ਹਾਕੀ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ ਪੰਜਾਬ : ਖੇਡ ਮੰਤਰੀ
ਖੇਡ ਮੰਤਰੀ ਨੇ ਹਾਕੀ ਖਿਡਾਰੀਆਂ ਨੂੰ ਕਿਹਾ, ''ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਉਤੇ ਬਹੁਤ ਪ੍ਰਭਾਵ ਹੈ। ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ।
ਖੇਡ ਮੰਤਰੀ ਨੇ ਏਸ਼ਿਆਈ ਤੇ ਓਲੰਪਿਕ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ ‘ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ
ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦਾ ਹਿੱਸਾ ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਸ਼ਾਮਲ ਸਨ। ਇਸ ਮੌਕੇ ਓਲੰਪਿਕ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ।ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।
Follow Us
