Rohit Sharma Retire: ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ, ਪਿਛਲੇ ਸਾਲ ਖੇਡਿਆ ਸੀ ਆਖਰੀ ਮੈਚ

tv9-punjabi
Updated On: 

07 May 2025 19:56 PM

Rohit Sharma Retires from Test Cricket: ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਰਾਹੀਂ ਇਸਦੀ ਜਾਣਕਾਰੀ ਦਿੱਤੀ। ਰੋਹਿਤ ਭਾਰਤੀ ਟੀਮ ਦੇ ਕਪਤਾਨ ਸਨ ਅਤੇ ਹੁਣ ਵਨਡੇ ਕ੍ਰਿਕਟ 'ਤੇ ਧਿਆਨ ਕੇਂਦਰਿਤ ਕਰਨਗੇ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਅਤੇ ਟੈਸਟ ਕ੍ਰਿਕਟ ਵਿੱਚ ਆਪਣੇ ਸਫ਼ਰ ਨੂੰ ਯਾਦਗਾਰੀ ਦੱਸਿਆ।

Rohit Sharma Retire: ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ, ਪਿਛਲੇ ਸਾਲ ਖੇਡਿਆ ਸੀ ਆਖਰੀ ਮੈਚ

ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ, ਪਿਛਲੇ ਸਾਲ ਖੇਡਿਆ ਸੀ ਆਖਰੀ ਮੈਚ

Follow Us On

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣੇ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਦੇ ਮਹਾਨ ਸਲਾਮੀ ਬੱਲੇਬਾਜ਼ ਅਤੇ ਦੋਨਾਂ ਫਾਰਮੈਟਾਂ ਵਿੱਚ ਕਪਤਾਨ, ਰੋਹਿਤ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹਿਟਮੈਨ ਦੇ ਨਾਮ ਨਾਲ ਮਸ਼ਹੂਰ ਰੋਹਿਤ ਨੇ ਬੁੱਧਵਾਰ, 7 ਮਈ ਨੂੰ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਲੰਬੇ ਫਾਰਮੈਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਰੋਹਿਤ ਦੇ ਸੰਨਿਆਸ ਦੀ ਖ਼ਬਰ ਉਸ ਸਮੇਂ ਆਈ ਜਦੋਂ ਚੋਣ ਕਮੇਟੀ ਨੇ ਉਨ੍ਹਾਂ ਨੂੰ ਟੈਸਟ ਟੀਮ ਦੀ ਕਪਤਾਨੀ ਤੋਂ ਹਟਾਉਣ ਦਾ ਫੈਸਲਾ ਕੀਤਾ ਸੀ ਅਤੇ ਇੰਗਲੈਂਡ ਦੌਰੇ ‘ਤੇ ਉਨ੍ਹਾਂ ਨੂੰ ਟੀਮ ਵਿੱਚ ਜਗ੍ਹਾ ਮਿਲਣ ਦੀ ਕੋਈ ਸੰਭਾਵਨਾ ਵੀ ਨਹੀਂ ਜਾਪਦੀ ਸੀ।

ਰੋਹਿਤ ਨੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਹਨਾਂ ਨੇ ਆਪਣੇ ਟੈਸਟ ਕੈਪ ਨੰਬਰ 280 ਦੀ ਇੱਕ ਫੋਟੋ ਪੋਸਟ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਸੰਨਿਆਸ ਦਾ ਐਲਾਨ ਕੀਤਾ। ਰੋਹਿਤ ਨੇ ਆਪਣੀ ਪੋਸਟ ਵਿੱਚ ਲਿਖਿਆ, “ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਹਾਂ। ਚਿੱਟੇ ਕੱਪੜਿਆਂ (ਜਰਸੀ) ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਮੇਰੇ ਲਈ ਬਹੁਤ ਵੱਡਾ ਸਨਮਾਨ ਰਿਹਾ ਹੈ। ਇੰਨੇ ਸਾਲਾਂ ਤੋਂ ਤੁਹਾਡੇ ਪਿਆਰ ਅਤੇ ਸਮਰਥਨ ਲਈ ਧੰਨਵਾਦ।”

ਹਾਲਾਂਕਿ, ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਰੋਹਿਤ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਫਿਲਹਾਲ ਵਨਡੇ ਫਾਰਮੈਟ ਵਿੱਚ ਖੇਡਣਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਮੈਂ ਵਨਡੇ ਫਾਰਮੈਟ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਾ ਰਹਾਂਗਾ।”

ਪਿਛਲੇ ਕੁਝ ਮਹੀਨਿਆਂ ਤੋਂ, ਟੈਸਟ ਕ੍ਰਿਕਟ ਵਿੱਚ ਰੋਹਿਤ ਸ਼ਰਮਾ ਦੇ ਭਵਿੱਖ ਬਾਰੇ ਸਵਾਲ ਖੜ੍ਹੇ ਹੋ ਰਹੇ ਸਨ। ਖਾਸ ਕਰਕੇ ਉਹਨਾਂ ਦੀ ਕਪਤਾਨੀ ਖ਼ਤਰੇ ਵਿੱਚ ਸੀ। ਪਿਛਲੇ ਸਾਲ ਰੋਹਿਤ ਦੀ ਕਪਤਾਨੀ ਹੇਠ ਨਿਊਜ਼ੀਲੈਂਡ ਖ਼ਿਲਾਫ਼ ਘਰੇਲੂ ਮੈਦਾਨ ‘ਤੇ ਟੀਮ ਦੇ 0-3 ਨਾਲ ਕਲੀਨ ਸਵੀਪ ਅਤੇ ਫਿਰ ਆਸਟ੍ਰੇਲੀਆ ਦੌਰੇ ‘ਤੇ ਹਾਰ ਤੋਂ ਬਾਅਦ, ਰੋਹਿਤ ਲਈ ਕਪਤਾਨੀ ਜਾਰੀ ਰੱਖਣਾ ਮੁਸ਼ਕਲ ਜਾਪ ਰਿਹਾ ਸੀ।

ਹਾਲਾਂਕਿ, ਰੋਹਿਤ ਨੂੰ ਉਮੀਦ ਸੀ ਕਿ ਉਹ ਇੰਗਲੈਂਡ ਦੌਰੇ ‘ਤੇ ਜਾਣਗੇ ਅਤੇ ਟੀਮ ਦੀ ਕਪਤਾਨੀ ਕਰਨਗੇ। ਪਰ ਮੰਗਲਵਾਰ, 6 ਮਈ ਨੂੰ, ਚੋਣ ਕਮੇਟੀ ਨੇ ਉਨ੍ਹਾਂ ਨੂੰ ਕਪਤਾਨੀ ਤੋਂ ਹਟਾਉਣ ਦਾ ਫੈਸਲਾ ਕੀਤਾ ਸੀ, ਜਿਸ ਬਾਰੇ ਬੀਸੀਸੀਆਈ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।

ਅਜਿਹੀ ਸਥਿਤੀ ਵਿੱਚ, ਰੋਹਿਤ ਲਈ ਟੀਮ ਵਿੱਚ ਚੁਣਿਆ ਜਾਣਾ ਅਸੰਭਵ ਹੋ ਗਿਆ ਸੀ ਕਿਉਂਕਿ ਉਹਨਾਂ ਦਾ ਬੱਲਾ ਪਿਛਲੇ ਇੱਕ ਸਾਲ ਤੋਂ ਇਸ ਫਾਰਮੈਟ ਵਿੱਚ ਪੂਰੀ ਤਰ੍ਹਾਂ ਫਲਾਪ ਰਿਹਾ ਸੀ। ਅਜਿਹੀ ਸਥਿਤੀ ਵਿੱਚ, ‘ਹਿੱਟਮੈਨ’ ਨੇ ਇਸ ਫਾਰਮੈਟ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ। ਰੋਹਿਤ ਨੇ 2013 ਵਿੱਚ ਵੈਸਟਇੰਡੀਜ਼ ਖ਼ਿਲਾਫ਼ ਆਪਣਾ ਟੈਸਟ ਡੈਬਿਊ ਕੀਤਾ ਸੀ ਅਤੇ ਆਪਣੇ ਪਹਿਲੇ ਹੀ ਮੈਚ ਵਿੱਚ ਸੈਂਕੜਾ ਲਗਾਇਆ ਸੀ। ਉਹਨਾਂ ਨੇ ਅਗਲੇ ਟੈਸਟ ਵਿੱਚ ਵੀ ਸੈਂਕੜਾ ਲਗਾ ਕੇ ਇੱਕ ਖਾਸ ਉਪਲਬਧੀ ਹਾਸਲ ਕੀਤੀ। ਹਾਲਾਂਕਿ, ਇਸ ਤੋਂ ਬਾਅਦ, ਅਗਲੇ 6 ਸਾਲਾਂ ਤੱਕ, ਉਹ ਇਸ ਫਾਰਮੈਟ ਵਿੱਚ ਸੰਘਰਸ਼ ਕਰਦਾ ਰਿਹਾ ਅਤੇ ਟੀਮ ਦੇ ਅੰਦਰ-ਬਾਹਰ ਹੁੰਦਾ ਰਿਹਾ।