RCB VS PBKS: ਅੱਜ ਮੁੱਲਾਂਪੁਰ ਵਿੱਚ IPL ਕੁਆਲੀਫਾਇਰ, ਪ੍ਰਾਈਵੇਟ ਜੈੱਟ ਰਾਹੀਂ ਪਹੁੰਚੇ ਕੋਹਲੀ, ਫਾਈਨਲ ਵਿੱਚ ਜਾਵੇਗਾ ਜੇਤੂ ਟੀਮ
RCB VS PBKS IPL Qualifier: ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ਲਈ ਕੁਆਲੀਫਾਈ ਕਰੇਗੀ, ਜਦੋਂ ਕਿ ਹਾਰਨ ਵਾਲੀ ਟੀਮ ਨੂੰ ਕੁਆਲੀਫਾਇਰ-2 ਵਿੱਚ ਐਲੀਮੀਨੇਟਰ ਦੇ ਜੇਤੂ ਨਾਲ ਸਾਹਮਣਾ ਕਰਨਾ ਪਵੇਗਾ।

(Photo Credit: PTI)
ਆਈਪੀਐਲ 2024 ਦਾ ਪਹਿਲਾ ਕੁਆਲੀਫਾਇਰ ਮੈਚ ਅੱਜ ਰਾਤ 7:30 ਵਜੇ ਪੀਸੀਏ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ, ਮੁੱਲਾਂਪੁਰ ਵਿਖੇ ਖੇਡਿਆ ਜਾਵੇਗਾ। ਇਸ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ਲਈ ਕੁਆਲੀਫਾਈ ਕਰੇਗੀ, ਜਦੋਂ ਕਿ ਹਾਰਨ ਵਾਲੀ ਟੀਮ ਨੂੰ ਕੁਆਲੀਫਾਇਰ-2 ਵਿੱਚ ਐਲੀਮੀਨੇਟਰ ਦੇ ਜੇਤੂ ਨਾਲ ਸਾਹਮਣਾ ਕਰਨਾ ਪਵੇਗਾ। ਇਸ ਆਈਪੀਐਲ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਬਹੁਤ ਉਤਸ਼ਾਹ ਹੈ। ਦੇਸ਼ ਭਰ ਤੋਂ ਕ੍ਰਿਕਟ ਪ੍ਰੇਮੀ ‘ਸਿਟੀ ਬਿਊਟੀਫੁੱਲ’ ਵਿੱਚ ਪਹੁੰਚੇ ਹਨ।
ਚੰਡੀਗੜ੍ਹ ਵਿੱਚ ਮੌਸਮ ਵਿਭਾਗ ਮੁਤਾਬਕ 29 ਅਤੇ 30 ਮਈ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਦਾ ਪ੍ਰਭਾਵ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਦਿਖਾਈ ਦੇਵੇਗਾ।