AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੁੱਲਾਂਪੁਰ ਸਟੇਡੀਅਮ ‘ਚ ਬਣੀ ਖ਼ਾਸ ‘ਵਾਲ ਆਫ਼ ਫੇਮ’, ਪੰਜਾਬ ਦੇ 33 ਦਿੱਗਜ ਕ੍ਰਿਕਟਰਾਂ ਦੀਆਂ ਲੱਗੀਆਂ ਤਸਵੀਰਾਂ

ਮੁੱਲਾਂਪੁਰ ਸਥਿਤ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਵੱਲੋਂ ਪੰਜਾਬ ਦੇ ਖੇਡ ਇਤਿਹਾਸ ਨੂੰ ਸੰਭਾਲਣ ਦੇ ਲਈ ਇੱਕ ਵਿਸ਼ੇਸ਼ 'ਵਾਲ ਆਫ਼ ਫੇਮ' ਸਥਾਪਿਤ ਕੀਤੀ ਗਈ ਹੈ। ਇਸ ਕੰਧ 'ਤੇ ਪੰਜਾਬ ਦੇ ਉਨ੍ਹਾਂ 33 ਦਿੱਗਜ ਕ੍ਰਿਕਟ ਖਿਡਾਰੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼-ਦੁਨੀਆ ਵਿੱਚ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮੁੱਲਾਂਪੁਰ ਸਟੇਡੀਅਮ 'ਚ ਬਣੀ ਖ਼ਾਸ 'ਵਾਲ ਆਫ਼ ਫੇਮ', ਪੰਜਾਬ ਦੇ 33 ਦਿੱਗਜ ਕ੍ਰਿਕਟਰਾਂ ਦੀਆਂ ਲੱਗੀਆਂ ਤਸਵੀਰਾਂ
tv9-punjabi
| Published: 09 Jun 2026 19:34 PM IST
Share

ਮੁੱਲਾਂਪੁਰ ਸਥਿਤ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਵੱਲੋਂ ਪੰਜਾਬ ਦੇ ਖੇਡ ਇਤਿਹਾਸ ਨੂੰ ਸੰਭਾਲਣ ਦੇ ਲਈ ਇੱਕ ਵਿਸ਼ੇਸ਼ ‘ਵਾਲ ਆਫ਼ ਫੇਮ’ ਸਥਾਪਿਤ ਕੀਤੀ ਗਈ ਹੈ। ਇਸ ਕੰਧ ‘ਤੇ ਪੰਜਾਬ ਦੇ ਉਨ੍ਹਾਂ 33 ਦਿੱਗਜ ਕ੍ਰਿਕਟ ਖਿਡਾਰੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼-ਦੁਨੀਆ ਵਿੱਚ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਵਿੱਚ ਭਾਰਤੀ ਟੀਮ ਦੇ ਵਨਡੇ ਅਤੇ ਟੀ-20 ਵਿਸ਼ਵ ਕੱਪ ਜਿੱਤਣ ਦੇ ਇਤਿਹਾਸਕ ਅਤੇ ਗੌਰਵਮਈ ਪਲਾਂ ਦੀਆਂ ਗਰੁੱਪ ਫ਼ੋਟੋਆਂ ਨੂੰ ਵੀ ਖ਼ਾਸ ਜਗ੍ਹਾ ਦਿੱਤੀ ਗਈ ਹੈ।

ਪੰਜਾਬ ਦਾ ਨਾਮ ਚਮਕਾਉਣ ਵਾਲੀਆਂ ਮਹਿਲਾ ਕ੍ਰਿਕਟ ਖਿਡਾਰਨਾਂ ਨੂੰ ਵੀ ਇਸ ਵਾਲ ‘ਤੇ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ, ਤਾਂ ਜੋ ਮਹਿਲਾ ਕ੍ਰਿਕਟ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕੀਤਾ ਜਾ ਸਕੇ। ਇਸ ਵਿੱਚ ਸ਼ੁਭਮਨ ਗਿੱਲ, ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਕੌਰ ਦੀਆਂ ਤਸਵੀਰਾਂ ਮੁੱਖ ਤੌਰ ‘ਤੇ ਸ਼ਾਮਲ ਹਨ।

ਇਸ ‘ਵਾਲ ਆਫ਼ ਫੇਮ’ ਦਾ ਉਦਘਾਟਨ ਬੀਸੀਸੀਆਈ ਪ੍ਰਧਾਨ ਮਿਥੁਨ ਮਨਹਾਸ ਅਤੇ ਪੀਸੀਏ ਦੇ ਮਾਨਯੋਗ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਖ਼ਾਸ ਮੌਕੇ ‘ਤੇ ਪੀਸੀਏ ਦੇ ਸੰਯੁਕਤ ਸਕੱਤਰ ਸਿੱਧਾਂਤ ਸ਼ਰਮਾ ਵੀ ਮੌਜੂਦ ਰਹੇ। ਇਸ ਵਿੱਚ ਭਾਰਤੀ ਟੀਮ ਦੇ ਵਨਡੇ ਅਤੇ ਟੀ-20 ਵਿਸ਼ਵ ਕੱਪ ਜਿੱਤਣ ਦੇ ਇਤਿਹਾਸਕ ਅਤੇ ਗੌਰਵਮਈ ਪਲਾਂ ਦੀਆਂ ਗਰੁੱਪ ਫ਼ੋਟੋਆਂ ਨੂੰ ਵੀ ਸਾਂਝਾ ਕੀਤਾ ਗਿਆ ਹੈ।

ਛੇ ਵਿਸ਼ਵ ਕੱਪ ਕੀਤੇ ਆਪਣੇ ਨਾਮ

ਦੇਸ਼ ਦੇ ਕ੍ਰਿਕਟ ਇਤਿਹਾਸ ਦਾ ਜ਼ਿਕਰ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਨੇ ਹੁਣ ਤੱਕ ਕੁੱਲ 6 ਵਿਸ਼ਵ ਕੱਪ ਆਪਣੇ ਨਾਮ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਵਨਡੇ ਵਿਸ਼ਵ ਕੱਪ ਅਤੇ ਤਿੰਨ ਟੀ-20 ਵਿਸ਼ਵ ਕੱਪ (2007, 2024 ਅਤੇ 2026) ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਦੀਆਂ ਇਤਿਹਾਸਕ ਜਿੱਤਾਂ ਦੀਆਂ ਯਾਦਾਂ ਨੂੰ ਵੀ ਇੱਥੇ ਸੁੰਦਰ ਤਰੀਕੇ ਨਾਲ ਸੰਜੋਇਆ ਗਿਆ ਹੈ।

ਇਸ ‘ਵਾਲ ਆਫ਼ ਫੇਮ’ ਵਿੱਚ ਸਿਰਫ਼ ਨਿੱਜੀ ਤੌਰ ‘ਤੇ ਖਿਡਾਰੀਆਂ ਨੂੰ ਹੀ ਨਹੀਂ, ਬਲਕਿ ਪੰਜਾਬ ਟੀਮ ਦੀਆਂ ਇਤਿਹਾਸਕ ਜਿੱਤਾਂ ਦੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ ਗਿਆ ਹੈ। ਇਸ ਵਿੱਚ ਸੈਸ਼ਨ 1992-93 ਵਿੱਚ ਰਣਜੀ ਟਰਾਫ਼ੀ ਜਿੱਤਣ ਵਾਲੀ ਪੰਜਾਬ ਟੀਮ ਦੇ ਯਾਦਗਾਰੀ ਪਲ ਅਤੇ ਸਾਲ 2022-23 ਵਿੱਚ ਇਸ ਟਰਾਫ਼ੀ ‘ਤੇ ਕਬਜ਼ਾ ਕਰਨ ਵਾਲੀ ਪੰਜਾਬ ਦੀ ਜੇਤੂ ਟੀਮ ਦੀਆਂ ਤਸਵੀਰਾਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਕੀਤੀਆਂ ਗਈਆਂ ਹਨ।

ਪੰਜਾਬ ਦੇ ਕ੍ਰਿਕਟਰਾਂ ‘ਤੇ ਮਾਣ: ਮੀਤ ਹੇਅਰ

ਪੀਸੀਏ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ, ਸਾਨੂੰ ਪੰਜਾਬ ਦੇ ਕ੍ਰਿਕਟ ਖਿਡਾਰੀਆਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ। ਇਹ ‘ਵਾਲ ਆਫ਼ ਫੇਮ’ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਸੰਭਾਲਣ ਦਾ ਇੱਕ ਨਿਵੇਕਲਾ ਯਤਨ ਹੈ, ਤਾਂ ਜੋ ਸਾਡੇ ਨੌਜਵਾਨ ਖਿਡਾਰੀ ਇਨ੍ਹਾਂ ਦਿੱਗਜਾਂ ਤੋਂ ਪ੍ਰੇਰਣਾ ਲੈ ਸਕਣ। ਇਹ ਪਹਿਲ ਇਹ ਯਕੀਨੀ ਬਣਾਏਗੀ ਕਿ ਦੇਸ਼ ਦੇ ਖੇਡ ਇਤਿਹਾਸ ਵਿੱਚ ਪੰਜਾਬ ਦਾ ਯੋਗਦਾਨ ਹਮੇਸ਼ਾ ਲਈ ਅਮਰ ਰਹੇ।

ਦੂਜੇ ਪਾਸੇ ਬੀਸੀਸੀਆਈ ਪ੍ਰਧਾਨ ਮਿਥੁਨ ਮਨਹਾਸ ਨੇ ਪੀਸੀਏ ਦੀ ਇਸ ਅਨੋਖੀ ਅਤੇ ਸ਼ਾਨਦਾਰ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੂੰ ਖੇਡ ਇਤਿਹਾਸ ਨੂੰ ਜ਼ਿੰਦਾ ਰੱਖਣ ਦੇ ਲਈ ਇੱਕ ਬਹੁਤ ਹੀ ਗੌਰਵਪੂਰਨ ਅਤੇ ਪ੍ਰੇਰਣਾਦਾਇਕ ਕਦਮ ਦੱਸਿਆ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...