AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪ੍ਰੋ ਕਬੱਡੀ ਖਿਡਾਰੀ ਖੇਡ ਚੁੱਕੇ ਅੰਕਿਤ ਨੇ ਟ੍ਰੇਨ ਅੱਗੇ ਮਾਰੀ ਛਾਲ, 13 ਸਾਲਾ ਖਿਡਾਰੀ ਨਾਲ ਬਦਫੈਲੀ ਦਾ ਸੀ ਆਰੋਪ

Pro Kabaddi Player Ankit Suicide: ਪ੍ਰੋ ਕਬੱਡੀ ਖਿਡਾਰੀ ਰਹੇ ਅੰਕਿਤ ਨੇ ਟ੍ਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕੁਝ ਦਿਨ ਪਹਿਲਾਂ ਅੰਕਿਤ 'ਤੇ 13 ਸਾਲਾ ਖਿਡਾਰੀ ਨਾਲ ਬਦਫੈਲੀ ਕਰਨ ਦਾ ਆਰੋਪ ਲੱਗਿਆ ਸੀ।

ਪ੍ਰੋ ਕਬੱਡੀ ਖਿਡਾਰੀ ਖੇਡ ਚੁੱਕੇ ਅੰਕਿਤ ਨੇ ਟ੍ਰੇਨ ਅੱਗੇ ਮਾਰੀ ਛਾਲ, 13 ਸਾਲਾ ਖਿਡਾਰੀ ਨਾਲ ਬਦਫੈਲੀ ਦਾ ਸੀ ਆਰੋਪ
tv9-punjabi
| Updated On: 26 Nov 2026 18:51 PM IST
Share

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਭੈਂਸਵਾਲ ਪਿੰਡ ਦੇ ਰਹਿਣ ਵਾਲੇ ਅਤੇ ਸਾਬਕਾ ਪ੍ਰੋ ਕਬੱਡੀ ਖਿਡਾਰੀ ਅੰਕਿਤ ਨੇ ਮੋਹਾਣਾ ਰੇਲਵੇ ਸਟੇਸ਼ਨ ਦੇ ਨੇੜੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਸੋਨੀਪਤ ਸਰਕਾਰੀ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੋਨੀਪਤ ਸਿਵਲ ਹਸਪਤਾਲ ਭੇਜ ਦਿੱਤਾ। ਸ਼ੁਰੂਆਤੀ ਪੁਲਿਸ ਜਾਂਚ ਵਿੱਚ ਇਸ ਖੁਦਕੁਸ਼ੀ ਪਿੱਛੇ ਇੱਕ ਗੰਭੀਰ ਅਪਰਾਧਿਕ ਮਾਮਲਾ ਸਾਹਮਣੇ ਆਇਆ ਹੈ।

13 ਸਾਲਾ ਖਿਡਾਰੀ ਨਾਲ ਬਦਫੈਲੀ ਕਰਨ ਦਾ ਸੀ ਆਰੋਪ

ਪ੍ਰੋ ਕਬੱਡੀ ਦੇ ਸਾਬਕਾ ਖਿਡਾਰੀ ਅੰਕਿਤ ਨੇ ਹਾਲ ਹੀ ਵਿੱਚ ਇੱਕ ਸਪੋਰਟਸ ਅਕੈਡਮੀ ਸ਼ੁਰੂ ਕੀਤੀ ਸੀ ਜਿੱਥੇ ਉਹ ਨੌਜਵਾਨਾਂ ਅਤੇ ਬੱਚਿਆਂ ਨੂੰ ਕਬੱਡੀ ਦੀ ਟ੍ਰੇਨਿੰਗ ਦਿੰਦਾ ਸੀ। ਪਰ ਕੁਝ ਦਿਨ ਪਹਿਲਾਂ ਹੀ, ਇੱਕ 13 ਸਾਲਾ ਖਿਡਾਰੀ ਅੰਕਿਤ ਦੀ ਅਕੈਡਮੀ ਵਿੱਚ ਕੋਚਿੰਗ ਲਈ ਆਇਆ ਸੀ। ਆਰੋਪ ਹੈ ਕਿ ਕੋਚ ਅੰਕਿਤ ਨੇ ਨਾਬਾਲਗ ਖਿਡਾਰੀ ਨਾਲ ਕੁਕਰਮ ਕੀਤਾ। ਘਟਨਾ ਤੋਂ ਬਾਅਦ, ਡਰਿਆ ਹੋਇਆ ਖਿਡਾਰੀ ਘਰ ਵਾਪਸ ਆਇਆ ਅਤੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ, ਜਿਸਤੋਂ ਬਾਅਦ ਪਰਿਵਾਰ ਨੇ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਗੋਹਾਣਾ ਸਦਰ ਪੁਲਿਸ ਸਟੇਸ਼ਨ ਵਿੱਚ ਪੋਕਸੋ ਐਕਟ ਦੇ ਤਹਿਤ ਅੰਕਿਤ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਕਸੋ ਐਕਟ ਦਾ ਕੇਸ ਦਰਜ ਹੋਣ ਦੇ ਬਾਅਦ ਤੋਂ ਹੀ ਅੰਕਿਤ ਭਾਰੀ ਮਾਨਸਿਕ ਤਣਾਅ ਵਿੱਚ ਚੱਲ ਰਿਹਾ ਸੀ, ਅਤੇ ਇਸ ਕਾਰਨ ਉਸਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜਾਨ ਲੈ ਲਈ। ਵੀਰਵਾਰ ਨੂੰ, ਪੁਲਿਸ ਨੇ ਗੋਹਾਣਾ ਦੇ ਸਿਵਲ ਹਸਪਤਾਲ ਵਿੱਚ ਪੀੜਤ ਮੁੰਡੇ ਦਾ ਮੈਡੀਕਲ ਟੈਸਟ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਅੱਗੇ ਦੀ ਜਾਂਚ ਲਈ ਖਾਨਪੁਰ ਦੇ ਭਗਤ ਫੂਲ ਸਿੰਘ ਮਹਿਲਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

ਤੀਜੀ ਵਾਰ ਪ੍ਰੋ ਕਬੱਡੀ ਦੀ ਤਿਆਰੀ ਕਰ ਰਿਹਾ ਸੀ ਅੰਕਿਤ

ਮ੍ਰਿਤਕ ਅੰਕਿਤ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਅੰਕਿਤ ਨੇ ਇੰਨਾ ਸਖ਼ਤ ਕਦਮ ਕਿਉਂ ਚੁੱਕਿਆ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਅੰਕਿਤ ਇੱਕ ਹੋਣਹਾਰ ਕਬੱਡੀ ਖਿਡਾਰੀ ਸੀ ਜੋ ਪਹਿਲਾਂ ਦੋ ਵਾਰ ਪ੍ਰੋ ਕਬੱਡੀ ਲੀਗ ਵਿੱਚ ਖੇਡ ਚੁੱਕਾ ਸੀ ਅਤੇ ਹੁਣ ਤੀਜੀ ਵਾਰ ਖੇਡਣ ਲਈ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਿਹਾ ਸੀ। ਜੀਆਰਪੀ ਪੁਲਿਸ ਇਸ ਸਮੇਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Follow Us
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...