ਮਲੋਟ ‘ਚ ਪੰਜਾਬ ਬਚਾਓ ਰੈਲੀ ‘ਚ ਗੱਜੇ ਸੁਖਬੀਰ ਬਾਦਲ, ਬੋਲੇ- ਅੰਮ੍ਰਿਤਪਾਲ ਪੰਜਾਬ ਦਾ ਵਾਰਿਸ ਨਹੀਂ, ਵਾਇਰਸ ਹੈ

Updated On: 

26 Aug 2026 17:08 PM IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਮਲੋਟ ਦੀ ਦਾਣਾ ਮੰਡੀ ਵਿਖੇ ਵਿਸ਼ਾਲ 'ਪੰਜਾਬ ਬਚਾਓ ਰੈਲੀ' ਨੂੰ ਸੰਬੋਧਨ ਕੀਤਾ। ਮਹਾਰਾਸ਼ਟਰ ਦੇ ਨਾਂਦੇੜ ਵਿਖੇ ਬੀਤੇ ਦਿਨੀਂ ਵਾਪਰੀ ਹਿੰਸਕ ਘਟਨਾ ਤੋਂ ਤੁਰੰਤ ਬਾਅਦ ਆਯੋਜਿਤ ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ 'ਵਾਰਿਸ ਪੰਜਾਬ ਦੇ' ਜਥੇਬੰਦੀ 'ਤੇ ਰੱਜ ਕੇ ਵਰ੍ਹੇ। ਰੈਲੀ ਵਿੱਚ ਅਕਾਲੀ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਕਾਡਰ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ।

ਮਲੋਟ ਚ ਪੰਜਾਬ ਬਚਾਓ ਰੈਲੀ ਚ ਗੱਜੇ ਸੁਖਬੀਰ ਬਾਦਲ, ਬੋਲੇ- ਅੰਮ੍ਰਿਤਪਾਲ ਪੰਜਾਬ ਦਾ ਵਾਰਿਸ ਨਹੀਂ, ਵਾਇਰਸ ਹੈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਮਲੋਟ ਦੀ ਦਾਣਾ ਮੰਡੀ ਵਿਖੇ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕੀਤਾ। ਮਹਾਰਾਸ਼ਟਰ ਦੇ ਨਾਂਦੇੜ ਵਿਖੇ ਬੀਤੇ ਦਿਨੀਂ ਵਾਪਰੀ ਹਿੰਸਕ ਘਟਨਾ ਤੋਂ ਤੁਰੰਤ ਬਾਅਦ ਆਯੋਜਿਤ ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਰੱਜ ਕੇ ਵਰ੍ਹੇ। ਰੈਲੀ ਵਿੱਚ ਅਕਾਲੀ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਕਾਡਰ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਵੱਡਾ ਸਿਆਸੀ ਹਮਲਾ

ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸਾਲ 2022 ਵਿੱਚ ਦੁਬਈ ਤੋਂ ਵਾਪਸ ਆ ਕੇ ਅੰਮ੍ਰਿਤਪਾਲ ਨੇ ਖ਼ੁਦ ਨੂੰ ਪੰਜਾਬ ਦਾ ਅਸਲ ਵਾਰਿਸ ਦੱਸਣਾ ਸ਼ੁਰੂ ਕੀਤਾ। ਉਨ੍ਹਾਂ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕੁਝ ਤੱਤ ਗੁਰਦੁਆਰਾ ਸਾਹਿਬਾਨ ਦੀ ਆੜ ਲੈ ਕੇ ਆਪਣੀ ਸੌੜੀ ਰਾਜਨੀਤੀ ਚਮਕਾ ਰਹੇ ਹਨ। ਉਨ੍ਹਾਂ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਇਹ ਲੋਕ ਪੰਜਾਬ ਦੇ ਵਾਰਿਸ ਨਹੀਂ, ਸਗੋਂ ‘ਵਾਇਰਸ’ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਲੋਕਾਂ ਦਾ ਅਸਲ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣਾ ਨਹੀਂ, ਸਗੋਂ ਸਿਰਫ਼ ਅੰਮ੍ਰਿਤਪਾਲ ਦੀ ਰਿਹਾਈ ਕਰਵਾਉਣਾ ਅਤੇ ਪੰਜਾਬ ਦੇ ਗੁਰੂ-ਘਰਾਂ ਤੇ ਗੋਲਕਾਂ ‘ਤੇ ਕਬਜ਼ੇ ਕਰਨਾ ਹੈ।

ਅਕਾਲੀ ਸਰਕਾਰ ਦੀਆਂ ਵਿਕਾਸ ਪ੍ਰਾਪਤੀਆਂ ਗਿਣਵਾਈਆਂ

ਆਪਣੀ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਏਮਜ਼ (AIIMS) ਵਰਗੇ ਵਿਸ਼ਵ ਪੱਧਰੀ ਹਸਪਤਾਲ, ਵਿਸ਼ਾਲ ਸੜਕੀ ਨੈੱਟਵਰਕ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਿਰਾਸਤੀ ਮਾਰਗ ਦਾ ਸੁੰਦਰੀਕਰਨ, ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਅਤੇ ਹੋਰ ਅਨੇਕਾਂ ਇਤਿਹਾਸਕ ਯਾਦਗਾਰਾਂ ਦੀ ਉਸਾਰੀ ਸ਼੍ਰੋਮਣੀ ਅਕਾਲੀ ਦਲ ਦੇ ਵਿਕਾਸ ਮਾਡਲ ਦੀ ਮੂੰਹ ਬੋਲਦੀ ਤਸਵੀਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਵਿਕਾਸ ਕਾਰਜਾਂ ਨੂੰ ਨਕਾਰਨਾ ਸਿਰਫ਼ ਵਿਰੋਧੀਆਂ ਦੀ ਸਿਆਸੀ ਮਜਬੂਰੀ ਹੈ।

ਪੰਜਾਬ ਦੇ ਹਿੱਤਾਂ ਅਤੇ ਨੌਜਵਾਨਾਂ ਦੀ ਭਲਾਈ ਦੀ ਵਕਾਲਤ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਾਡਾ ਸਾਂਝਾ ਘਰ ਹੈ ਅਤੇ ਸੂਬੇ ਦੀ ਤਰੱਕੀ ਨਾਲ ਹੀ ਨੌਜਵਾਨ ਪੀੜ੍ਹੀ ਦਾ ਭਵਿੱਖ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਵੱਲ ਧੱਕੇ ਨਾਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ, ਉਦਯੋਗਿਕ ਇਕਾਈਆਂ ਲਗਾਉਣ, ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਅਤੇ ਬੰਦ ਪਈਆਂ ਭਲਾਈ ਸਕੀਮਾਂ ਨੂੰ ਮੁੜ ਬਹਾਲ ਕਰਨ ਦੀ ਫ਼ੌਰੀ ਲੋੜ ਹੈ।

ਸਰਕਾਰ ਬਣਨ ‘ਤੇ 1 ਲੱਖ ਰੁਪਏ ਸ਼ਗਨ ਸਕੀਮ ਦਾ ਐਲਾਨ

ਵੱਡੇ ਚੋਣ ਵਾਅਦੇ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ਗਨ ਸਕੀਮ ਦੀ ਸ਼ੁਰੂਆਤ ਸਵਰਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗ਼ਰੀਬ ਵਰਗ ਦੇ ਸਮੂਹ ਵਿਦਿਆਰਥੀਆਂ ਚਾਹੇ ਉਹ ਐੱਸਸੀ (SC), ਬੀਸੀ (BC) ਜਾਂ ਜਨਰਲ ਵਰਗ ਨਾਲ ਸਬੰਧਤ ਹੋਣ, ਨੂੰ ਕਾਲਜ ਤੱਕ ਦੀ ਸਿੱਖਿਆ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਨਾਲ ਹੀ ਨਿੱਜੀ ਸਕੂਲਾਂ ਵਿੱਚ ਵੀ ਗ਼ਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ, ਕਿਉਂਕਿ ਬੱਚਿਆਂ ਦੇ ਪੜ੍ਹ-ਲਿਖ ਜਾਣ ਨਾਲ ਹੀ ਪੰਜਾਬ ਖ਼ੁਸ਼ਹਾਲੀ ਅਤੇ ਵਿਕਾਸ ਦੇ ਰਾਹ ‘ਤੇ ਅੱਗੇ ਵਧ ਸਕਦਾ ਹੈ।

Loading...
Unable to load recommendations.
Follow Us