AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IPL 2026: ਵੈਭਵ ਸੂਰਿਆਵੰਸ਼ੀ ਦਾ ਸੈਂਕੜਾ ਗਿਆ ਬੇਕਾਰ! 228 ਰਨ ਬਣਾ ਕੇ ਵੀ ਹਾਰੀ ਰਾਜਸਥਾਨ ਰਾਇਲਜ਼, ਹੈਦਰਾਬਾਦ ਨੇ ਮਾਰੀ ਬਾਜ਼ੀ

IPL 2026: ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਆਈਪੀਐਲ 2026 ਦੇ 36ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਨਿਰਾਸ਼ਾਜਨਕ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ 'ਤੇ 228 ਦੌੜਾਂ ਬਣਾਈਆਂ ਸਨ, ਪਰ ਸਨਰਾਈਜ਼ਰਜ਼ ਹੈਦਰਾਬਾਦ ਨੇ ਇਸ ਟੀਚੇ ਨੂੰ 18.3 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

IPL 2026: ਵੈਭਵ ਸੂਰਿਆਵੰਸ਼ੀ ਦਾ ਸੈਂਕੜਾ ਗਿਆ ਬੇਕਾਰ! 228 ਰਨ ਬਣਾ ਕੇ ਵੀ ਹਾਰੀ ਰਾਜਸਥਾਨ ਰਾਇਲਜ਼, ਹੈਦਰਾਬਾਦ ਨੇ ਮਾਰੀ ਬਾਜ਼ੀ
Photo: (PTI)
tv9-punjabi
| Published: 25 Apr 2026 23:52 PM IST
Share

ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਆਈਪੀਐਲ 2026 ਦੇ 36ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਨਿਰਾਸ਼ਾਜਨਕ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 228 ਦੌੜਾਂ ਬਣਾਈਆਂ ਸਨ, ਪਰ ਸਨਰਾਈਜ਼ਰਜ਼ ਹੈਦਰਾਬਾਦ ਨੇ ਇਸ ਟੀਚੇ ਨੂੰ 18.3 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਇਸ ਸੀਜ਼ਨ ਵਿੱਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਰਾਇਲਜ਼ ਦਾ ਇਹ ਪਹਿਲਾ ਮੁਕਾਬਲਾ ਸੀ, ਪਰ ਟੀਮ ਇੰਨਾ ਵੱਡਾ ਸਕੋਰ ਖੜ੍ਹਾ ਕਰਨ ਦੇ ਬਾਵਜੂਦ ਵੀ ਇਸ ਦਾ ਬਚਾਅ ਨਹੀਂ ਕਰ ਸਕੀ।

ਵੈਭਵ ਸੂਰਿਆਵੰਸ਼ੀ ਦੇ ਦਮ ‘ਤੇ RR ਨੇ ਬਣਾਇਆ ਵੱਡਾ ਸਕੋਰ

ਇਸ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਰਾਜਸਥਾਨ ਰਾਇਲਜ਼ ਦੀ ਪਾਰੀ ਦੀ ਸ਼ੁਰੂਆਤ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਕੀਤੀ, ਜਿਸ ਨੇ ਸਿਰਫ਼ 37 ਗੇਂਦਾਂ ‘ਤੇ 103 ਦੌੜਾਂ ਦੀ ਵਿਸਫੋਟਕ ਪਾਰੀ ਖੇਡੀ। ਆਪਣੀ ਇਸ ਪਾਰੀ ਦੌਰਾਨ ਉਸ ਨੇ 5 ਚੌਕੇ ਅਤੇ 12 ਸ਼ਾਨਦਾਰ ਛੱਕੇ ਲਗਾਏ, ਜਿਸ ਨਾਲ ਉਸ ਦਾ ਸਟ੍ਰਾਈਕ ਰੇਟ 278.37 ਰਿਹਾ। ਉੱਥੇ ਹੀ ਧਰੁਵ ਜੁਰੇਲ ਨੇ 35 ਗੇਂਦਾਂ ‘ਤੇ 51 ਦੌੜਾਂ ਦੀ ਪਾਰੀ ਖੇਡੀ।

ਇਨ੍ਹਾਂ ਤੋਂ ਇਲਾਵਾ ਡੋਨੋਵਨ ਫਰੇਰਾ ਨੇ 16 ਗੇਂਦਾਂ ‘ਤੇ 33 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਹਾਲਾਂਕਿ, ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਸਿਰਫ਼ 10 ਦੌੜਾਂ ਹੀ ਬਣਾ ਸਕਿਆ। ਸਨਰਾਈਜ਼ਰਜ਼ ਹੈਦਰਾਬਾਦ ਦੀ ਗੇਂਦਬਾਜ਼ੀ ਵਿੱਚ ਈਸ਼ਾਨ ਮਲਿੰਗਾ ਨੇ ਸਭ ਤੋਂ ਵੱਧ 2 ਵਿਕਟਾਂ ਹਾਸਲ ਕੀਤੀਆਂ। ਉਨ੍ਹਾਂ ਤੋਂ ਇਲਾਵਾ ਪ੍ਰਫੁੱਲ ਹਿੰਗੇ, ਪੈਟ ਕਮਿੰਸ, ਸਾਕਿਬ ਹੁਸੈਨ ਅਤੇ ਨਿਤੀਸ਼ ਕੁਮਾਰ ਰੈੱਡੀ ਨੇ 1-1 ਵਿਕਟ ਆਪਣੇ ਨਾਮ ਕੀਤੀ।

ਈਸ਼ਾਨ-ਅਭਿਸ਼ੇਕ ਦੀਆਂ ਤੂਫ਼ਾਨੀ ਪਾਰੀਆਂ

ਟੀਚੇ ਦਾ ਪਿੱਛਾ ਕਰਨ ਉਤਰੀ ਸਨਰਾਈਜ਼ਰਜ਼ ਹੈਦਰਾਬਾਦ ਦੀ ਬੱਲੇਬਾਜ਼ੀ ਕਾਫੀ ਹਮਲਾਵਰ ਰਹੀ। ਈਸ਼ਾਨ ਕਿਸ਼ਨ ਨੇ 31 ਗੇਂਦਾਂ ‘ਤੇ 74 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਜਿਸ ਵਿੱਚ 11 ਚੌਕੇ ਅਤੇ 3 ਛੱਕੇ ਦੇਖਣ ਨੂੰ ਮਿਲੇ। ਦੂਜੇ ਪਾਸੇ ਅਭਿਸ਼ੇਕ ਸ਼ਰਮਾ ਨੇ 29 ਗੇਂਦਾਂ ‘ਤੇ 57 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਵਿਚਕਾਰ ਦੂਜੀ ਵਿਕਟ ਲਈ ਹੋਈ 100 ਦੌੜਾਂ ਦੀ ਸਾਂਝੇਦਾਰੀ ਨੇ ਮੈਚ ਦਾ ਰੁਖ਼ ਹੈਦਰਾਬਾਦ ਦੇ ਹੱਕ ਵਿੱਚ ਮੋੜ ਦਿੱਤਾ।

ਇਸ ਤੋਂ ਬਾਅਦ ਨਿਤੀਸ਼ ਕੁਮਾਰ ਰੈੱਡੀ ਨੇ 18 ਗੇਂਦਾਂ ‘ਤੇ 36 ਦੌੜਾਂ ਠੋਕੀਆਂ ਅਤੇ ਹੇਨਰਿਕ ਕਲਾਸੇਨ ਨੇ 29 ਦੌੜਾਂ ਬਣਾਈਆਂ। ਜਿਸ ਦੇ ਚਲਦਿਆਂ ਹੈਦਰਾਬਾਦ ਨੇ 18.3 ਓਵਰਾਂ ਵਿੱਚ ਹੀ ਇਸ ਵੱਡੇ ਟੀਚੇ ਨੂੰ ਸਰ ਕਰ ਲਿਆ। ਰਾਜਸਥਾਨ ਰਾਇਲਜ਼ ਵੱਲੋਂ ਗੇਂਦਬਾਜ਼ੀ ਵਿੱਚ ਜੋਫਰਾ ਆਰਚਰ ਅਤੇ ਬ੍ਰਿਜੇਸ਼ ਸ਼ਰਮਾ ਨੂੰ 2-2 ਵਿਕਟਾਂ ਮਿਲੀਆਂ, ਪਰ ਹੈਦਰਾਬਾਦ ਦੇ ਬੱਲੇਬਾਜ਼ਾਂ ਨੇ ਆਸਾਨੀ ਨਾਲ ਮੈਚ ਜਿੱਤ ਕੇ ਰਾਇਲਜ਼ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ।

Follow Us
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...