AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

T20 World Cup 2026: ਭਾਰਤ ਵਿਰੁੱਧ ਮੈਚ ਖੇਡਣ ‘ਤੇ ਪਾਕਿਸਤਾਨ ਦਾ ਆਖਰੀ ਫੈਸਲਾ! PM ਸ਼ਹਿਬਾਜ਼ ਸ਼ਰੀਫ਼ ਨੇ ਲਾਈ ਮੋਹਰ

T20 World Cup 2026: ਟੀ-20 ਵਰਲਡ ਕੱਪ 2026 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਹਾਈ-ਵੋਲਟੇਜ ਮੁਕਾਬਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਟੀਮ ਭਾਰਤ ਵਿਰੁੱਧ ਇਹ ਮੁਕਾਬਲਾ ਨਹੀਂ ਖੇਡ ਸਕਦੀ।

T20 World Cup 2026: ਭਾਰਤ ਵਿਰੁੱਧ ਮੈਚ ਖੇਡਣ 'ਤੇ ਪਾਕਿਸਤਾਨ ਦਾ ਆਖਰੀ ਫੈਸਲਾ! PM ਸ਼ਹਿਬਾਜ਼ ਸ਼ਰੀਫ਼ ਨੇ ਲਾਈ ਮੋਹਰ
ਭਾਰਤ ਨਾਲ ਮੈਚ ‘ਤੇ ਪਾਕਿਸਤਾਨ ਦਾ ਆਖਰੀ ਫੈਸਲਾ, ਸ਼ਹਿਬਾਜ਼ ਸ਼ਰੀਫ਼ ਨੇ ਲਾਈ ਮੋਹਰ
tv9-punjabi
| Updated On: 06 Feb 2026 10:57 AM IST
Share

ਟੀ-20 ਵਰਲਡ ਕੱਪ 2026 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਹਾਈ-ਵੋਲਟੇਜ ਮੁਕਾਬਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਟੀਮ ਭਾਰਤ ਵਿਰੁੱਧ ਇਹ ਮੁਕਾਬਲਾ ਨਹੀਂ ਖੇਡ ਸਕਦੀ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਫੈਸਲਾ ਕਾਫੀ ਸੋਚ-ਸਮਝ ਕੇ ਲਿਆ ਗਿਆ ਹੈ। ਦੱਸਣਯੋਗ ਹੈ ਕਿ 15 ਫਰਵਰੀ ਨੂੰ ਟੀ-20 ਵਰਲਡ ਕੱਪ 2026 ਦੌਰਾਨ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣੀਆਂ ਸਨ, ਪਰ ਮੌਜੂਦਾ ਹਾਲਾਤਾਂ ਕਾਰਨ ਇਸ ਮੈਚ ਦੇ ਹੋਣ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

ਕੀ ਕਿਹਾ ਪਾਕਿਸਤਾਨ ਦੇ PM ਸ਼ਹਿਬਾਜ਼ ਸ਼ਰੀਫ਼ ਨੇ?

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਨਾਲ ਮੈਚ ਨਾ ਖੇਡਣ ਦਾ ਫੈਸਲਾ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਦੇ ਮੈਦਾਨ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸ਼ਰੀਫ਼ ਨੇ ਅੱਗੇ ਕਿਹਾ ਕਿ ਪਾਕਿਸਤਾਨ ਇਸ ਸਮੇਂ ਬੰਗਲਾਦੇਸ਼ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦਾ ਇਹ ਫੈਸਲਾ ਬਿਲਕੁਲ ਸਹੀ ਹੈ।

PCB ਨੇ ਹਾਲੇ ਤੱਕ ਧਾਰੀ ਹੋਈ ਹੈ ਚੁੱਪ

ਹਾਲਾਂਕਿ, ਇਸ ਪੂਰੇ ਮਾਮਲੇ ‘ਤੇ ਪਾਕਿਸਤਾਨ ਕ੍ਰਿਕਟ ਬੋਰਡ (PCB) ਦੀ ਚੁੱਪ ਹਾਲੇ ਵੀ ਬਰਕਰਾਰ ਹੈ। ਅਧਿਕਾਰਤ ਤੌਰ ‘ਤੇ ਅਜੇ ਤੱਕ ਕੋਈ ਅਜਿਹੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਜਿਸ ਤੋਂ ਇਹ ਪਤਾ ਲੱਗ ਸਕੇ ਕਿ PCB ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੂੰ ਭਾਰਤ ਨਾਲ ਮੈਚ ਦੇ ਬਾਈਕਾਟ ਬਾਰੇ ਕੋਈ ਲਿਖਤੀ ਜਾਣਕਾਰੀ ਦਿੱਤੀ ਹੋਵੇ। ਇਸ ਮੁੱਦੇ ‘ਤੇ ICC ਦਾ ਸਟੈਂਡ ਵੀ ਉਦੋਂ ਹੀ ਸਾਹਮਣੇ ਆਵੇਗਾ ਜਦੋਂ ਉਸ ਨੂੰ PCB ਵੱਲੋਂ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਜਾਵੇਗਾ। ਜਦੋਂ ਤੱਕ ਅਜਿਹਾ ਨਹੀਂ ਹੁੰਦਾ, ਭਾਰਤ-ਪਾਕਿਸਤਾਨ ਮੈਚ ਟੀ-20 ਵਰਲਡ ਕੱਪ ਦੇ ਸ਼ਡਿਊਲ ਵਿੱਚ ਬਣਿਆ ਰਹੇਗਾ।

ਕਦੋਂ ਉੱਠਿਆ ਸੀ ਇਹ ਵਿਵਾਦ?

ਟੀ-20 ਵਰਲਡ ਕੱਪ 2026 ਵਿੱਚ ਭਾਰਤ-ਪਾਕਿਸਤਾਨ ਮੈਚ ਨਾ ਹੋਣ ਦੀ ਖ਼ਬਰ ਪਹਿਲੀ ਵਾਰ ਉਸ ਦਿਨ ਸਾਹਮਣੇ ਆਈ ਸੀ, ਜਿਸ ਦਿਨ ਅੰਡਰ-19 ਵਰਲਡ ਕੱਪ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਸੀ। ਉਸ ਸਮੇਂ ਪਾਕਿਸਤਾਨ ਸਰਕਾਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਐਕਸ’ (ਪਹਿਲਾਂ ਟਵਿੱਟਰ) ਰਾਹੀਂ ਕਿਹਾ ਸੀ ਕਿ ਉਹ ਟੀ-20 ਵਰਲਡ ਕੱਪ 2026 ਵਿੱਚ ਹਿੱਸਾ ਤਾਂ ਲਵੇਗਾ, ਪਰ 15 ਫਰਵਰੀ ਨੂੰ ਭਾਰਤ ਵਿਰੁੱਧ ਹੋਣ ਵਾਲੇ ਮੈਚ ਵਿੱਚ ਨਹੀਂ ਖੇਡੇਗਾ।

ਬੰਗਲਾਦੇਸ਼ ਨਾਲ ਜੁੜਿਆ ਹੈ ਮਾਮਲਾ

ਭਾਰਤ ਦੇ ਖ਼ਿਲਾਫ਼ ਟੀ-20 ਵਰਲਡ ਕੱਪ ਵਿੱਚ ਨਾ ਖੇਡਣ ਦਾ ਫੈਸਲਾ ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਟੂਰਨਾਮੈਂਟ ਤੋਂ ਹਟਾਏ ਜਾਣ ਤੋਂ ਬਾਅਦ ਲਿਆ ਹੈ। ਦਰਅਸਲ, ਬੰਗਲਾਦੇਸ਼ ਨੇ ਭਾਰਤ ਵਿੱਚ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਟੂਰਨਾਮੈਂਟ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ICC ਨੇ ਬੰਗਲਾਦੇਸ਼ ਨੂੰ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਸੀ। ਇਸੇ ਘਟਨਾਕ੍ਰਮ ਦੇ ਵਿਰੋਧ ਵਜੋਂ ਹੁਣ ਪਾਕਿਸਤਾਨ ਨੇ ਭਾਰਤ ਵਿਰੁੱਧ ਮੈਚ ਨਾ ਖੇਡਣ ਦਾ ਰਾਗ ਅਲਾਪਿਆ ਹੈ।

Follow Us
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ...
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ...
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...