AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sports Minister Conference: ਪੰਜਾਬ ਨੂੰ ਦਿੱਤੀ ਜਾਵੇ ਨੈਸ਼ਨਲ ਗੇਮਜ਼ ਅਤੇ ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ: ਮੀਤ ਹੇਅਰ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਪਿੰਡਾਂ ਵਿੱਚ ਖੇਡ ਪਾਰਕ ਬਣਾ ਰਹੀ ਹੈ ਅਤੇ ਗੈਪ ਫੰਡਿੰਗ ਦੀ ਰਾਸ਼ੀ ਖੇਡ ਵਿਭਾਗ ਦੇ ਰਿਹਾ ਹੈ। ਕੇਂਦਰ ਸਰਕਾਰ ਖੇਲੋ ਇੰਡੀਆ ਦੀਆਂ ਸਕੀਮਾਂ ਜਾਂ ਹੋਰ ਕਿਸੇ ਸਕੀਮ ਤਹਿਤ ਇਸ ਗੈਪ ਫੰਡਿੰਗ ਵਿੱਚ ਸੂਬਿਆਂ ਦੀ ਮੱਦਦ ਕਰੇ।

tv9-punjabi
| Updated On: 24 Apr 2023 22:27 PM IST
Share
ਇੰਫਾਲ/ਚੰਡੀਗੜ੍ਹ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿੱਚ ਬੋਲਦਿਆਂ ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦੇਣ ਦੀ ਮੰਗ ਰੱਖੀ। ਇਸ ਸੈਸ਼ਨ ਦੀ ਪ੍ਰਧਾਨਗੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੀਤੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੇ 2001 ਵਿੱਚ ਕੌਮੀ ਖੇਡਾਂ ਤੋਂ ਬਾਅਦ ਕੋਈ ਵੀ ਕੌਮੀ ਖੇਡਾਂ ਜਾਂ ਖੇਲੋ ਇੰਡੀਆ ਗੇਮਜ਼ (Khelo India Games) ਦੀ ਮੇਜ਼ਬਾਨੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਪੰਜਾਬ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਸੀ ਅਤੇ ਹੌਲੀ-ਹੌਲੀ ਪਛੜਦਾ ਗਿਆ। ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਜੇਕਰ ਪੰਜਾਬ ਨੂੰ ਕੌਮੀ ਪੱਧਰ ਦਾ ਵੱਡਾ ਖੇਡ ਮੁਕਾਬਲਾ ਕਰਵਾਉਣ ਦਾ ਮੌਕਾ ਮਿਲੇ ਤਾਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।

ਇੰਜਰੀ ਤੇ ਰਿਹੈਬਲੀਟੇਸ਼ਨ ਸੈਂਟਰ ਹੋਵੇ ਸਥਾਪਤ

ਪੰਜਾਬ ਦੇ ਖੇਡ ਮੰਤਰੀ ਨੇ ਸੱਟਾ-ਫੇਟਾਂ ਕਾਰਨ ਖਿਡਾਰੀਆਂ ਦੇ ਖੇਡ ਜੀਵਨ ਵਿੱਚ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਈ ਦੇ ਸੈਂਟਰ ਆਫ ਐਕਸੀਲੈਂਸਜ਼ ਵਿੱਚ ਖਿਡਾਰੀਆਂ ਲਈ ਇੰਜਰੀ ਤੇ ਰਿਹੈਬਲੀਟੇਸ਼ਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਸੱਟਾਂ ਤੋਂ ਉੱਭਰ ਸਕਣ। ਉਨ੍ਹਾਂ ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਦੀ ਉਦਾਹਰਨ ਦਿੱਤੀ ਜਿਸ ਨੂੰ ਵਿਦੇਸ਼ਾਂ ਵਿੱਚ ਅਜਿਹੇ ਸੈਂਟਰਾਂ ਤੋਂ ਮਿਲੀ ਮੱਦਦ ਕਾਰਨ ਸੱਟ ਤੋਂ ਉੱਭਰਨ ਵਿੱਚ ਮੱਦਦ ਮਿਲੀ। ਮੀਤ ਹੇਅਰ ਨੇ ਕਿਹਾ ਕਿ ਖੇਲੋ ਇੰਡੀਆ ਗੇਮਜ਼ ਦੇ ਜੇਤੂ ਖਿਡਾਰੀਆਂ ਦਾ ਪੂਲ ਬਣਾ ਕੇ ਉਨ੍ਹਾਂ ਨੂੰ ਚੰਗੇ ਕੇਂਦਰਾਂ ਵਿੱਚ ਭੇਜ ਕੇ ਭਵਿੱਖ ਲਈ ਤਿਆਰ ਕਰਨਾ ਚਾਹੀਦਾ ਹੈ।ਓਲੰਪਿਕ, ਰਾਸ਼ਟਰਮੰਡਲ, ਏਸ਼ਿਆਈ ਖੇਡਾਂ ਜਿਹੇ ਵੱਡੇ ਮੰਚ ਲਈ ਦੇਸ਼ ਦੇ ਚੋਣਵੇਂ ਖਿਡਾਰੀਆਂ ਦੀ ਤਿਆਰੀ ਉੱਤੇ ਜ਼ੋਰ ਦੇਣਾ ਲਾਜ਼ਮੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...