ਪੰਜਾਬੀ ਯੂਨੀਵਰਸਿਟੀ ਦੇ 4 ਤੀਰਅੰਦਾਜ਼ ਬਣੇ ਚੈਂਪੀਅਨ, ਵਿਸ਼ਵ ਖੇਡਾਂ ‘ਚ ਜਿੱਤੇ 5 ਸੋਨ-ਚਾਂਦੀ ਤੇ ਕਾਂਸੀ ਦੇ ਤਗਮੇ; ਖੇਡ ਮੰਤਰੀ ਨੇ ਵਧਾਈ ਦਿੱਤੀ
ਪੰਜਾਬੀ ਯੂਨੀਵਰਸਿਟੀ ਦੇ ਚਾਰ ਤੀਰਅੰਦਾਜ਼ਾਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਸੋਨੇ ਸਮੇਤ ਪੰਜ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਚੀਨ ਵਿਖੇ ਚੱਲ ਰਹੀਆਂ ‘ਵਿਸ਼ਵ ਯੂਨੀਵਰਸਿਟੀ ਖੇਡਾਂ’ ਵਿੱਚ ਭਾਰਤ ਵੱਲੋਂ ਹਿੱਸਾ ਲੈਂਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਚਾਰ ਤੀਰਅੰਦਾਜ਼ ਖਿਡਾਰੀਆਂ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਤਨਿਸ਼ਾ ਵਰਮਾ ਨੇ ਵੱਖ-ਵੱਖ ਟੀਮ ਤੇ ਵਿਅਕਤੀਗਤ ਈਵੈਂਟਾਂ ਵਿੱਚ ਇਕ ਸੋਨੇ, ਇਕ ਚਾਂਦੀ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਜੇਤੂ pic.twitter.com/hKKZryZ2pY
— Gurmeet Singh Meet Hayer (@meet_hayer) July 30, 2023
ਨਵੀਂ ਖੇਡ ਨੀਤੀ ਨੂੰ ਮਨਜ਼ੂਰੀ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 29 ਜੁਲਾਈ ਨੂੰ ਹੀ ਕੈਬਨਿਟ ਮੰਤਰੀ ਦੀ ਮੀਟਿੰਗ ਵਿੱਚ ਸੂਬੇ ਦੀ ਨਵੀਂ ਖੇਡ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਸੂਬਾ ਸਰਕਾਰ (Punjab Government) ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਵੱਖ-ਵੱਖ ਪੱਧਰਾਂ ‘ਤੇ ਵਿਸ਼ੇਸ਼ ਸਨਮਾਨ ਅਤੇ ਵਿੱਤੀ ਮਦਦ ਦੇਵੇਗੀ।ਖੇਡਾਂ ਵੱਲ ਸਰਕਾਰ ਦਾ ਧਿਆਨ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੁਤਾਬਕ ਪੰਜਾਬ ਨੂੰ ਖੇਡਾਂ ਵਿੱਚ ਇੱਕ ਵਾਰ ਫਿਰ ਮੋਹਰੀ ਸਥਾਨ ‘ਤੇ ਲਿਆਂਦਾ ਜਾਵੇਗਾ। ਇਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਕੇਂਦਰਿਤ ਹੈ। ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਸੂਬੇ ‘ਚ ਖੇਡਾਂ (Sports) ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਆਪਾਂ ਯਤਨਸ਼ੀਲ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
