AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ ਜਿੱਤ ਦਾ ਖਾਤਾ, KKR ਨੂੰ 65 ਰਨ ਨਾਲ ਦਿੱਤੀ ਕਰਾਰੀ ਮਾਤ

IPL 2026: ਆਈਪੀਐਲ 2026 ਦੇ 6ਵੇਂ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਕੋਲਕਾਤਾ ਦੇ ਇਤਿਹਾਸਕ ਮੈਦਾਨ ਈਡਨ ਗਾਰਡਨਜ਼ ਵਿੱਚ ਖੇਡੇ ਗਏ ਇਸ ਹਾਈ-ਸਕੋਰਿੰਗ ਮੈਚ ਵਿੱਚ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਇੱਕਤਰਫ਼ਾ ਮੁਕਾਬਲੇ ਵਿੱਚ ਹਰਾਇਆ।

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ ਜਿੱਤ ਦਾ ਖਾਤਾ, KKR ਨੂੰ 65 ਰਨ ਨਾਲ ਦਿੱਤੀ ਕਰਾਰੀ ਮਾਤ
Photo: (PTI)
tv9-punjabi
| Published: 02 Apr 2026 23:26 PM IST

ਆਈਪੀਐਲ 2026 ਦੇ 6ਵੇਂ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਕੋਲਕਾਤਾ ਦੇ ਇਤਿਹਾਸਕ ਮੈਦਾਨ ਈਡਨ ਗਾਰਡਨਜ਼ ਵਿੱਚ ਖੇਡੇ ਗਏ ਇਸ ਹਾਈ-ਸਕੋਰਿੰਗ ਮੈਚ ਵਿੱਚ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਇੱਕਤਰਫ਼ਾ ਮੁਕਾਬਲੇ ਵਿੱਚ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 226 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ, ਜਿਸ ਦੇ ਜਵਾਬ ਵਿੱਚ ਕੇਕੇਆਰ ਦੀ ਟੀਮ ਚੰਗੀ ਸ਼ੁਰੂਆਤ ਦੇ ਬਾਵਜੂਦ ਢੇਰ ਹੋ ਗਈ ਅਤੇ ਉਸ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।

ਹੈਦਰਾਬਾਦ ਦੀ ਤੂਫ਼ਾਨੀ ਬੱਲੇਬਾਜ਼ੀ

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ੁਰੂਆਤ ਬਹੁਤ ਹੀ ਹਮਲਾਵਰ ਰਹੀ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅਤੇ ਟ੍ਰੈਵਿਸ ਹੈੱਡ ਨੇ ਕੇਕੇਆਰ ਦੇ ਗੇਂਦਬਾਜ਼ਾਂ ਦੀ ਰੱਜ ਕੇ ਧੁਲਾਈ ਕੀਤੀ। ਅਭਿਸ਼ੇਕ ਸ਼ਰਮਾ ਨੇ ਮਹਿਜ਼ 21 ਗੇਂਦਾਂ ਵਿੱਚ 48 ਦੌੜਾਂ ਬਣਾਈਆਂ, ਜਦਕਿ ਟ੍ਰੈਵਿਸ ਹੈੱਡ ਨੇ ਵੀ 21 ਗੇਂਦਾਂ ਵਿੱਚ 46 ਦੌੜਾਂ ਦੀ ਪਾਰੀ ਖੇਡੀ। ਦੋਵਾਂ ਨੇ ਮਿਲ ਕੇ ਸਿਰਫ਼ 34 ਗੇਂਦਾਂ ਵਿੱਚ 82 ਦੌੜਾਂ ਦੀ ਵਿਸਫੋਟਕ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਹੇਨਰਿਕ ਕਲਾਸੇਨ ਨੇ 52 ਦੌੜਾਂ ਦਾ ਅਹਿਮ ਯੋਗਦਾਨ ਪਾਇਆ ਅਤੇ ਨਿਤੀਸ਼ ਕੁਮਾਰ ਰੈੱਡੀ ਦੀਆਂ 39 ਦੌੜਾਂ ਦੀ ਬਦੌਲਤ ਟੀਮ 226 ਦੇ ਸਕੋਰ ਤੱਕ ਪਹੁੰਚਣ ਵਿੱਚ ਸਫਲ ਰਹੀ।

ਦੂਜੇ ਪਾਸੇ, ਕੇਕੇਆਰ ਦੀ ਗੇਂਦਬਾਜ਼ੀ ਕਾਫ਼ੀ ਮਹਿੰਗੀ ਸਾਬਤ ਹੋਈ, ਪਰ ਜ਼ਿੰਬਾਬਵੇ ਦੇ ਤੇਜ਼ ਗੇਂਦਬਾਜ਼ ਬਲੇਸਿੰਗ ਮੁਜ਼ਰਬਾਨੀ ਨੇ ਆਪਣੀ ਗੇਂਦਬਾਜ਼ੀ ਨਾਲ ਪ੍ਰਭਾਵਿਤ ਕੀਤਾ। ਉਨ੍ਹਾਂ ਨੇ 4 ਓਵਰਾਂ ਵਿੱਚ 41 ਦੌੜਾਂ ਦੇ ਕੇ 4 ਅਹਿਮ ਵਿਕਟਾਂ ਝਟਕਾਈਆਂ, ਜਿਨ੍ਹਾਂ ਵਿੱਚ ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਹੇਨਰਿਕ ਕਲਾਸੇਨ ਅਤੇ ਸ਼ਿਵਾਂਗ ਕੁਮਾਰ ਸ਼ਾਮਲ ਸਨ।

ਕੇਕੇਆਰ ਦੇ ਬੱਲੇਬਾਜ਼ ਰਨ ਚੇਜ਼ ਵਿੱਚ ਰਹੇ ਫਲਾਪ

227 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਕੇਕੇਆਰ ਦੀ ਟੀਮ ਦੀ ਸ਼ੁਰੂਆਤ ਉਮੀਦ ਮੁਤਾਬਕ ਰਹੀ, ਪਰ ਵਿਚਕਾਰਲੇ ਓਵਰਾਂ ਵਿੱਚ ਲਗਾਤਾਰ ਵਿਕਟਾਂ ਡਿੱਗਣ ਕਾਰਨ ਟੀਮ ਦਬਾਅ ਹੇਠ ਆ ਗਈ। ਅੰਗਕ੍ਰਿਸ਼ ਰਘੂਵੰਸ਼ੀ ਨੇ ਸਭ ਤੋਂ ਵੱਧ 52 ਦੌੜਾਂ ਬਣਾਈਆਂ, ਪਰ ਉਹ ਰਨ ਆਊਟ ਹੋ ਗਏ। ਸਟਾਰ ਬੱਲੇਬਾਜ਼ ਰਿੰਕੂ ਸਿੰਘ ਵੀ 35 ਦੌੜਾਂ ਹੀ ਬਣਾ ਸਕੇ। ਇਸ ਤੋਂ ਪਹਿਲਾਂ ਫਿਨ ਐਲਨ ਨੇ 7 ਗੇਂਦਾਂ ਵਿੱਚ 28 ਦੌੜਾਂ ਦੀ ਤੇਜ਼ ਪਾਰੀ ਖੇਡ ਕੇ ਉਮੀਦ ਜਗਾਈ ਸੀ, ਪਰ ਹੈਦਰਾਬਾਦ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਵਾਪਸੀ ਕੀਤੀ। ਕੇਕੇਆਰ ਦੀ ਪੂਰੀ ਟੀਮ ਮਹਿਜ਼ 161 ਦੌੜਾਂ ‘ਤੇ ਆਲ-ਆਊਟ ਹੋ ਗਈ ਅਤੇ ਹੈਦਰਾਬਾਦ ਨੇ ਇਹ ਮੈਚ 65 ਦੌੜਾਂ ਨਾਲ ਜਿੱਤ ਲਿਆ।

ਹੈਦਰਾਬਾਦ ਦੀ ਗੇਂਦਬਾਜ਼ੀ ਦਾ ਕਮਾਲ

ਸਨਰਾਈਜ਼ਰਜ਼ ਹੈਦਰਾਬਾਦ ਵੱਲੋਂ ਜੈਦੇਵ ਉਨਾਦਕਟ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 3 ਓਵਰਾਂ ਵਿੱਚ 21 ਦੌੜਾਂ ਦੇ ਕੇ 3 ਵਿਕਟਾਂ ਆਪਣੇ ਨਾਮ ਕੀਤੀਆਂ। ਉਨ੍ਹਾਂ ਤੋਂ ਇਲਾਵਾ ਅਹਿਸਾਨ ਮਲਿੰਗਾ ਅਤੇ ਨਿਤੀਸ਼ ਕੁਮਾਰ ਰੈੱਡੀ 2-2 ਵਿਕਟਾਂ ਲੈਣ ਵਿੱਚ ਕਾਮਯਾਬ ਰਹੇ, ਜਦਕਿ ਹਰਸ਼ ਦੂਬੇ ਨੇ ਵੀ 1 ਵਿਕਟ ਹਾਸਲ ਕੀਤੀ। ਇਸ ਜਿੱਤ ਨਾਲ ਹੈਦਰਾਬਾਦ ਨੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...