AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ੁਭਮਨ ਗਿੱਲ ਦੀ ਵਾਪਸੀ, ਇਹ ਖਿਡਾਰੀ ਟੀਮ ਇੰਡੀਆ ਤੋਂ ਬਾਹਰ, ਪਾਕਿਸਤਾਨ ਖਿਲਾਫ ਇਹ ਹੈ ਪਲੇਇੰਗ XI

ICC Mens ODI world cup, India vs Pakistan, Playing XI: ਅੱਜ ਅਹਿਮਦਾਬਾਦ ਵਿੱਚ ਕੌਣ ਜਿੱਤੇਗਾ? ਇਸ ਵੱਡੇ ਸਵਾਲ ਦਾ ਜਵਾਬ ਦੇਣ ਲਈ ਅਜੇ ਵੀ ਸਮਾਂ ਹੈ। ਪਰ, ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਪਲੇਇੰਗ ਇਲੈਵਨ ਵਿੱਚ ਕਿਹੜੇ-ਕਿਹੜੇ ਖਿਡਾਰੀ ਸ਼ਾਮਲ ਹੋਣਗੇ। ਹੁਣ ਦੋਵਾਂ ਟੀਮਾਂ ਨੂੰ ਦੇਖੋ ਅਤੇ ਅੰਦਾਜ਼ਾ ਲਗਾਓ ਕਿ ਅੱਜ ਕਿਸ 'ਤੇ ਕਿਸ ਦਾ ਹੱਥ ਹੈ। ਪਾਕਿਸਤਾਨ ਦੀ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਟੀਮ ਇੰਡੀਆ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ।

ਸ਼ੁਭਮਨ ਗਿੱਲ ਦੀ ਵਾਪਸੀ, ਇਹ ਖਿਡਾਰੀ ਟੀਮ ਇੰਡੀਆ ਤੋਂ ਬਾਹਰ, ਪਾਕਿਸਤਾਨ ਖਿਲਾਫ ਇਹ ਹੈ ਪਲੇਇੰਗ XI
tv9-punjabi
| Published: 14 Oct 2023 14:34 PM IST
Share
ਸਪੋਰਟਸ ਨਿਊਜ਼। 5 ਅਕਤੂਬਰ ਤੋਂ ਸ਼ੁਰੂ ਹੋਈ ਕ੍ਰਿਕਟ ਦੀ ਮਹਾਨ ਜੰਗ ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੋ ਕੱਟੜ ਵਿਰੋਧੀਆਂ ਵਿਚਾਲੇ ਇਹ ਮੈਚ ਖੇਡਿਆ ਜਾ ਰਿਹਾ ਹੈ। ਮੈਚ ਦਾ ਟਾਸ ਹੋ ਚੁੱਕਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਵੀ ਆਪਣੇ ਪਲੇਇੰਗ ਇਲੈਵਨ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਟੀਮ ਇੰਡੀਆ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਦੋਵਾਂ ਦਾ ਇਹ ਤੀਜਾ ਮੈਚ ਹੈ। ਦੋਵਾਂ ਟੀਮਾਂ ਨੇ ਹੁਣ ਤੱਕ ਦੋ-ਦੋ ਮੈਚ ਖੇਡੇ ਹਨ ਅਤੇ ਜਿੱਤ ਦਰਜ ਕੀਤੀ ਹੈ। ਭਾਵ ਜੋ ਅੱਜ ਹਾਰੇਗਾ ਉਹ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਹਾਰ ਦਾ ਸਵਾਦ ਲਵੇਗਾ। ਆਓ ਜਾਣਦੇ ਹਾਂ ਅਹਿਮਦਾਬਾਦ ਵਿੱਚ ਹੋਣ ਵਾਲੇ ਮੁਕਾਬਲੇ ਲਈ ਭਾਰਤ ਅਤੇ ਪਾਕਿਸਤਾਨ ਦੇ ਪਲੇਇੰਗ ਇਲੈਵਨ ਬਾਰੇ।

ਸ਼ੁਭਮਨ ਗਿੱਲ ਦੀ ਟੀਮ ਇੰਡੀਆ ਵਿੱਚ ਵਾਪਸੀ

ਟਾਸ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟੀਮ ਇੰਡੀਆ ‘ਚ ਬਦਲਾਅ ਦੀ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਸ਼ੁਭਮਨ ਗਿੱਲ ਪਾਕਿਸਤਾਨ ਖਿਲਾਫ ਵਾਪਸੀ ਕਰ ਰਹੇ ਹਨ। ਸ਼ੁਭਮਨ ਗਿੱਲ ਭਾਰਤ ਦੇ ਪਲੇਇੰਗ ਇਲੈਵਨ ਵਿੱਚ ਈਸ਼ਾਨ ਕਿਸ਼ਨ ਦੀ ਥਾਂ ਲੈਣਗੇ। ਦੱਸ ਦੇਈਏ ਕਿ ਡੇਂਗੂ ਤੋਂ ਪੀੜਤ ਸ਼ੁਭਮਨ ਪਹਿਲੇ ਦੋ ਮੈਚਾਂ ਤੋਂ ਬਾਹਰ ਹੋ ਗਏ ਸਨ। ਉਨ੍ਹਾਂ ਮੈਚਾਂ ‘ਚ ਉਨ੍ਹਾਂ ਦੀ ਜਗ੍ਹਾ ਈਸ਼ਾਨ ਕਿਸ਼ਨ ਖੇਡਦੇ ਨਜ਼ਰ ਆਏ ਸਨ।

ਪਾਕਿਸਤਾਨ ਟੀਮ ‘ਚ ਕੋਈ ਬਦਲਾਅ ਨਹੀਂ

ਪਾਕਿਸਤਾਨ ਦੀ ਗੱਲ ਕਰੀਏ ਤਾਂ ਉਸ ਦੀ ਟੀਮ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਪਾਕਿਸਤਾਨ ਦੀ ਟੀਮ ਜੋ ਸ਼੍ਰੀਲੰਕਾ ਖਿਲਾਫ ਖੇਡੀ ਸੀ, ਉਹ ਵੀ ਭਾਰਤ ਖਿਲਾਫ ਖੇਡੇਗੀ।

ਭਾਰਤ-ਪਾਕਿਸਤਾਨ ਦੀ ਪਲੇਇੰਗ XI

ਭਾਰਤ ਦੀ ਪਲੇਇੰਗ XI: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਸ਼ਾਰਦੁਲ ਠਾਕੁਰ। ਪਾਕਿਸਤਾਨ ਦੀ ਪਲੇਇੰਗ XI: ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਬਾਬਰ ਆਜ਼ਮ, ਮੁਹੰਮਦ ਰਿਜ਼ਵਾਨ, ਸੌਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਸ਼ਾਹ ਅਫਰੀਦੀ, ਹਰਿਸ ਰਊਫ।

ਪਿੱਚਬੱਲੇਬਾਜ਼ੀ ਲਈ ਢੁਕਵੀਂ , ਅਹਿਮਦਾਬਾਦ ਵਿੱਚ ਤ੍ਰੇਲ ਵੱਡਾ ਫੈਕਟਰ

ਜਿੱਥੋਂ ਤੱਕ ਅਹਿਮਦਾਬਾਦ ਦੀ ਪਿੱਚ ਦਾ ਸਵਾਲ ਹੈ, ਇਸ ਦਾ ਰੰਗ ਕਾਲਾ ਅਤੇ ਬੱਲੇਬਾਜ਼ੀ ਲਈ ਢੁਕਵਾਂ ਹੈ। ਅਹਿਮਦਾਬਾਦ ਵਿੱਚ ਵੀ ਤ੍ਰੇਲ ਇੱਕ ਵੱਡਾ ਫੈਕਟਰ ਹੋਵੇਗਾ। ਇਹੀ ਕਾਰਨ ਹੈ ਕਿ ਬਾਬਰ ਆਜ਼ਮ ਨੇ ਵੀ ਟਾਸ ਹਾਰਨ ਤੋਂ ਬਾਅਦ ਕਿਹਾ ਕਿ ਜੇਕਰ ਉਹ ਜਿੱਤ ਜਾਂਦੇ ਤਾਂ ਪਹਿਲਾਂ ਗੇਂਦਬਾਜ਼ੀ ਕਰਨਾ ਪਸੰਦ ਕਰਦੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...