Meet Hayer in Imphal: ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਕੀਤਾ ਦੌਰਾ

Updated On: 

25 Apr 2023 19:26 PM

Sports Minister ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਦੋ ਰੋਜ਼ਾ ਕੌਮੀ ਕਾਨਫਰੰਸ ਦੌਰਾਨ ਵੱਖ-ਵੱਖ ਸੂਬਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਦਾ ਵੀ ਜ਼ਿਕਰ ਕੀਤਾ।

Meet Hayer in Imphal: ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਕੀਤਾ ਦੌਰਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।

Follow Us On

ਇੰਫਾਲ/ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ। ਮੀਤ ਹੇਅਰ ਨੇ ਕਿਹਾ ਕਿ ਇਕ-ਦੂਜੇ ਤੋਂ ਪ੍ਰੇਰਨਾ ਲੈ ਕੇ ਸਭ ਨੂੰ ਇਕੱਠਿਆਂ ਅੱਗੇ ਵਧਣਾ ਚਾਹੀਦਾ ਹੈ।ਇਸ ਸੈਸ਼ਨ ਦੌਰਾਨ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੀਤ ਹੇਅਰ ਵੱਲੋਂ ਚੁੱਕੇ ਮਾਮਲਿਆਂ ਦੀ ਪ੍ਰੋੜਤਾ ਕਰਦਿਆਂ ਟੇਲੈਂਟ ਹੰਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਦੀ ਗੱਲ ਕਹੀ।

ਮੀਤ ਹੇਅਰ ਨੇ ਪੰਜਾਬ ਦੇ ਅਥਲੀਟ ਅਕਸ਼ਦੀਪ ਸਿੰਘ (Akashdeep Singh) ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਹੜਾ ਅਥਲੀਟ ਫ਼ੌਜ ਵਿੱਚ ਭਰਤੀ ਕਰਨ ਲਈ ਦੌੜਨ ਆਇਆ ਸੀ, ਉਸ ਨੂੰ ਕੋਚ ਨੇ ਪਛਾਣ ਕੇ ਅਜਿਹਾ ਤਰਾਸ਼ਿਆ ਕਿ ਹੁਣ ਓਲੰਪਿਕਸ ਲਈ ਕੁਆਲੀਫਾਈ ਹੋ ਗਿਆ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਖੇਡ ਟਰਾਇਲਾਂ ਨੂੰ ਵੀ ਇਕ ਦਿਨ ਦੀ ਬਜਾਏ ਮਹੀਨਾ ਭਰ ਚਲਾਇਆ ਜਾ ਰਿਹਾ ਹੈ ਤਾਂ ਜੋ ਅਸਲ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਏ।

ਵਜੀਫੇ ਨਾਲ ਮੋਟੀਵੇਟ ਹੋਣਗੇ ਖਿਡਾਰੀ

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਓਲੰਪਿਕਸ ਸਮੇਤ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਜ਼ਮੀਨੀ ਪੱਧਰ ਉਤੇ ਧਿਆਨ ਦੇਣਾ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨੈਸ਼ਨਲ ਮੈਡਲ ਜੇਤੂਆਂ ਨੂੰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਇਕ ਸਾਲ ਲਈ 16000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀ ਚੰਗੇ ਪ੍ਰਦਰਸ਼ਨ ਲਈ ਮੋਟੀਵੇਟ ਹੋਣਗੇ।

ਮੀਤ ਹੇਅਰ ਨੇ ਪੰਜਾਬੀ ਖਿਡਾਰੀਆਂ ਦੀ ਪ੍ਰਤਿਭਾ ਦੀ ਗੱਲ ਕਰਦਿਆਂ ਰਾਸ਼ਟਰਮੰਡਲ ਖੇਡਾਂ (Commonwealth Games) ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੱਤੀ ਜਿੱਥੇ ਕੈਨੇਡਾ ਤੇ ਇੰਗਲੈਂਡ ਵੱਲੋਂ ਮੈਡਲ ਜਿੱਤਣ ਵਾਲੇ ਪਹਿਲਵਾਨ ਅਮਰਵੀਰ ਸਿੰਘ ਢੇਸੀ ਤੇ ਮਨਧੀਰ ਸਿੰਘ ਕੂਨਰ ਪੰਜਾਬੀ ਮੂਲ ਦੇ ਸਨ ਅਤੇ ਪਾਕਿਸਤਾਨ ਦਾ ਮੈਡਲ ਜੇਤੂ ਵੀ ਲਹਿੰਦੇ ਪੰਜਾਬ ਦਾ ਸੀ।ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।

ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ

ਸੈਸ਼ਨ ਦੀ ਸਮਾਪਤੀ ਤੋਂ ਬਾਅਦ ਖੇਡ ਮੰਤਰੀ ਮੀਤ ਹੇਅਰ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ, ਇੰਫਾਲ ਦਾ ਦੌਰਾ ਵੀ ਕੀਤਾ ਜਿੱਥੇ ਖੇਡ ਸਾਇੰਸ ਦੇ ਖੇਤਰ ਵਿੱਚ ਨਵੀਆਂ ਐਡਵਾਂਸਡ ਤਕਨੀਕਾਂ ਦੇਖੀਆਂ। ਸਪੋਰਟਸ ਸਾਇਕਾਲੌਜੀ ਲੈਬ ਵੀ ਦੇਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਲਏ ਖੁਆਬ ਨੂੰ ਪੂਰਾ ਕਰਨ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਜਿੱਥੋਂ ਵੀ ਕੁਝ ਨਵਾਂ ਸਿੱਖਣ ਨੂੰ ਮਿਲ ਰਿਹਾ ਹੈ, ਉੱਥੋਂ ਸਿੱਖਿਆ ਜਾ ਰਿਹਾ ਹੈ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਦਾ ਹੋਇਆ ਆਨੰਦ ਕਾਰਜ, ਕਈ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ
Manipur Violence: ਮਣੀਪੁਰ ‘ਚ ਪੁਲਿਸ ਤੇ ਫੌਜ ਆਹਮੋ-ਸਾਹਮਣੇ ਕਿਉਂ ਆਈਆਂ? ਅਸਾਮ ਰਾਈਫਲਜ਼ ਦੇ ਖਿਲਾਫ FIR ਤੱਕ ਪਹੁੰਚ ਗਈ ਲੜਾਈ
ਮਣੀਪੁਰ ‘ਚ ਮੁੜ ਭੜਕੀ ਹਿੰਸਾ ‘ਚ 15 ਲੋਕਾਂ ਦੇ ਘਰ ਫੂਕੇ, ਇੱਕ ਨੌਜਵਾਨ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਕੀਤੀ ਸਖਤੀ
ਤਗਮਾ ਜੇਤੂ ਖਿਡਾਰੀਆਂ ਦੀ ਨੌਕਰੀ ਪੱਕੀ, ਤਿਆਰੀ ਕਰਨ ਵਾਲਿਆਂ ਨੂੰ ਮਿਲਣਗੇ 15 ਲੱਖ, ਨਵੀਂ ਸਪੋਰਟਸ ਪਾਲਿਸੀ ‘ਚ ਕੀ ਹੈ ਖਾਸ…ਜਾਣੋਂ
ਪੰਜਾਬੀ ਯੂਨੀਵਰਸਿਟੀ ਦੇ 4 ਤੀਰਅੰਦਾਜ਼ ਬਣੇ ਚੈਂਪੀਅਨ, ਵਿਸ਼ਵ ਖੇਡਾਂ ‘ਚ ਜਿੱਤੇ 5 ਸੋਨ-ਚਾਂਦੀ ਤੇ ਕਾਂਸੀ ਦੇ ਤਗਮੇ; ਖੇਡ ਮੰਤਰੀ ਨੇ ਵਧਾਈ ਦਿੱਤੀ
ਪਟਿਆਲਾ ਦੀ ਬੇਟੀ ਦਾ ਦਮਦਾਰ ਸਿਕਸਰ, ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਬਣਾਈ ਥਾਂ, ਖੇਡ ਮੰਤਰੀ ਨੇ ਦਿੱਤੀ ਵਧਾਈ