ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ ਹਰਾ ਕੇ ਖੋਲਿਆ ਆਪਣਾ ਖਾਤਾ, ਮਿਸ਼ੇਲ ਮਾਰਸ਼-ਐਡਮ ਜ਼ਾਂਪਾ ਨੇ ਬਚਾਈ ਇਜ਼ਤ
ICC World Cup Match Report: ਸ਼੍ਰੀਲੰਕਾ ਅਤੇ ਆਸਟ੍ਰੇਲੀਆ ਲਗਾਤਾਰ ਦੋ ਹਾਰਾਂ ਝੇਲਣ ਤੋਂ ਬਾਅਦ ਇਸ ਮੈਚ ਵਿੱਚ ਉਤਰੇ ਸਨ। ਇਸ ਮੈਚ 'ਚ ਇੱਕ ਟੀਮ ਦਾ ਖਾਤਾ ਖੁੱਲ੍ਹਣਾ ਸੀ ਜਿਸ 'ਚ ਆਸਟ੍ਰੇਲੀਆਈ ਟੀਮ ਸਫਲ ਰਹੀ। ਇਸ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਇਹ ਪਹਿਲੀ ਜਿੱਤ ਹੈ। ਜਦਕਿ ਸ਼੍ਰੀਲੰਕਾ ਨੇ ਅਜੇ ਆਪਣਾ ਖਾਤਾ ਨਹੀਂ ਖੋਲ੍ਹਿਆ ਹੈ। ਇਸ ਮੈਚ ਵਿੱਚ ਮਿਸ਼ੇਲ ਮਾਰਸ਼-ਐਡਮ ਜ਼ਾਂਪਾ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਮੈਚ ਦਾ ਹਰ ਅਪਡੇਟ ਜਾਣਨ ਲਈ ਪੜ੍ਹੋਂ ...
(Photo Credit: PTI )
SL vs AUS Match Report: ਪੰਜ ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਦਾ ਵਿਸ਼ਵ ਕੱਪ-2023 ਹੁਣ ਤੱਕ ਚੰਗਾ ਨਹੀਂ ਚੱਲ ਰਿਹਾ ਸੀ। ਉਸ ਨੂੰ ਪਹਿਲੇ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਪੈਟ ਕਮਿੰਸ ਦੀ ਕਪਤਾਨੀ ਵਾਲੀ ਟੀਮ ਨੇ ਆਖਰਕਾਰ ਸੋਮਵਾਰ ਨੂੰ ਇਸ ਵਿਸ਼ਵ ਕੱਪ ਵਿੱਚ ਆਪਣਾ ਖਾਤਾ ਖੋਲ੍ਹਿਆ। ਲਖਨਊ ਦੇ ਏਕਾਨਾ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਲਈ ਆਸਟ੍ਰੇਲੀਆ ਨੂੰ ਕਾਫੀ ਮਿਹਨਤ ਕਰਨੀ ਪਈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 43.3 ਓਵਰਾਂ ‘ਚ 209 ਦੌੜਾਂ ‘ਤੇ ਆਲ ਆਊਟ ਹੋ ਗਈ। ਆਸਟ੍ਰੇਲੀਆ ਨੇ 35.2 ਓਵਰਾਂ ‘ਚ ਪੰਜ ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ।
ਇਸ ਮੈਚ ‘ਚ ਸ਼੍ਰੀਲੰਕਾ ਦੇ ਕਪਤਾਨ ਕੁਸਲ ਮੈਂਡਿਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਥੁਮ ਨਿਸਾਂਕਾ ਅਤੇ ਕੁਸਲ ਪਰੇਰਾ ਨੇ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿਵਾਈ ਅਤੇ ਸੈਂਕੜੇ ਦੀ ਸਾਂਝੇਦਾਰੀ ਕੀਤੀ। ਪਰ ਜਿਵੇਂ ਹੀ ਇਹ ਦੋਵੇਂ ਪੈਵੇਲੀਅਨ ਪਰਤ ਗਏ ਤਾਂ ਟੀਮ ਦੇ ਬਾਕੀ ਬੱਲੇਬਾਜ਼ ਢਹਿ-ਢੇਰੀ ਹੋ ਗਏ ਅਤੇ ਸ਼੍ਰੀਲੰਕਾ ਦੀ ਟੀਮ ਵੱਡਾ ਸਕੋਰ ਨਹੀਂ ਬਣਾ ਸਕੀ।


