ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PIS ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ Trial 3 ਅਪ੍ਰੈਲ ਤੋਂ : ਮੀਤ ਹੇਅਰ

Sports News: ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ

PIS ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ Trial 3 ਅਪ੍ਰੈਲ ਤੋਂ : ਮੀਤ ਹੇਅਰ
Follow Us
tv9-punjabi
| Published: 29 Mar 2023 16:44 PM

ਚੰਡੀਗੜ੍ਹ ਨਿਊਜ: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (PIS) ਦੇ ਰੈਜੀਡੈਸ਼ਲ ਖੇਡ ਵਿੰਗਾਂ (Residential Sports Wing) ਲਈ ਖਿਡਾਰੀਆਂ ਦੀ ਚੋਣ ਲਈ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪ੍ਰੈਲ ਤੱਕ ਚੱਲਣਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ।

1700 ਦੇ ਕਰੀਬ ਸੀਟਾਂ ਲਈ ਹੋਣਗੇ ਟਰਾਇਲ

ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ

ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਵੱਖ-ਵੱਖ ਤਰੀਕਾਂ ਨੂੰ ਹੋਣਗੇ ਟਰਾਇਲ

ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...