Meet Hayer in Imphal: ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਕੀਤਾ ਦੌਰਾ
Sports Minister ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਦੋ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਵੱਖ-ਵੱਖ ਸੂਬਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਦਾ ਵੀ ਜ਼ਿਕਰ ਕੀਤਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।
ਇੰਫਾਲ/ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ। ਮੀਤ ਹੇਅਰ ਨੇ ਕਿਹਾ ਕਿ ਇਕ-ਦੂਜੇ ਤੋਂ ਪ੍ਰੇਰਨਾ ਲੈ ਕੇ ਸਭ ਨੂੰ ਇਕੱਠਿਆਂ ਅੱਗੇ ਵਧਣਾ ਚਾਹੀਦਾ ਹੈ।ਇਸ ਸੈਸ਼ਨ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਤ ਹੇਅਰ ਵੱਲੋਂ ਚੁੱਕੇ ਮਾਮਲਿਆਂ ਦੀ ਪ੍ਰੋੜਤਾ ਕਰਦਿਆਂ ਟੇਲੈਂਟ ਹੰਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਦੀ ਗੱਲ ਕਹੀ।
ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ (Akashdeep Singh) ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ।
