ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਟੀਮ ਨਾਲ ਕੀਤੀ ਮੁਲਾਕਾਤ, RCB ਖਿਲਾਫ ਮੈਚ ਲਈ ਦਿੱਤੀਆਂ ਸ਼ੁਭਕਾਮਨਾਵਾਂ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਟੀਮ ਨਾਲ ਮੁਲਾਕਾਤ ਕੀਤੀ ਅਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੁਲਾਕਾਤ ਵਿੱਚ ਰਾਘਵ ਨੇ ਟੀਮ ਦੀ ਸਹਿ-ਮਾਲਕ ਪ੍ਰੀਤੀ ਜ਼ਿੰਟਾ, ਕਪਤਾਨ ਸ਼੍ਰੇਅਸ ਅਈਅਰ ਅਤੇ ਕੋਚ ਰਿੱਕੀ ਪੋਂਟਿੰਗ ਦੀ ਅਗਵਾਈ ਦੀ ਸ਼ਲਾਘਾ ਕੀਤੀ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਟੀਮ ਨਾਲ ਮੁਲਾਕਾਤ ਕੀਤੀ ਅਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਸ ਮੁਲਾਕਾਤ ਵਿੱਚ ਰਾਘਵ ਨੇ ਟੀਮ ਦੀ ਸਹਿ-ਮਾਲਕ ਪ੍ਰੀਤੀ ਜ਼ਿੰਟਾ, ਕਪਤਾਨ ਸ਼੍ਰੇਅਸ ਅਈਅਰ ਅਤੇ ਕੋਚ ਰਿੱਕੀ ਪੋਂਟਿੰਗ ਦੀ ਅਗਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਟੀਮ ਦੀ ਭਾਵਨਾ, ਅਨੁਸ਼ਾਸਨ ਅਤੇ ਜਨੂੰਨ ਨੂੰ ਪੰਜਾਬ ਦਾ ਮਾਣ ਦੱਸਿਆ।
ਪੰਜਾਬ ਕਿੰਗਜ਼ ਨੇ ਇਸ ਸੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਲੀਗ ਮੈਚਾਂ ਵਿੱਚ ਅੰਕ ਸੂਚੀ ਵਿੱਚ ਸਿਖਰ ‘ਤੇ ਪਹੁੰਚ ਗਈ ਹੈ। ਪੰਜਾਬ ਕਿੰਗਜ਼ ਨੇ 14 ਲੀਗ ਮੈਚਾਂ ਵਿੱਚੋਂ 9 ਜਿੱਤੇ ਹਨ। ਹੁਣ ਇਹ ਟੀਮ 29 ਮਈ ਨੂੰ ਪਹਿਲੇ ਕੁਆਲੀਫਾਇਰ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਵਿਰੁੱਧ ਖੇਡੇਗੀ। ਇਹ ਇੱਕ ਬਹੁਤ ਮਹੱਤਵਪੂਰਨ ਮੈਚ ਹੋਵੇਗਾ ਕਿਉਂਕਿ ਜੇਤੂ ਨੂੰ ਫਾਈਨਲ ਲਈ ਸਿੱਧਾ ਟਿਕਟ ਮਿਲੇਗਾ। ਰਾਘਵ ਨੇ ਚੰਡੀਗੜ੍ਹ ਵਿੱਚ ਹੋਣ ਵਾਲੇ ਇਸ ਮਹੱਤਵਪੂਰਨ ਮੈਚ ਤੋਂ ਪਹਿਲਾਂ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Met with the dynamic squad of Punjab Kings and congratulated them on their spectacular performance this season.
Punjab is proud of the teams spirit, discipline and grit. Special thanks to team owner @realpreityzinta , captain Shreyas Iyer, and coach Ricky Ponting for leading pic.twitter.com/vCPDvGSvGl
— Raghav Chadha (@raghav_chadha) May 28, 2025
ਇਸ ਦੌਰਾਨ ਰਾਘਵ ਨੇ ਪ੍ਰੀਤੀ ਜ਼ਿੰਟਾ ਅਤੇ ਖਿਡਾਰੀਆਂ ਨੂੰ ਕੇਪ ਭੇਟ ਕੀਤੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਮੁਲਾਕਾਤ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ, ‘ਮੈਂ ਪੰਜਾਬ ਕਿੰਗਜ਼ ਦੀ ਟੀਮ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਸ ਸੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਪੰਜਾਬ ਨੂੰ ਟੀਮ ਦੇ ਉਤਸ਼ਾਹ, ਅਨੁਸ਼ਾਸਨ ਅਤੇ ਹਿੰਮਤ ‘ਤੇ ਮਾਣ ਹੈ। ਟੀਮ ਦੇ ਮਾਲਕ ਪ੍ਰੀਤੀ ਜ਼ਿੰਟਾ, ਕਪਤਾਨ ਸ਼੍ਰੇਅਸ ਅਈਅਰ ਅਤੇ ਕੋਚ ਰਿੱਕੀ ਪੋਂਟਿੰਗ ਦਾ ਜਨੂੰਨ ਅਤੇ ਮਜ਼ਬੂਤ ਦ੍ਰਿੜ ਇਰਾਦੇ ਨਾਲ ਅਗਵਾਈ ਕਰਨ ਲਈ ਵਿਸ਼ੇਸ਼ ਧੰਨਵਾਦ। ਕੱਲ੍ਹ ਦੇ ਮਹੱਤਵਪੂਰਨ ਮੈਚ ਲਈ ਸ਼ੁਭਕਾਮਨਾਵਾਂ!’
ਪ੍ਰੀਤੀ ਜ਼ਿੰਟਾ 2008 ਤੋਂ ਪੰਜਾਬ ਕਿੰਗਜ਼ ਦੀ ਸਹਿ-ਮਾਲਕ ਹੈ। ਇਸ ਦੇ ਨਾਲ ਹੀ, ਸ਼੍ਰੇਅਸ ਅਈਅਰ ਨੂੰ ਪੰਜਾਬ ਕਿੰਗਜ਼ ਨੇ 26.75 ਕਰੋੜ ਰੁਪਏ ਵਿੱਚ ਖਰੀਦਿਆ ਹੈ। ਅਈਅਰ ਨੇ ਪਿਛਲੇ ਸੀਜ਼ਨ ਵਿੱਚ ਕੋਲਕਾਤਾ ਨਾਈਟ ਰਾਈਜ਼ਰਜ਼ ਨੂੰ ਆਈਪੀਐਲ ਖਿਤਾਬ ਦਿਵਾਇਆ ਸੀ ਅਤੇ ਹੁਣ ਉਹ ਪੰਜਾਬ ਕਿੰਗਜ਼ ਲਈ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਰਿਕੀ ਪੋਂਟਿੰਗ ਦੇ ਮਾਰਗਦਰਸ਼ਨ ਵਿੱਚ, ਟੀਮ ਇੱਕ ਨਵੀਂ ਦਿਸ਼ਾ ਵੱਲ ਵਧ ਰਹੀ ਹੈ। ਪੰਜਾਬ ਕਿੰਗਜ਼ ਦੇ ਪ੍ਰਸ਼ੰਸਕ ਇਸ ਸੀਜ਼ਨ ਵਿੱਚ ਖਿਤਾਬ ਦੀ ਉਮੀਦ ਕਰ ਰਹੇ ਹਨ। ਪੰਜਾਬ ਕਿੰਗਜ਼ ਦੀ ਟੀਮ ਇੱਕ ਵਾਰ ਵੀ ਆਈਪੀਐਲ ਖਿਤਾਬ ਨਹੀਂ ਜਿੱਤ ਸਕੀ ਹੈ।