Robin Uthappa: ਰੌਬਨ ਉਥੱਪਾ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋਂ ਕੀ ਹੈ ਪੂਰਾ ਮਾਮਲਾ?

Updated On: 

21 Dec 2024 11:25 AM

ਸੈਂਚੁਰੀਜ਼ ਲਾਈਫਸਟਾਈਲ ਬ੍ਰਾਂਡ ਪ੍ਰਾਈਵੇਟ ਲਿਮਟਿਡ ਨਾਮ ਦੀ ਇੱਕ ਨਿੱਜੀ ਕੰਪਨੀ ਦਾ ਪ੍ਰਬੰਧਨ ਕਰਨ ਵਾਲੇ ਉਥੱਪਾ 'ਤੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚੋਂ ਪੀਐਫ ਯੋਗਦਾਨ ਕੱਟਣ ਦਾ ਇਲਜ਼ਾਮ ਹੈ ਪਰ ਫੰਡ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਨ ਵਿੱਚ ਅਸਫਲ ਰਹੇ। ਕਥਿਤ ਧੋਖਾਧੜੀ ਦੀ ਰਕਮ 23 ਲੱਖ ਰੁਪਏ ਹੈ।

Robin Uthappa: ਰੌਬਨ ਉਥੱਪਾ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋਂ ਕੀ ਹੈ ਪੂਰਾ ਮਾਮਲਾ?

ਰੌਬਨ ਉਥੱਪਾ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋਂ ਕੀ ਹੈ ਪੂਰਾ ਮਾਮਲਾ?

Follow Us On

ਸਾਬਕਾ ਭਾਰਤੀ ਕ੍ਰਿਕੇਟਰ ਰੌਬਨ ਉਥੱਪਾ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦਰਅਸਲ ਕਥਿਤ ਤੌਰ ‘ਤੇ ਪ੍ਰੋਵੀਡੈਂਟ ਫੰਡ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਉਹਨਾਂ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਕਰਮਚਾਰੀਆਂ ਦੇ ਖਾਤਿਆਂ ਵਿੱਚ ਪੈਸੇ ਜ਼ਮਾਂ ਕਰਵਾਉਣ ਤੋਂ ਅਸਫਲ ਰਹਿਣ ਕਾਰਨ ਉਹਨਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।

ਪ੍ਰਾਵੀਡੈਂਟ ਫੰਡ (PF) ਧੋਖਾਧੜੀ ਦੇ ਇਲਜ਼ਾਮ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਪੀਐਫ ਖੇਤਰੀ ਕਮਿਸ਼ਨਰ ਸ਼ਦਾਕਸ਼ਰੀ ਗੋਪਾਲ ਰੈਡੀ ਦੁਆਰਾ ਜਾਰੀ ਕੀਤਾ ਗਿਆ ਸੀ, ਜਿਸ ਨੇ ਪੁਲਕੇਸ਼ਨਗਰ ਪੁਲਿਸ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।

ਫੰਡਾਂ ਵਿੱਚ ਹੇਰਾ-ਫੇਰੀ ਦਾ ਇਲਜ਼ਾਮ

ਸੈਂਚੁਰੀਜ਼ ਲਾਈਫਸਟਾਈਲ ਬ੍ਰਾਂਡ ਪ੍ਰਾਈਵੇਟ ਲਿਮਟਿਡ ਨਾਮ ਦੀ ਇੱਕ ਨਿੱਜੀ ਕੰਪਨੀ ਦਾ ਪ੍ਰਬੰਧਨ ਕਰਨ ਵਾਲੇ ਉਥੱਪਾ ‘ਤੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚੋਂ ਪੀਐਫ ਯੋਗਦਾਨ ਕੱਟਣ ਦਾ ਇਲਜ਼ਾਮ ਹੈ ਪਰ ਫੰਡ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਨ ਵਿੱਚ ਅਸਫਲ ਰਹੇ। ਕਥਿਤ ਧੋਖਾਧੜੀ ਦੀ ਰਕਮ 23 ਲੱਖ ਰੁਪਏ ਹੈ।

4 ਦਸੰਬਰ ਨੂੰ ਲਿਖੇ ਪੱਤਰ ਵਿੱਚ ਕਮਿਸ਼ਨਰ ਰੈੱਡੀ ਨੇ ਪੁਲਿਸ ਨੂੰ ਗ੍ਰਿਫ਼ਤਾਰੀ ਵਾਰੰਟ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, ਵਾਰੰਟ ਪੀਐਫ ਦਫਤਰ ਨੂੰ ਵਾਪਸ ਕਰ ਦਿੱਤਾ ਗਿਆ ਸੀ ਕਿਉਂਕਿ ਮੰਨਿਆ ਜਾਂਦਾ ਹੈ ਕਿ ਉਥੱਪਾ ਨੇ ਆਪਣਾ ਨਿਵਾਸ ਬਦਲ ਲਿਆ ਹੈ। ਅਧਿਕਾਰੀ ਹੁਣ ਕ੍ਰਿਕਟਰ ਦਾ ਪਤਾ ਲਗਾਉਣ ਅਤੇ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹੋਰ ਜਾਂਚ ਕਰ ਰਹੇ ਹਨ।

Exit mobile version