PIS ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ Trial 3 ਅਪ੍ਰੈਲ ਤੋਂ : ਮੀਤ ਹੇਅਰ
Sports News: ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ
1700 ਦੇ ਕਰੀਬ ਸੀਟਾਂ ਲਈ ਹੋਣਗੇ ਟਰਾਇਲ
ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।ਵੱਖ-ਵੱਖ ਤਰੀਕਾਂ ਨੂੰ ਹੋਣਗੇ ਟਰਾਇਲ
ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓLoading...
Unable to load recommendations.
Follow Us
