ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Asia Cup 2023: ਏਸ਼ੀਆ ਕੱਪ ਤੋਂ ਪਹਿਲਾਂ ਪਾਕਿਸਤਾਨੀ ਖਿਡਾਰੀ ਦਾ ਬੜਬੋਲਾਪਨ, ਕੋਹਲੀ ਬਾਰੇ ਕਿਹਾ- ਬੋਲਣ ਨਾਲ ਕੁੱਝ ਨਹੀਂ ਹੁੰਦਾ

ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 2 ਸਤੰਬਰ ਨੂੰ ਏਸ਼ੀਆ ਕੱਪ 'ਚ ਭਿੜਨਗੀਆਂ ਅਤੇ ਸਾਰਿਆਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ। ਇਸ ਮੈਚ ਤੋਂ ਪਹਿਲਾਂ ਦੋਵਾਂ ਪਾਸਿਆਂ ਤੋਂ ਬਿਆਨਬਾਜ਼ੀ ਦਾ ਦੌਰ ਜਾਰੀ ਹੈ। ਭਾਰਤ ਦੇ ਮੁੱਖ ਚੋਣਕਾਰ ਨੇ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ਾਂ ਨੂੰ ਲੈ ਕੇ ਬਿਆਨ ਦਿੱਤਾ ਸੀ, ਜਿਸ 'ਤੇ ਸ਼ਾਦਾਬ ਖਾਨ ਨੇ ਜਵਾਬੀ ਕਾਰਵਾਈ ਕੀਤੀ ਹੈ।

Asia Cup 2023: ਏਸ਼ੀਆ ਕੱਪ ਤੋਂ ਪਹਿਲਾਂ ਪਾਕਿਸਤਾਨੀ ਖਿਡਾਰੀ ਦਾ ਬੜਬੋਲਾਪਨ, ਕੋਹਲੀ ਬਾਰੇ ਕਿਹਾ- ਬੋਲਣ ਨਾਲ ਕੁੱਝ ਨਹੀਂ ਹੁੰਦਾ
Image Credit source: BCCI
Follow Us
tv9-punjabi
| Published: 27 Aug 2023 15:15 PM

ਸਪੋਰਟਸ ਨਿਊਜ਼। ਏਸ਼ੀਆ ਕੱਪ-2023 ਦਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਹੋਣਾ ਹੈ। ਹਰ ਕੋਈ ਇਸ ਮੈਚ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਮੈਚ ‘ਚ ਸਾਰਿਆਂ ਦੀਆਂ ਨਜ਼ਰਾਂ ਸ਼ਾਹੀਨ ਸ਼ਾਹ ਅਫਰੀਦੀ ਅਤੇ ਵਿਰਾਟ ਕੋਹਲੀ ‘ਤੇ ਹੋਣਗੀਆਂ। ਇਸ ਮੈਚ ਨੂੰ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ੀ ਹਮਲੇ ਅਤੇ ਭਾਰਤ ਦੇ ਮਜ਼ਬੂਤ ​​ਬੱਲੇਬਾਜ਼ੀ ਹਮਲੇ ਦੇ ਵਿਚਕਾਰ ਟੱਕਰ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ। ਇਸ ਮੈਚ ‘ਚ ਸਾਰਿਆਂ ਦੀਆਂ ਨਜ਼ਰਾਂ ਭਾਰਤੀ ਟੀਮ ਦੇ ਬੱਲੇਬਾਜ਼ ਵਿਰਾਟ ਕੋਹਲੀ ‘ਤੇ ਟਿਕੀਆਂ ਹੋਈਆਂ ਹਨ। ਹਰ ਕੋਈ ਵਿਰਾਟ ਕੋਹਲੀ ਅਤੇ ਪਾਕਿਸਤਾਨ ਦੇ ਮਜ਼ਬੂਤ ​​ਗੇਂਦਬਾਜ਼ੀ ਹਮਲੇ ਦੇ ਵਿਚਕਾਰ ਟਕਰਾਅ ਦਾ ਇੰਤਜ਼ਾਰ ਕਰ ਰਿਹਾ ਹੈ। ਪਾਕਿਸਤਾਨ ਦੇ ਉਪ ਕਪਤਾਨ ਸ਼ਾਦਾਬ ਖਾਨ ਨੇ ਇਸ ਬਾਰੇ ਆਪਣੀ ਗੱਲ ਰੱਖੀ ਹੈ।

ਪਾਕਿਸਤਾਨ ਦੇ ਤੇਜ਼ ਗੇਂਦਬਾਜ਼ੀ ਹਮਲੇ ਵਿੱਚ ਖੱਬੇ ਹੱਥ ਦੇ ਸ਼ਾਹੀਨ ਸ਼ਾਹ ਅਫਰੀਦੀ, ਨਸੀਮ ਸ਼ਾਹ ਅਤੇ ਹੈਰਿਸ ਰਾਊਫ ਸ਼ਾਮਲ ਹਨ। ਇਸ ਗੇਂਦਬਾਜ਼ੀ ਹਮਲੇ ਨੇ ਪਹਿਲਾਂ ਵੀ ਭਾਰਤ ਨੂੰ ਪਰੇਸ਼ਾਨ ਕੀਤਾ ਹੈ। ਟੀ-20 ਵਿਸ਼ਵ ਕੱਪ-2021 ‘ਚ ਸ਼ਾਹੀਨ ਨੇ ਭਾਰਤ ਦੇ ਟਾਪ ਆਰਡਰ ਨੂੰ ਤਬਾਹ ਕਰ ਦਿੱਤਾ ਸੀ। ਇਸ ਵਾਰ ਫਿਰ ਨਜ਼ਰ ਸ਼ਾਹੀਨ ‘ਤੇ ਹੋਵੇਗੀ ਪਰ ਨਸੀਮ ਅਤੇ ਹੈਰੀਸ ਵੀ ਭਾਰਤ ਨੂੰ ਪਰੇਸ਼ਾਨ ਕਰ ਸਕਦੇ ਹਨ।

ਬੋਲਣ ਨਾਲ ਕੁਝ ਨਹੀਂ ਹੁੰਦਾ

ਫਿਲਹਾਲ ਪਾਕਿਸਤਾਨ ਦੀ ਟੀਮ ਸ਼੍ਰੀਲੰਕਾ ‘ਚ ਹੈ ਅਤੇ ਅਫਗਾਨਿਸਤਾਨ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡ ਰਹੀ ਹੈ। ਭਾਰਤ ਨਾਲ ਮੈਚ ਤੋਂ ਪਹਿਲਾਂ ਦੋਵਾਂ ਦੇਸ਼ਾਂ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨੇ ਸ਼ਾਦਾਬ ਨੂੰ ਭਾਰਤ ਤੋਂ ਆ ਰਹੇ ਬਿਆਨਾਂ ਬਾਰੇ ਸਵਾਲ ਕੀਤਾ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੋਹਲੀ ਪਾਕਿਸਤਾਨ ਦੀ ਗੇਂਦਬਾਜ਼ੀ ਨਾਲ ਨਜਿੱਠ ਰਹੇ ਹਨ।

ਇਸ ‘ਤੇ ਸ਼ਾਦਾਬ ਨੇ ਕਿਹਾ ਕਿ ਇਹ ਖਾਸ ਦਿਨ ‘ਤੇ ਨਿਰਭਰ ਕਰਦਾ ਹੈ, ਬੋਲਣ ਨਾਲ ਕੁਝ ਨਹੀਂ ਹੁੰਦਾ। ਸ਼ਾਦਾਬ ਨੇ ਕਿਹਾ ਕਿ ਜਦੋਂ ਮੈਚ ਹੋਵੇਗਾ ਤਾਂ ਚੀਜ਼ਾਂ ਦੇਖੀਆਂ ਜਾਣਗੀਆਂ ਅਤੇ ਅਸਲ ਗੱਲ ਇਹੀ ਹੈ। ਪਿਛਲੇ ਸਾਲ ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨ ਅਤੇ ਭਾਰਤ ਦੀਆਂ ਟੀਮਾਂ ਆਹਮਣੇ-ਸਾਹਮਣੇ ਹੋਈਆਂ ਸਨ, ਜਿਸ ‘ਚ ਨਾ ਤਾਂ ਸ਼ਾਹੀਨ ਦਾ ਜਾਦੂ ਚੱਲਿਆ ਅਤੇ ਨਾ ਹੀ ਨਸੀਮ ਅਤੇ ਹਰਿਸ ਦਾ। ਵਿਰਾਟ ਨੇ ਇਨ੍ਹਾਂ ਤਿੰਨਾਂ ਨੂੰ ਸ਼ਾਨਦਾਰ ਤਰੀਕੇ ਨਾਲ ਖੇਡਿਆ ਅਤੇ ਟੀਮ ਨੂੰ ਜਿੱਤ ਦਿਵਾਈ।

ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...