AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IPL 2026: ਪੰਜਾਬ ਕਿੰਗਜ਼ ਦੀ ਲਗਾਤਾਰ ਚੜ੍ਹਾਈ, ਲਖਨਊ ਨੂੰ ਦਿੱਤੀ ਕਰਾਰੀ ਮਾਤ; ਸੀਜ਼ਨ ਦੀ 5ਵੀਂ ਜਿੱਤ ਕੀਤੀ ਦਰਜ

IPL 2026: ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 29ਵੇਂ ਮੁਕਾਬਲੇ ਵਿੱਚ ਪੰਜਾਬ ਕਿੰਗਜ਼ (PBKS) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਖਨਊ ਸੁਪਰ ਜਾਇੰਟਸ (LSG) ਨੂੰ 54 ਦੌੜਾਂ ਨਾਲ ਹਰਾ ਕੇ ਇੱਕ ਵੱਡੀ ਜਿੱਤ ਦਰਜ ਕੀਤੀ ਹੈ। ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੋਰਡ 'ਤੇ ਦੌੜਾਂ ਦਾ ਪਹਾੜ ਖੜ੍ਹਾ ਕਰ ਦਿੱਤਾ ਅਤੇ ਫਿਰ ਆਪਣੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ 'ਤੇ ਵਿਰੋਧੀ ਟੀਮ ਨੂੰ ਟੀਚੇ ਤੋਂ ਦੂਰ ਰੱਖਿਆ।

IPL 2026: ਪੰਜਾਬ ਕਿੰਗਜ਼ ਦੀ ਲਗਾਤਾਰ ਚੜ੍ਹਾਈ, ਲਖਨਊ ਨੂੰ ਦਿੱਤੀ ਕਰਾਰੀ ਮਾਤ; ਸੀਜ਼ਨ ਦੀ 5ਵੀਂ ਜਿੱਤ ਕੀਤੀ ਦਰਜ
Photo: (PTI)
tv9-punjabi
| Updated On: 19 Apr 2026 23:53 PM IST
Share

ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 29ਵੇਂ ਮੁਕਾਬਲੇ ਵਿੱਚ ਪੰਜਾਬ ਕਿੰਗਜ਼ (PBKS) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਖਨਊ ਸੁਪਰ ਜਾਇੰਟਸ (LSG) ਨੂੰ 54 ਦੌੜਾਂ ਨਾਲ ਹਰਾ ਕੇ ਇੱਕ ਵੱਡੀ ਜਿੱਤ ਦਰਜ ਕੀਤੀ ਹੈ। ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੋਰਡ ‘ਤੇ ਦੌੜਾਂ ਦਾ ਪਹਾੜ ਖੜ੍ਹਾ ਕਰ ਦਿੱਤਾ ਅਤੇ ਫਿਰ ਆਪਣੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ‘ਤੇ ਵਿਰੋਧੀ ਟੀਮ ਨੂੰ ਟੀਚੇ ਤੋਂ ਦੂਰ ਰੱਖਿਆ।

ਪੰਜਾਬ ਕਿੰਗਜ਼ ਦੀ ਧਮਾਕੇਦਾਰ ਬੱਲੇਬਾਜ਼ੀ

ਮੁਕਾਬਲੇ ਦੀ ਸ਼ੁਰੂਆਤ ਲਖਨਊ ਸੁਪਰ ਜਾਇੰਟਸ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਨਾਲ ਹੋਈ, ਪਰ ਪੰਜਾਬ ਦੇ ਸਲਾਮੀ ਬੱਲੇਬਾਜ਼ਾਂ ਨੇ ਇਸ ਫੈਸਲੇ ਨੂੰ ਗਲਤ ਸਾਬਤ ਕਰਨ ਵਿੱਚ ਦੇਰ ਨਹੀਂ ਲਗਾਈ। ਸਲਾਮੀ ਬੱਲੇਬਾਜ਼ ਪ੍ਰਿਆਂਸ਼ ਆਰੀਆ ਨੇ ਤੂਫਾਨੀ ਅੰਦਾਜ਼ ਵਿੱਚ ਬੱਲੇਬਾਜ਼ੀ ਕਰਦੇ ਹੋਏ ਮਹਿਜ਼ 37 ਗੇਂਦਾਂ ਵਿੱਚ 93 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਜਿਸ ਵਿੱਚ 4 ਚੌਕੇ ਅਤੇ 9 ਗਗਨਚੁੰਬੀ ਛੱਕੇ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਦਾ ਸਟ੍ਰਾਈਕ ਰੇਟ 251 ਤੋਂ ਉੱਪਰ ਰਿਹਾ।

ਪ੍ਰਿਆਂਸ਼ ਦੇ ਨਾਲ ਕੂਪਰ ਕੌਨੋਲੀ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 46 ਗੇਂਦਾਂ ਵਿੱਚ 87 ਦੌੜਾਂ ਬਣਾਈਆਂ। ਦੋਵਾਂ ਬੱਲੇਬਾਜ਼ਾਂ ਨੇ ਦੂਜੀ ਵਿਕਟ ਲਈ 182 ਦੌੜਾਂ ਦੀ ਰਿਕਾਰਡ ਤੋੜ ਸਾਂਝੇਦਾਰੀ ਕੀਤੀ। ਅੰਤ ਵਿੱਚ ਮਾਰਕਸ ਸਟੋਇਨਿਸ ਦੀਆਂ 29 ਦੌੜਾਂ ਅਤੇ ਸ਼ਸ਼ਾਂਕ ਸਿੰਘ ਦੀਆਂ 17 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ ਨੇ ਨਿਰਧਾਰਿਤ 20 ਓਵਰਾਂ ਵਿੱਚ 254 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।

200 ਰਨ ਹੀ ਬਣਾ ਸਕੀ ਲਖਨਊ ਸੁਪਰ ਜਾਇੰਟਸ

255 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਲਖਨਊ ਦੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ, ਪਰ ਲਗਾਤਾਰ ਡਿੱਗਦੀਆਂ ਵਿਕਟਾਂ ਕਾਰਨ ਉਹ ਪਛੜ ਗਏ। ਰਿਸ਼ਭ ਪੰਤ ਨੇ 23 ਗੇਂਦਾਂ ਵਿੱਚ 43 ਦੌੜਾਂ ਦੀ ਤੇਜ਼ ਪਾਰੀ ਖੇਡੀ, ਜਦਕਿ ਮਿਸ਼ੇਲ ਮਾਰਸ਼ ਨੇ 40 ਅਤੇ ਆਯੂਸ਼ ਬਦੋਨੀ ਨੇ 35 ਦੌੜਾਂ ਦਾ ਯੋਗਦਾਨ ਦਿੱਤਾ। ਏਡਨ ਮਾਰਕਰਮ ਨੇ ਵੀ 42 ਦੌੜਾਂ ਬਣਾਈਆਂ, ਪਰ ਪੰਜਾਬ ਦੀ ਸਖ਼ਤ ਗੇਂਦਬਾਜ਼ੀ ਅੱਗੇ ਕੋਈ ਵੀ ਬੱਲੇਬਾਜ਼ ਲੰਬੀ ਪਾਰੀ ਨਹੀਂ ਖੇਡ ਸਕਿਆ। ਲਖਨਊ ਦੀ ਟੀਮ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਸਿਰਫ਼ 200 ਦੌੜਾਂ ਹੀ ਬਣਾ ਸਕੀ ਅਤੇ 54 ਦੌੜਾਂ ਦੇ ਫਰਕ ਨਾਲ ਮੈਚ ਹਾਰ ਗਈ।

ਗੇਂਦਬਾਜ਼ੀ ਦਾ ਪ੍ਰਦਰਸ਼ਨ

ਪੰਜਾਬ ਕਿੰਗਜ਼ ਵੱਲੋਂ ਮਾਰਕੋ ਯਾਨਸਨ ਨੇ ਸਭ ਤੋਂ ਵੱਧ 2 ਵਿਕਟਾਂ ਲਈਆਂ, ਜਦਕਿ ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ ਅਤੇ ਵਿਜੇਕੁਮਾਰ ਵਿਸਾਖ ਨੇ 1-1 ਵਿਕਟ ਹਾਸਲ ਕੀਤੀ। ਲਖਨਊ ਵੱਲੋਂ ਪ੍ਰਿੰਸ ਯਾਦਵ ਅਤੇ ਮਨੀਮਰਨ ਸਿਧਾਰਥ ਨੇ 2-2 ਵਿਕਟਾਂ ਝਟਕਾਈਆਂ, ਪਰ ਬਾਕੀ ਗੇਂਦਬਾਜ਼ ਪੰਜਾਬ ਦੇ ਬੱਲੇਬਾਜ਼ਾਂ ‘ਤੇ ਲਗਾਮ ਲਗਾਉਣ ਵਿੱਚ ਨਾਕਾਮ ਰਹੇ, ਜੋ ਅੰਤ ਵਿੱਚ ਮੈਚ ਦਾ ਨਿਰਣਾਇਕ ਮੋੜ ਸਾਬਤ ਹੋਇਆ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......