AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

SA vs NZ: ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦਿੱਤੀ ਕਰਾਰੀ ਸ਼ਿਕਸਤ, ਮਾਰਕਰਮ ਨੇ ਠੋਕਿਆ ਸਭ ਤੋਂ ਤੇਜ਼ ਅਰਧ ਸ਼ਤਕ

T20 World Cup 2026 SA vs NZ Match: ਪਹਿਲੀ ਵਾਰ ਵਿਸ਼ਵ ਕੱਪ ਖਿਤਾਬ ਜਿੱਤਣ ਦਾ ਸੁਪਨਾ ਦੇਖ ਰਹੀ ਦੱਖਣੀ ਅਫਰੀਕਾ ਦੀ ਟੀਮ ਨੇ ਟੀ-20 ਵਿਸ਼ਵ ਕੱਪ 2026 ਵਿੱਚ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਇੱਕ ਹੋਰ ਵੱਡੀ ਜਿੱਤ ਦਰਜ ਕੀਤੀ ਹੈ।

SA vs NZ: ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦਿੱਤੀ ਕਰਾਰੀ ਸ਼ਿਕਸਤ, ਮਾਰਕਰਮ ਨੇ ਠੋਕਿਆ ਸਭ ਤੋਂ ਤੇਜ਼ ਅਰਧ ਸ਼ਤਕ
Image Credit source: Surjeet Yadav-ICC/ICC via Getty Images
tv9-punjabi
| Updated On: 16 Feb 2026 10:56 AM IST

ਪਹਿਲੀ ਵਾਰ ਵਿਸ਼ਵ ਕੱਪ ਖਿਤਾਬ ਜਿੱਤਣ ਦਾ ਸੁਪਨਾ ਦੇਖ ਰਹੀ ਦੱਖਣੀ ਅਫਰੀਕਾ ਦੀ ਟੀਮ ਨੇ ਟੀ-20 ਵਿਸ਼ਵ ਕੱਪ 2026 ਵਿੱਚ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਇੱਕ ਹੋਰ ਵੱਡੀ ਜਿੱਤ ਦਰਜ ਕੀਤੀ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਗਰੁੱਪ-ਡੀ ਦੇ ਅਹਿਮ ਮੁਕਾਬਲੇ ਵਿੱਚ ਏਡਨ ਮਾਰਕਰਮ ਦੀ ਕਪਤਾਨੀ ਹੇਠ ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਇੱਕਪਾਸੜ ਮੁਕਾਬਲੇ ਵਿੱਚ 7 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਦੱਖਣੀ ਅਫਰੀਕਾ ਨੇ ਕੀਵੀ ਟੀਮ ਵੱਲੋਂ ਦਿੱਤੇ 176 ਦੌੜਾਂ ਦੇ ਟੀਚੇ ਨੂੰ ਮਹਿਜ਼ 17.1 ਓਵਰਾਂ ਵਿੱਚ ਹਾਸਲ ਕਰਕੇ ਟੂਰਨਾਮੈਂਟ ਵਿੱਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਅਤੇ ਸੁਪਰ-8 ਵਿੱਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ।

ਭਾਰਤ-ਪਾਕਿਸਤਾਨ ਮੈਚ ਦੀ ਉਤਸੁਕਤਾ ਦੇ ਵਿਚਕਾਰ, ਇਸ ਮੈਚ ਨੂੰ ਦੇਖਣ ਲਈ ਸਟੇਡੀਅਮ ਵਿੱਚ 56 ਹਜ਼ਾਰ ਤੋਂ ਵੱਧ ਦਰਸ਼ਕ ਪਹੁੰਚੇ, ਜੋ ਇਸ ਵਿਸ਼ਵ ਕੱਪ ਦੇ ਕਿਸੇ ਵੀ ਮੈਚ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਦੱਖਣੀ ਅਫਰੀਕਾ ਦੇ ਕਪਤਾਨ ਅਤੇ ਉਨ੍ਹਾਂ ਦੀ ਟੀਮ ਨੇ ਇਨ੍ਹਾਂ ਪ੍ਰਸ਼ੰਸਕਾਂ ਨੂੰ ਬਿਲਕੁਲ ਨਿਰਾਸ਼ ਨਹੀਂ ਕੀਤਾ। ਦੂਜੇ ਪਾਸੇ, ਨਿਊਜ਼ੀਲੈਂਡ ਦੀ ਟੀਮ ਆਪਣੀ ਪੂਰੀ ਸਮਰੱਥਾ ਅਨੁਸਾਰ ਪ੍ਰਦਰਸ਼ਨ ਕਰਨ ਵਿੱਚ ਨਾਕਾਮ ਰਹੀ।

ਮਾਰਕੋ ਯਾਨਸਨ ਨੇ ਕੀਵੀ ਬੱਲੇਬਾਜ਼ੀ ਦੀ ਕਮਰ ਤੋੜੀ

ਮੈਚ ਦੀ ਸ਼ੁਰੂਆਤ ਵਿੱਚ ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਫਿਨ ਐਲਨ (31) ਨੇ ਵਿਸਫੋਟਕ ਸ਼ੁਰੂਆਤ ਕੀਤੀ ਸੀ, ਪਰ ਦੂਜੇ ਪਾਸੇ ਤੋਂ ਟਿਮ ਸਾਈਫਰਟ (13) ਅਤੇ ਰਚਿਨ ਰਵਿੰਦਰਾ (13) ਜ਼ਿਆਦਾ ਦੇਰ ਟਿਕ ਨਹੀਂ ਸਕੇ। ਇਸ ਦੇ ਚਲਦਿਆਂ ਕੀਵੀ ਟੀਮ ਨੇ ਸਿਰਫ਼ 64 ਦੌੜਾਂ ‘ਤੇ ਹੀ ਆਪਣੇ 4 ਅਹਿਮ ਵਿਕਟਾਂ ਗੁਆ ਦਿੱਤੀਆਂ ਸਨ। ਤੇਜ਼ ਗੇਂਦਬਾਜ਼ ਮਾਰਕੋ ਯਾਨਸਨ ਨੇ ਘਾਤਕ ਗੇਂਦਬਾਜ਼ੀ ਕਰਦਿਆਂ ਪਹਿਲੀਆਂ ਤਿੰਨ ਸਫਲਤਾਵਾਂ ਹਾਸਲ ਕੀਤੀਆਂ।

ਇਸ ਤੋਂ ਬਾਅਦ ਮਾਰਕ ਚੈਪਮੈਨ (48) ਅਤੇ ਡੈਰਿਲ ਮਿਸ਼ੇਲ (32) ਨੇ ਪਾਰੀ ਨੂੰ ਸੰਭਾਲਿਆ ਅਤੇ ਇੱਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਨਿਊਜ਼ੀਲੈਂਡ 200 ਦੌੜਾਂ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ। ਪਰ ਯਾਨਸਨ (4/40) ਨੇ ਚੈਪਮੈਨ ਨੂੰ ਆਊਟ ਕਰਕੇ ਨਿਊਜ਼ੀਲੈਂਡ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਅਤੇ ਪੂਰੀ ਟੀਮ 20 ਓਵਰਾਂ ਵਿੱਚ ਸਿਰਫ਼ 175 ਦੌੜਾਂ ਹੀ ਬਣਾ ਸਕੀ।

ਕਪਤਾਨ ਏਡਨ ਮਾਰਕਰਮ ਦਾ ਰਿਕਾਰਡਤੋੜ ਅਰਧ ਸੈਂਕੜਾ

176 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਵੱਲੋਂ ਕਪਤਾਨ ਮਾਰਕਰਮ ਨੇ ਪਹਿਲੇ ਓਵਰ ਤੋਂ ਹੀ ਹਮਲਾਵਰ ਰੁਖ ਅਖਤਿਆਰ ਕਰ ਲਿਆ। ਦੱਖਣੀ ਅਫਰੀਕਾ ਦੀ ਰਫਤਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟੀਮ ਨੇ ਤੀਜੇ ਓਵਰ ਵਿੱਚ ਹੀ 50 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਸੀ। ਮਾਰਕਰਮ ਨੇ ਮਹਿਜ਼ 19 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਜੋ ਦੱਖਣੀ ਅਫਰੀਕਾ ਵੱਲੋਂ ਟੀ-20 ਵਿਸ਼ਵ ਕੱਪ ਇਤਿਹਾਸ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਹੈ।

ਕੁਇੰਟਨ ਡਿਕੌਕ (20), ਰਾਇਨ ਰਿਕਲਟਨ (21) ਅਤੇ ਡੇਵਾਲਡ ਬ੍ਰੇਵਿਸ (21) ਨੇ ਵੀ ਛੋਟੀਆਂ ਪਰ ਪ੍ਰਭਾਵਸ਼ਾਲੀ ਪਾਰੀਆਂ ਖੇਡੀਆਂ। ਅਖੀਰ ਵਿੱਚ ਡੇਵਿਡ ਮਿਲਰ (24 ਨਾਬਾਦ) ਨੇ ਛੱਕਾ ਮਾਰ ਕੇ ਟੀਮ ਨੂੰ ਜਿੱਤ ਦੀ ਦਹਿਲੀਜ਼ ਪਾਰ ਕਰਵਾਈ। ਕਪਤਾਨ ਮਾਰਕਰਮ 44 ਗੇਂਦਾਂ ਵਿੱਚ 86 ਦੌੜਾਂ (8 ਚੌਕੇ, 4 ਛੱਕੇ) ਬਣਾ ਕੇ ਨਾਬਾਦ ਪਰਤੇ ਅਤੇ ਆਪਣੀ ਟੀਮ ਦੀ ਜਿੱਤ ਦੇ ਹੀਰੋ ਬਣੇ।

Follow Us
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...