8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ, ਖੇਡ ਮੰਤਰੀ ਬੋਲੇ – ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰਨ ਲਈ ਵਚਨਬੱਧ ਸਰਕਾਰ
Sports Minister ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਦੇ ਨਾਲ-ਨਾਲ ਨੌਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਜਾਣ ਲਈ ਉਪਰਾਲੇ ਕਰ ਰਹੀ ਹੈ।
ਸੂਬੇ ਨੂੰ ਖੇਡਾਂ ‘ਚ ਮੁੜ ਨੰਬਰ ਇਕ ਬਣਾਉਣ ਲਈ ਉਪਰਾਲੇ
ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਕਾਰਗਾਰ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਹੜੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ। ਖਿਡਾਰੀਆਂ ਨੂੰ ਤਿਆਰੀ ਲਈ ਕੋਚਾਂ ਦਾ ਪ੍ਰਬੰਧ ਕਰਨਾ, ਡਾਈਟ ਰਾਸ਼ੀ ਵਧਾਉਣੀ, ਖਿਡਾਰੀਆਂ ਲਈ ਨਗਦ ਇਨਾਮ ਤੋਂ ਇਲਾਵਾ ਨੌਕਰੀ ਦੇਣਾ, ਕੋਚਾਂ ਨੂੰ ਐਵਾਰਡ ਦੇਣਾ ਆਦਿ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਡਾਂ ਵਿੱਚ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਜਿਨ੍ਹਾਂ ਦੇ ਅੱਜ ਤੱਕ ਰਿਕਾਰਡ ਨਹੀਂ ਟੁੱਟੇ। ਪੰਜਾਬ ਵਿੱਚ ਹੁਨਰ ਦੀ ਘਾਟ ਨਹੀਂ ਬੱਸ ਸਿਰਫ ਲੋੜ ਹੈ ਇਸ ਹੁਨਰ ਨੂੰ ਤਲਾਸ਼ ਕੇ ਤਰਾਸ਼ਣ ਦੀ। ਇਸ ਤੋਂ ਪਹਿਲਾਂ ਖੇਡ ਮੰਤਰੀ ਦਾ ਸਵਾਗਤ ਕਰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 3 ਦਿਨ ਚੱਲਣ ਵਾਲੀ 8ਵੀ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ 14, 17, 19, 22, 25 ਅਤੇ ਅੰਡਰ 28 ਵਰਗ ਵਿੱਚ ਕਰੀਬ 800 ਖਿਡਾਰੀ ਭਾਗ ਲੈ ਰਹੇ ਹਨ।Loading...
Unable to load recommendations.
Follow Us
