AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਸਤਨਾਮ ਨੇ ਏਸ਼ੀਅਨ ਗੇਮਜ਼ ਵਿੱਚ ਜਿੱਤਿਆ ਬ੍ਰਾਂਜ ਮੈਡਲ, CM ਮਾਨ ਨੇ ਕੀਤਾ 50 ਲੱਖ ਰੁਪਏ ਦੇ ਇਨਾਮ ਦਾ ਐਲਾਨ

Satnam Singh Wins Bronze Medal: ਪੰਜਾਬ ਦੇ ਰਹਿਣ ਵਾਲੇ ਸਤਨਾਮ ਸਿੰਘ ਨੇ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।ਹੁਣ ਉਨ੍ਹਾਂ ਨੂੰ ਸੂਬੇ ਦੀ ਖੇਡ ਨੀਤੀ ਤਹਿਤ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਖੁਦ ਇਸ ਗੱਲ ਦਾ ਖੁਦ ਐਲਾਨ ਕੀਤਾ ਹੈ।

ਪੰਜਾਬ ਦੇ ਸਤਨਾਮ ਨੇ ਏਸ਼ੀਅਨ ਗੇਮਜ਼ ਵਿੱਚ ਜਿੱਤਿਆ ਬ੍ਰਾਂਜ ਮੈਡਲ, CM ਮਾਨ ਨੇ ਕੀਤਾ 50 ਲੱਖ ਰੁਪਏ ਦੇ ਇਨਾਮ ਦਾ ਐਲਾਨ
tv9-punjabi
| Updated On: 24 Sep 2026 14:04 PM IST
Share

ਏਸ਼ੀਅਨ ਖੇਡਾਂ ਵਿੱਚ ਰੋਇੰਗ ਦੇ ਡਬਲ ਸਕਲਸ ਈਵੈਂਟ ਵਿੱਚ ਬ੍ਰਾਂਜ ਮੈਡਲ ਜਿੱਤਣ ਵਾਲੇ ਪੰਜਾਬ ਦੇ ਐਥਲੀਟ ਸਤਨਾਮ ਸਿੰਘ ਨੂੰ ਸੂਬਾ ਸਰਕਾਰ ਵੱਲੋਂ 50 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਪਤੀ ਲਈ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਐਥਲੀਟਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਨੂੰ ਸੂਬੇ ਦੀ ਖੇਡ ਨੀਤੀ ਤਹਿਤ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਪ੍ਰਾਪਤੀ ਲਈ ਦੋਵਾਂ ਐਥਲੀਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵਧਾਈ ਦਿੱਤੀ।

ਮਾਨ ਨੇ ਕਿਹਾ ਕਿ ਐਥਲੀਟਾਂ ਦੀਆਂ ਅਜਿਹੀਆਂ ਪ੍ਰਾਪਤੀਆਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਐਥਲੀਟਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

36 ਸਾਲਾਂ ਦੀ ਜਿੱਤ ਦੀ ਲੜੀ ਨੂੰ ਰੱਖਿਆ ਕਾਇਮ

ਸਲਮਾਨ ਖਾਨ ਅਤੇ ਸਤਨਾਮ ਸਿੰਘ ਨੇ ਆਪਣੀ ਦੌੜ 6:13.25 ਮਿੰਟਾਂ ਵਿੱਚ ਪੂਰੀ ਕੀਤੀ ਅਤੇ ਤੀਜੇ ਸਥਾਨ ‘ਤੇ ਰਹੇ। ਭਾਰਤੀ ਜੋੜੀ 1500 ਮੀਟਰ ਤੱਕ ਦੂਜੇ ਸਥਾਨ ‘ਤੇ ਸੀ, ਪਰ ਫਾਈਨਲ ਲਾਈਨ ਤੋਂ ਪਹਿਲਾਂ ਤੀਜੇ ਸਥਾਨ ‘ਤੇ ਖਿਸਕ ਗਈ। ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ, ਸਲਮਾਨ ਖਾਨ ਅਤੇ ਸਤਨਾਮ ਸਿੰਘ ਨੇ 36 ਸਾਲਾਂ ਦੀ ਜਿੱਤ ਦੀ ਲੜੀ ਨੂੰ ਕਾਇਮ ਰੱਖਿਆ। ਭਾਰਤ 1990 ਤੋਂ ਏਸ਼ੀਆਈ ਖੇਡਾਂ ਵਿੱਚ ਰੋਇੰਗ ਵਿੱਚ ਮੈਡਲ ਜਿੱਤ ਰਿਹਾ ਹੈ, ਅਤੇ ਇਹ ਸਿਲਸਿਲਾ 2026 ਵਿੱਚ ਵੀ ਜਾਰੀ ਰਿਹਾ।

3 ਦਿਨ ਪਹਿਲਾ ਬਦਲ ਦਿੱਤੇ ਗਏ ਸਨ ਈਵੈਂਟ

ਸਲਮਾਨ ਖਾਨ ਅਤੇ ਸਤਨਾਮ ਸਿੰਘ ਦੁਆਰਾ ਜਿੱਤਿਆ ਗਿਆ ਮੈਡਲ ਇਸ ਲਈ ਵੀ ਖਾਸ ਹਨ ਕਿਉਂਕਿ ਏਸ਼ੀਆਈ ਖੇਡਾਂ 2026 ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਉਨ੍ਹਾਂ ਦੇ ਈਵੈਂਟ ਬਦਲ ਦਿੱਤੇ ਗਏ ਸਨ। ਉਨ੍ਹਾਂ ਨੂੰ ਕਵਾਡਰਪਲ ਸਕਲਸ ਤੋਂ ਪੁਰਸ਼ ਡਬਲ ਸਕਲਸ ਈਵੈਂਟ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇਸਦਾ ਮਤਲਬ ਸੀ ਕਿ ਉਨ੍ਹਾਂ ਕੋਲ ਇਕੱਠੇ ਤਿਆਰੀ ਕਰਨ ਲਈ 72 ਘੰਟਿਆਂ ਤੋਂ ਵੀ ਘੱਟ ਸਮਾਂ ਸੀ। ਫਿਰ ਵੀ, ਸਲਮਾਨ ਅਤੇ ਸਤਨਾਮ ਨੇ ਮੈਡਲ ਪੱਕਾ ਕੀਤਾ।

ਭਾਰਤੀ ਰੋਅਰਸ ਨੇ ਆਪਣੇ ਈਵੈਂਟ ਵਿੱਚ ਬਦਲਾਅ ਦਾ ਵਿਰੋਧ ਵੀ ਕੀਤਾ ਸੀ, ਇਹ ਦਲੀਲ ਦਿੱਤੀ ਕਿ ਉਨ੍ਹਾਂ ਨੇ ਪਹਿਲਾਂ ਹੀ ਆਪਣੇ ਈਵੈਂਟ ਲਈ ਤਿਆਰੀ ਕਰ ਲਈ ਹੈ, ਤਾਂ ਉਹ ਕਿਸੇ ਹੋਰ ਈਵੈਂਟ ਵਿੱਚ ਕਿਵੇਂ ਮੁਕਾਬਲਾ ਕਰ ਸਕਦੇ ਹਨ? ਰੋਇੰਗ ਫੈਡਰੇਸ਼ਨ ਨੇ ਕਿਹਾ ਕਿ ਮੈਡਲ ਦੀ ਗਿਣਤੀ ਵਧਾਉਣ ਦੇ ਮਕਸਦ ਨਾਲ ਅਜਿਹਾ ਕੀਤਾ ਸੀ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...