ

ਭਾਰਤ ਲਈ ਖੇਡਣਾ ਇੱਕ ਪਾਕਿਸਤਾਨੀ ਕਬੱਡੀ ਖਿਡਾਰੀ ਨੂੰ ਮਹਿੰਗਾ ਸਾਬਤ ਹੋਇਆ। ਉਸ ਨੂੰ ਇਸ ਹਰਕਤ ਲਈ ਅਸੀਮਤ ਸਮੇਂ ਲਈ ਬੈਨ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਹ ਘਟਨਾ ਇੱਕ ਨਿੱਜੀ ਟੂਰਨਾਮੈਂਟ ਦੌਰਾਨ ਵਾਪਰੀ, ਪਰ ਪਾਕਿਸਤਾਨ ਕਬੱਡੀ ਫੈਡਰੇਸ਼ਨ ਨੇ ਉਸ ਵਿਰੁੱਧ ਇਹ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।

ਪਾਕਿਸਤਾਨੀ ਕਬੱਡੀ ਖਿਡਾਰੀ ਅਸੀਮਤ ਸਮੇਂ ਲਈ ਬੈਨ, ਭਾਰਤ ਲਈ ਖੇਡਿਆ ਸੀ ਮੈਚ ਤੇ ਲਹਿਰਾਇਆ ਸੀ ਤਿਰੰਗਾ
ਪਾਕਿਸਤਾਨੀ ਕਬੱਡੀ ਖਿਡਾਰੀ ਉਬੈਦੁੱਲਾ ਰਾਜਪੂਤ
tv9-punjabi
| Updated On: 30 Dec 2025 12:54 PM IST

ਪਾਕਿਸਤਾਨ ਦ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਉਬੈਦੁੱਲਾ ਰਾਜਪੂਤ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਲਈ ਮੈਚ ਖੇਡਣ ਕਾਰਨ ਉਸ ‘ਤੇ ਕਾਰਵਾਈ ਕੀਤੀ ਗਈ ਹੈ। ਉਬੈਦੁੱਲਾ ਰਾਜਪੂਤ ਨੇ ਇਹ ਮੈਚ 16 ਦਸੰਬਰ ਨੂੰ ਬਹਿਰੀਨ ਚ ਇੱਕ ਨਿੱਜੀ ਟੂਰਨਾਮੈਂਟ ਵਿੱਚ ਖੇਡਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨ ਕਬੱਡੀ ਫੈਡਰੇਸ਼ਨ ਨੇ ਉਸ ਤੇ ਅਸੀਮਤ ਸਮੇਂ ਲਈ ਬੈਨ ਲਗਾ ਦਿੱਤਾ ਹੈ। ਪਾਕਿਸਤਾਨ ਕਬੱਡੀ ਫੈਡਰੇਸ਼ਨ ਨੇ ਹੁਣ ਉਬੈਦੁੱਲਾ ਰਾਜਪੂਤ ਤੇ ਅਨੁਸ਼ਾਸਨੀ ਕਾਰਵਾਈ ਕੀਤੀ ਹੈ।

ਉਬੈਦੁੱਲਾ ਰਾਜਪੂਤ ਨੇ ਕੀ ਕੀਤਾ ਸੀ?

ਉਬੈਦੁੱਲਾ ਰਾਜਪੂਤ ਨਾ ਸਿਰਫ਼ ਭਾਰਤੀ ਟੀਮ ਦੀ ਜਰਸੀ ਪਹਿਨ, ਸਗੋਂ ਬਹਿਰੀਨ ਚ ਇੱਕ ਨਿੱਜੀ ਟੂਰਨਾਮੈਂਟ ਦੌਰਾਨ ਭਾਰਤੀ ਝੰਡਾ ਵੀ ਲਹਿਰਾਇਆ ਸੀ, ਜਿਸ ਨਾਲ ਪਾਕਿਸਤਾਨ ਕਬੱਡੀ ਫੈਡਰੇਸ਼ਨ ਤਿਲਮਲਾ ਗਿਆ। ਉਬੈਦੁੱਲਾ ਰਾਜਪੂਤ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ, ਜਿਸ ਚ ਉਹ ਭਾਰਤੀ ਜਰਸੀ ਪਹਿਨ ਕੇ ਭਾਰਤੀ ਝੰਡਾ ਲਹਿਰਾਉਂਦਾ ਦਿਖਾਈ ਦੇ ਰਿਹਾ ਸੀ

ਪਾਕਿਸਤਾਨ ਕਬੱਡੀ ਫੈਡਰੇਸ਼ਨ ਨੇ ਕੀ ਕਿਹਾ?

ਪਾਕਿਸਤਾਨ ਕਬੱਡੀ ਫੈਡਰੇਸ਼ਨ ਨੇ ਉਬੈਦੁੱਲਾ ਰਾਜਪੂਤ ਨਾਲ ਜੁੜੇ ਮਾਮਲੇ ਸਬੰਧੀ ਇੱਕ ਐਮਰਜੈਂਸੀ ਮੀਟਿੰਗ ਬੁਲਾਫੈਡਰੇਸ਼ਨ ਨੇ ਕਿਹਾ ਕਿ ਇਹ ਟੂਰਨਾਮੈਂਟ ਅਧਿਕਾਰਤ ਨਹੀਂ ਸੀ। ਇਸ ਟੂਰਨਾਮੈਂਟ ਚ ਖੇਡਣ ਲਈ ਉਬੈਦੁੱਲਾ ਸਮੇਤ 15 ਖਿਡਾਰੀਆਂ ਨੇ ਫੈਡਰੇਸ਼ਨ ਕੋਲੋਂ ਐਨਓਸੀ ਨਹੀਂ ਲਈ ਸੀ। ਇਸ ਨਾਲ ਰਾਸ਼ਟਰ ਤੇ ਖੇਡਾਂ ਦੇ ਨਿਯਮ ਨੂੰ ਸੱਟ ਪਹੁੰਚੀ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਬਿਨਾਂ ਇਜਾਜ਼ਤ ਦੇ ਖੇਡਣਾ ਤੇ ਰਾਸ਼ਟਰੀ ਚਿਨ੍ਹਾਂ ਦਾ ਇਸਤੇਮਾਲ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾ ਸਕਦਾ।

ਉਬੈਦੁੱਲਾ ਰਾਜਪੂਤ ਨੇ ਆਪਣੇ ਬਚਾਅ ਚ ਕੀ ਕਿਹਾ?

ਉਬੈਦੁੱਲਾ ਰਾਜਪੂਤ ਨੇ ਆਪਣੀ ਗਲਤੀ ਲਈ ਮੁਆਫੀ ਮੰਗੀ ਸੀ। ਉਸ ਨੇ ਕਿਹਾ ਸੀ ਕਿ ਉਨ੍ਹਾਂ ਨੇ ਅਣਜਾਣੇ ਚ ਗਲਤੀ ਕੀਤੀ ਤੇ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਟੀਮ ਦਾ ਨਾਮ ਭਾਰਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਕੋਈ ਅਪਰਾਧ ਕੀਤਾ ਹੈ ਤਾਂ ਉਹ ਮੁਆਫੀ ਮੰਗਦੇ ਹਨ। ਉਨ੍ਹਾਂ ਦਾ ਇਰਾਦਾ ਗਲਤ ਨਹੀਂ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਵਿਸ਼ਵ ਕੱਪ ਨਹੀਂ ਸੀ, ਸਗੋਂ ਇੱਕ ਨਿੱਜੀ ਟੂਰਨਾਮੈਂਟ ਸੀ। ਇਸ ਲਈ, ਇਸ ਨੂੰ ਵਧਾ-ਚੜ੍ਹਾ ਕੇ ਨਹੀਂ ਦੇਖਿਆ ਜਾਣਾ ਚਾਹੀਦਾ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...