AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ ਦੇ ਦਿਵਿਆਂਗ ਖਿਡਾਰੀ ਪ੍ਰਵੀਣ ਕੁਮਾਰ ਦਾ ਕਮਾਲ, ਨੈਸ਼ਨਲ ਆਰਮ ਰੈਸਲਿੰਗ ਮੁਕਾਬਲੇ ‘ਚ ਜਿੱਤਿਆ ਗੋਲਡ

Praveen Kumar Tarn Taran: ਤਰਨਤਾਰਨ ਦੇ ਦਿਵਿਆਂਗ ਖਿਡਾਰੀ ਪ੍ਰਵੀਣ ਕੁਮਾਰ ਨੇ ਆਰਮ ਰੈਸਲਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਹੋਈ ਨੈਸ਼ਨਲ ਆਰਮ ਰੈਸਲਿੰਗ ਪ੍ਰਤੀਯੋਗਿਤਾ ਵਿੱਚ ਇਹ ਉਪਲਬਧੀ ਹਾਸਲ ਕੀਤੀ।

ਤਰਨਤਾਰਨ ਦੇ ਦਿਵਿਆਂਗ ਖਿਡਾਰੀ ਪ੍ਰਵੀਣ ਕੁਮਾਰ ਦਾ ਕਮਾਲ, ਨੈਸ਼ਨਲ ਆਰਮ ਰੈਸਲਿੰਗ ਮੁਕਾਬਲੇ 'ਚ ਜਿੱਤਿਆ ਗੋਲਡ
ਤਰਨਤਾਰਨ ਦੇ ਪ੍ਰਵੀਣ ਨੇ ਜਿੱਤਿਆ ਗੋਲਡ
tv9-punjabi
| Updated On: 09 Oct 2026 11:28 AM IST
Share

ਤਰਨਤਾਰਨ ਦੇ ਦਿਵਿਆਂਗ ਖਿਡਾਰੀ ਪ੍ਰਵੀਣ ਕੁਮਾਰ ਨੇ ਆਰਮ ਰੈਸਲਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਹੋਈ ਨੈਸ਼ਨਲ ਆਰਮ ਰੈਸਲਿੰਗ ਪ੍ਰਤੀਯੋਗਿਤਾ ਵਿੱਚ ਇਹ ਉਪਲਬਧੀ ਹਾਸਲ ਕੀਤੀ। ਇਹ ਪ੍ਰਤੀਯੋਗਿਤਾ ਐਤਵਾਰ, 4 ਅਕਤੂਬਰ ਨੂੰ ਹੋਈ ਸੀ। ਇਸ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਹਰਿਆਣਾ, ਅਸਾਮ, ਹਿਮਾਚਲ ਪ੍ਰਦੇਸ਼, ਕੇਰਲ, ਚੰਡੀਗੜ੍ਹ, ਤੇਲੰਗਾਨਾ, ਪੰਜਾਬ, ਉੱਤਰਾਖੰਡ, ਸ਼੍ਰੀਨਗਰ ਅਤੇ ਉੱਤਰ ਪ੍ਰਦੇਸ਼ ਸਮੇਤ ਕਰੀਬ 400 ਖਿਡਾਰੀਆਂ ਨੇ ਹਿੱਸਾ ਲਿਆ ਸੀ। 37 ਸਾਲਾ ਪ੍ਰਵੀਣ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਆਪਣੇ ਨਾਮ ਕੀਤਾ।

ਦਿਵਿਆਂਗ ਵਿਅਕਤੀਆਂ ਨੂੰ ਮੌਕਾ ਮਿਲੇ ਤਾਂ ਉਹ ਕਿਸੇ ਤੋਂ ਘੱਟ ਨਹੀਂ

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਪ੍ਰਵੀਣ ਦੀ ਇਹ ਜਿੱਤ ਪੂਰੇ ਦਿਵਿਆਂਗ ਵਰਗ ਅਤੇ ਨੌਜਵਾਨ ਖਿਡਾਰੀਆਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿਵਿਆਂਗ ਵਿਅਕਤੀਆਂ ਨੂੰ ਮੌਕੇ ਮਿਲਣ ਤਾਂ ਉਹ ਕਿਸੇ ਤੋਂ ਵੀ ਘੱਟ ਨਹੀਂ ਹਨ।

ਬਿਨਾਂ ਕਿਸੇ ਸਰਕਾਰੀ ਮਦਦ ਦੇ ਪ੍ਰਤੀਯੋਗਿਤਾਵਾਂ ਵਿੱਚ ਲੈ ਰਹੇ ਹਿੱਸਾ

ਸੈਣੀ ਨੇ ਦੱਸਿਆ ਕਿ ਪ੍ਰਵੀਣ ਕੁਮਾਰ ਬਿਨਾਂ ਕਿਸੇ ਸਰਕਾਰੀ ਮਦਦ ਦੇ ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਆਰਥਿਕ ਸਹਾਇਤਾ, ਟ੍ਰੇਨਿੰਗ ਅਤੇ ਸਰਕਾਰੀ ਨੌਕਰੀ ਦੇ ਕੇ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਵੀ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦਾ ਨਾਮ ਰੌਸ਼ਨ ਕਰਨਗੇ

ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਪ੍ਰਵੀਣ ਕੁਮਾਰ ਨੂੰ ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮਿਹਨਤ, ਹੌਸਲੇ ਅਤੇ ਜਜ਼ਬੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੀ ਕਾਬਲੀਅਤ ਦੇ ਰਾਹ ਵਿੱਚ ਰੁਕਾਵਟ ਨਹੀਂ ਬਣ ਸਕਦੀ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਵੱਲੋਂ ਸਹਿਯੋਗ ਮਿਲਣ ‘ਤੇ ਪ੍ਰਵੀਣ ਕੁਮਾਰ ਵਰਗੇ ਹੋਰ ਖਿਡਾਰੀ ਵੀ ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦਾ ਨਾਮ ਰੌਸ਼ਨ ਕਰਨਗੇ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...