ਪੰਜਾਬੀ ਯੂਨੀਵਰਸਿਟੀ ਦੇ 4 ਤੀਰਅੰਦਾਜ਼ ਬਣੇ ਚੈਂਪੀਅਨ, ਵਿਸ਼ਵ ਖੇਡਾਂ ‘ਚ ਜਿੱਤੇ 5 ਸੋਨ-ਚਾਂਦੀ ਤੇ ਕਾਂਸੀ ਦੇ ਤਗਮੇ; ਖੇਡ ਮੰਤਰੀ ਨੇ ਵਧਾਈ ਦਿੱਤੀ
ਪੰਜਾਬੀ ਯੂਨੀਵਰਸਿਟੀ ਦੇ ਚਾਰ ਤੀਰਅੰਦਾਜ਼ਾਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਸੋਨੇ ਸਮੇਤ ਪੰਜ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਸਪੋਰਟਸ ਨਿਊਜ਼। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚਾਰ ਤੀਰਅੰਦਾਜ਼ਾਂ ਨੇ ਚੀਨ ਵਿੱਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਇੱਕ ਸੋਨੇ ਸਮੇਤ ਪੰਜ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet hayer) ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ।
ਜੇਤੂ ਖਿਡਾਰੀ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬੀਸਲਾ ਅਤੇ ਤਨੀਸ਼ਾ ਵਰਮਾ ਹਨ। ਉਨ੍ਹਾਂ ਨੇ ਵੱਖ-ਵੱਖ ਟੀਮ ਅਤੇ ਵਿਅਕਤੀਗਤ ਮੁਕਾਬਲਿਆਂ ਵਿੱਚ ਇੱਕ ਸੋਨ, ਇੱਕ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਹਨ।
ਚੀਨ ਵਿਖੇ ਚੱਲ ਰਹੀਆਂ ‘ਵਿਸ਼ਵ ਯੂਨੀਵਰਸਿਟੀ ਖੇਡਾਂ’ ਵਿੱਚ ਭਾਰਤ ਵੱਲੋਂ ਹਿੱਸਾ ਲੈਂਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਚਾਰ ਤੀਰਅੰਦਾਜ਼ ਖਿਡਾਰੀਆਂ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਤਨਿਸ਼ਾ ਵਰਮਾ ਨੇ ਵੱਖ-ਵੱਖ ਟੀਮ ਤੇ ਵਿਅਕਤੀਗਤ ਈਵੈਂਟਾਂ ਵਿੱਚ ਇਕ ਸੋਨੇ, ਇਕ ਚਾਂਦੀ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਜੇਤੂ pic.twitter.com/hKKZryZ2pY
— Gurmeet Singh Meet Hayer (@meet_hayer) July 30, 2023ਇਹ ਵੀ ਪੜ੍ਹੋ


