ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ, ਖੇਡ ਮੰਤਰੀ ਬੋਲੇ – ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰਨ ਲਈ ਵਚਨਬੱਧ ਸਰਕਾਰ

Sports Minister ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਦੇ ਨਾਲ-ਨਾਲ ਨੌਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਜਾਣ ਲਈ ਉਪਰਾਲੇ ਕਰ ਰਹੀ ਹੈ।

8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ, ਖੇਡ ਮੰਤਰੀ ਬੋਲੇ – ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰਨ ਲਈ ਵਚਨਬੱਧ ਸਰਕਾਰ
Follow Us
tv9-punjabi
| Updated On: 13 Jun 2023 19:50 PM

ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ) ਨਿਊਜ਼। ਪੰਜਾਬ ਸਰਕਾਰ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਜਿੱਥੇ ਨਵੀਂ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾ ਰਹੀ ਹੈ ਉੱਥੇ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਇੱਥੇ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ (Punjab State Gatka Championship) ਦਾ ਉਦਘਾਟਨ ਕਰਦਿਆਂ ਆਪਣੇ ਸੰਬੋਧਨ ਵਿੱਚ ਕਹੀ। ਉਨ੍ਹਾਂ ਇਸ ਮੌਕੇ ਮੁਕਾਬਲਿਆਂ ਦਾ ਆਗਾਜ਼ ਵੀ ਕਰਵਾਇਆ।

ਖੇਡ ਮੰਤਰੀ ਨੇ ਕਿਹਾ ਕਿ ਗੱਤਕਾ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿੱਚ ਮਿਲੀ ਮਾਰਸ਼ਲ ਆਰਟ ਖੇਡ ਹੈ ਜਿਸ ਨੂੰ ਹੁਣ ਕੌਮੀ ਖੇਡਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਗੱਤਕਾ ਖੇਡ ਵਜੋਂ ਹੋਰ ਵੀ ਬੁਲੰਦੀਆਂ ਛੂਹੇਗੀ। ਬੀਤੇ ਸਮੇਂ ਵਿੱਚ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਗੱਤਕਾ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਅਤੇ ਪੰਜਾਬ ਦੀ ਓਵਰ ਆਲ ਤਮਗਾ ਸੂਚੀ ਵਿੱਚ ਵੱਡਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਇਸ ਮਾਰਸ਼ਲ ਆਰਟ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਸੂਬੇ ਨੂੰ ਖੇਡਾਂ ‘ਚ ਮੁੜ ਨੰਬਰ ਇਕ ਬਣਾਉਣ ਲਈ ਉਪਰਾਲੇ

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਕਾਰਗਾਰ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਹੜੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ। ਖਿਡਾਰੀਆਂ ਨੂੰ ਤਿਆਰੀ ਲਈ ਕੋਚਾਂ ਦਾ ਪ੍ਰਬੰਧ ਕਰਨਾ, ਡਾਈਟ ਰਾਸ਼ੀ ਵਧਾਉਣੀ, ਖਿਡਾਰੀਆਂ ਲਈ ਨਗਦ ਇਨਾਮ ਤੋਂ ਇਲਾਵਾ ਨੌਕਰੀ ਦੇਣਾ, ਕੋਚਾਂ ਨੂੰ ਐਵਾਰਡ ਦੇਣਾ ਆਦਿ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਡਾਂ ਵਿੱਚ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਜਿਨ੍ਹਾਂ ਦੇ ਅੱਜ ਤੱਕ ਰਿਕਾਰਡ ਨਹੀਂ ਟੁੱਟੇ। ਪੰਜਾਬ ਵਿੱਚ ਹੁਨਰ ਦੀ ਘਾਟ ਨਹੀਂ ਬੱਸ ਸਿਰਫ ਲੋੜ ਹੈ ਇਸ ਹੁਨਰ ਨੂੰ ਤਲਾਸ਼ ਕੇ ਤਰਾਸ਼ਣ ਦੀ। ਇਸ ਤੋਂ ਪਹਿਲਾਂ ਖੇਡ ਮੰਤਰੀ ਦਾ ਸਵਾਗਤ ਕਰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 3 ਦਿਨ ਚੱਲਣ ਵਾਲੀ 8ਵੀ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ 14, 17, 19, 22, 25 ਅਤੇ ਅੰਡਰ 28 ਵਰਗ ਵਿੱਚ ਕਰੀਬ 800 ਖਿਡਾਰੀ ਭਾਗ ਲੈ ਰਹੇ ਹਨ।

ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੁਗਨੀ ਵੀ ਹਾਜ਼ਰ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...