ਅਜਨਾਲਾ ਦੇ ਨੌਜਵਾਨ ਹਰਜੀਤ ਸਿੰਘ ਨੇ ਸਾਊਥ ਅਫ਼ਰੀਕਾ ‘ਚ ਮਾਰੀਆਂ ਮੱਲਾਂ, ਸਟਰੋਂਗ ਮੈਨ ਖੇਡਾਂ ਚ ਜਿੱਤਿਆ ਕਾਂਸੀ ਦਾ ਤਗਮਾ

Published: 

07 Jun 2023 19:16 PM

ਹਰਜੀਤ ਸਿੰਘ ਦੀ ਇਸ ਵੱਡੀ ਛਲਾਂਗ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਹੈ। ਪੂਰਾ ਪਿੰਡ ਹਰਜੀਤ ਸਿੰਘ ਦੇ ਮਾਪਿਆਂ ਨੂੰ ਵਧਾਈ ਦੇਣ ਪਹੁੰਚ ਰਿਹਾ ਹੈ।

ਅਜਨਾਲਾ ਦੇ ਨੌਜਵਾਨ ਹਰਜੀਤ ਸਿੰਘ ਨੇ ਸਾਊਥ ਅਫ਼ਰੀਕਾ ਚ ਮਾਰੀਆਂ ਮੱਲਾਂ, ਸਟਰੋਂਗ ਮੈਨ ਖੇਡਾਂ ਚ ਜਿੱਤਿਆ ਕਾਂਸੀ ਦਾ ਤਗਮਾ
Follow Us On

ਅੰਮ੍ਰਿਤਸਰ ਨਿਊਜ। ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਕਾਮਲਪੁਰਾ ਦੇ ਨੌਜਵਾਨ ਹਰਜੀਤ ਸਿੰਘ (Harjit Singh) ਨੇ ਸਾਊਥ ਅਫ਼ਰੀਕਾ ਚ ਵੱਡੀਆਂ ਮੱਲਾਂ ਮਾਰੀਆਂ ਹਨ। ਦਰਅਸਲ ਹਰਜੀਤ ਸਿੰਘ ਨੇ ਸਾਊਥ ਅਫਰੀਕਾ ਵਿੱਚ ਪ੍ਰਬੰਧਿਤ ਹੋਈਆਂ ਸੰਟਰੋਂਗ ਮੈਨ ਖੇਡਾਂ (Strongman Games) ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਦੱਸ ਦੇਈਏ ਕਿ ਹਰਜੀਤ ਸਿੰਘ ਨੇ ਸਟਰੋਂਗ ਮੈਨ ਖੇਡਾਂ ਚ 200 ਵਿਦੇਸ਼ੀ ਨੌਜਵਾਨਾਂ ਨੂੰ ਹਰਾ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ।ਉਨ੍ਹਾਂ ਦੀ ਇਸ ਜਿੱਤ ਤੇ ਪਰਿਵਾਰ ਵਿੱਚ ਖੁਸ਼ੀ ਦਾ ਮਹੌਲ ਹੈ।

ਇਸ ਵੱਡੀ ਜਿੱਤ ਤੋਂ ਬਾਅਦ ਹਰਜੀਤ ਸਿੰਘ ਦਾ ਘਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਹਰਜੀਤ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਨੂੰ ਫੁੱਲਾਂ ਅਤੇ ਨੋਟਾਂ ਦਾ ਹਾਰ ਪਾ ਕੇ ਉਨ੍ਹਾਂ ਦੀ ਪ੍ਰਾਪਤੀ ਦਾ ਜਸ਼ਨ ਮਣਾਇਆ।ਹਰਜੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਦੀ ਇਸ ਕਾਮਯਾਬੀ ਤੇ ਬਹੁਤ ਹੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੁੱਤ ਤੇ ਮਾਣ ਹੈ ਅਤੇ ਉਮੀਦ ਹੈ ਕਿ ਉਹ ਅੱਗੇ ਵੀ ਉਨ੍ਹਾਂ ਦਾ ਮਾਣ ਵਧਾਉਂਦਾ ਰਹੇਗਾ।

ਉਸ ਮੌਕੇ ਹਰਜੀਤ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੀ ਇਸ ਪ੍ਰਾਪਤੀ ਦੇ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਪਰਿਵਾਰ ਦੀ ਸਪੋਰਟ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਵੇ। ਉੱਥੇ ਹੀ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਨਸ਼ਿਆ ਤੋਂ ਰਹਿਣ ਦੂਰ ਤੇ ਖੇਡਾਂ ਵੱਲ ਧਿਆਨ ਦੇਕੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰਨ ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ