AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

IND vs IRE T20i: 2 ਨਵੇਂ ਖਿਡਾਰੀਆਂ ਦੀ ਐਂਟਰੀ, 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਨਹੀਂ ਮਿਲਿਆ ਮੌਕਾ

ਭਾਰਤ ਅਤੇ ਆਇਰਲੈਂਡ ਵਿਚਾਲੇ ਖੇਡੀ ਜਾ ਰਹੀ ਟੀ-20 ਸੀਰੀਜ਼ ਦੀ ਸ਼ੁਰੂਆਤ ਬੇਹੱਦ ਰੋਮਾਂਚਕ ਰਹੀ ਹੈ, ਜਿੱਥੇ ਮੇਜ਼ਬਾਨ ਟੀਮ ਨੇ ਪਹਿਲੀ ਵਾਰ ਭਾਰਤੀ ਟੀਮ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਪਰ ਜਿਸ ਖ਼ਾਸ ਪਲ ਦਾ ਕ੍ਰਿਕਟ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਹ ਪਹਿਲੇ ਟੀ-20 ਮੁਕਾਬਲੇ ਵਿੱਚ ਦੇਖਣ ਨੂੰ ਨਹੀਂ ਮਿਲਿਆ ਅਤੇ ਦੂਜੇ ਮੈਚ ਵਿੱਚ ਵੀ ਇਸ ਮਾਮਲੇ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਹੀ ਕੀਤਾ।

IND vs IRE T20i: 2 ਨਵੇਂ ਖਿਡਾਰੀਆਂ ਦੀ ਐਂਟਰੀ, 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਨਹੀਂ ਮਿਲਿਆ ਮੌਕਾ
tv9-punjabi
| Published: 28 Jun 2026 19:04 PM IST
Share

ਭਾਰਤ ਅਤੇ ਆਇਰਲੈਂਡ ਵਿਚਾਲੇ ਖੇਡੀ ਜਾ ਰਹੀ ਟੀ-20 ਸੀਰੀਜ਼ ਦੀ ਸ਼ੁਰੂਆਤ ਬੇਹੱਦ ਰੋਮਾਂਚਕ ਰਹੀ ਹੈ, ਜਿੱਥੇ ਮੇਜ਼ਬਾਨ ਟੀਮ ਨੇ ਪਹਿਲੀ ਵਾਰ ਭਾਰਤੀ ਟੀਮ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਪਰ ਜਿਸ ਖ਼ਾਸ ਪਲ ਦਾ ਕ੍ਰਿਕਟ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਹ ਪਹਿਲੇ ਟੀ-20 ਮੁਕਾਬਲੇ ਵਿੱਚ ਦੇਖਣ ਨੂੰ ਨਹੀਂ ਮਿਲਿਆ ਅਤੇ ਦੂਜੇ ਮੈਚ ਵਿੱਚ ਵੀ ਇਸ ਮਾਮਲੇ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਹੀ ਕੀਤਾ।

ਬੇਲਫਾਸਟ ਵਿਖੇ ਖੇਡੇ ਗਏ ਸੀਰੀਜ਼ ਦੇ ਦੂਜੇ ਮੈਚ ਵਿੱਚ ਵੀ 15 ਸਾਲ ਦੇ ਸਟਾਰ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੂੰ ਡੈਬਿਊ ਕਰਨ ਦਾ ਮੌਕਾ ਨਹੀਂ ਮਿਲ ਸਕਿਆ। ਟੀਮ ਇੰਡੀਆ ਨੇ ਇਸ ਮੁਕਾਬਲੇ ਵਿੱਚ ਦੋ ਨਵੇਂ ਖਿਡਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਪਰ ਵੈਭਵ ਉਨ੍ਹਾਂ ਵਿੱਚ ਸ਼ਾਮਲ ਨਹੀਂ ਸਨ, ਜਿਸ ਕਾਰਨ ਬੇਲਫਾਸਟ ਪਹੁੰਚੇ ਭਾਰਤੀ ਅਤੇ ਸਥਾਨਕ ਖੇਡ ਪ੍ਰੇਮੀ ਕਾਫ਼ੀ ਨਿਰਾਸ਼ ਨਜ਼ਰ ਆਏ। ਹਾਲਾਂਕਿ, ਵੈਭਵ ਨੂੰ ਭਾਵੇਂ ਮੌਕਾ ਨਹੀਂ ਮਿਲਿਆ, ਪਰ ਟੀਮ ਇੰਡੀਆ ਵੱਲੋਂ ਆਲਰਾਊਂਡਰ ਸੂਰਿਆਂਸ਼ ਸ਼ੈਡਗੇ ਅਤੇ ਤੇਜ਼ ਗੇਂਦਬਾਜ਼ ਪ੍ਰਿੰਸ ਯਾਦਵ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ ਡੈਬਿਊ ਜ਼ਰੂਰ ਕੀਤਾ।

ਵੈਭਵ ਨੂੰ ਕਦੋਂ ਤੱਕ ਕਰਨਾ ਪਵੇਗਾ ਡੈਬਿਊ ਦਾ ਇੰਤਜ਼ਾਰ?

ਬੇਲਫਾਸਟ ਵਿੱਚ ਐਤਵਾਰ 28 ਜੂਨ ਨੂੰ ਖੇਡੇ ਗਏ ਸੀਰੀਜ਼ ਦੇ ਦੂਜੇ ਮੈਚ ਦੌਰਾਨ ਇਸ ਗੱਲ ਨੂੰ ਲੈ ਕੇ ਕਾਫ਼ੀ ਉਤਸੁਕਤਾ ਸੀ ਕਿ ਕੀ ਪਹਿਲੇ ਮੈਚ ਵਿੱਚ ਬੱਲੇਬਾਜ਼ਾਂ ਦੇ ਫ਼ਲਾਪ ਪ੍ਰਦਰਸ਼ਨ ਤੋਂ ਬਾਅਦ ਦੂਜੇ ਮੈਚ ਵਿੱਚ ਵੈਭਵ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਜਾਵੇਗਾ ਜਾਂ ਨਹੀਂ। ਟਾਸ ਹੋਣ ਤੋਂ ਠੀਕ ਪਹਿਲਾਂ ਟੀਮ ਇੰਡੀਆ ਦੇ ਹਡਲ ਵਿੱਚ ਦੋ ਨਵੇਂ ਖਿਡਾਰੀਆਂ ਨੂੰ ਟੀ-20 ਅੰਤਰਰਾਸ਼ਟਰੀ ਟੀਮ ਦੀ ਕੈਪ ਸੌਂਪੀ ਗਈ, ਪਰ ਜਿਵੇਂ ਹੀ ਤਸਵੀਰ ਸਾਫ਼ ਹੋਈ ਤਾਂ ਪਤਾ ਲੱਗਿਆ ਕਿ ਵੈਭਵ ਇਨ੍ਹਾਂ ਦੋਵਾਂ ਖਿਡਾਰੀਆਂ ਵਿੱਚ ਸ਼ਾਮਲ ਨਹੀਂ ਸਨ ਅਤੇ ਉਨ੍ਹਾਂ ਨੂੰ ਇੱਕ ਵਾਰ ਫਿਰ ਡਰੈਸਿੰਗ ਰੂਮ ਵਿੱਚ ਬੈਠ ਕੇ ਹੀ ਮੈਚ ਦੇਖਣਾ ਪਵੇਗਾ। ਹੁਣ ਵੈਭਵ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੈਬਿਊ ਦੇ ਲਈ 1 ਜੁਲਾਈ ਤੋਂ ਇੰਗਲੈਂਡ ਖ਼ਿਲਾਫ਼ ਸ਼ੁਰੂ ਹੋਣ ਜਾ ਰਹੀ ਟੀ-20 ਸੀਰੀਜ਼ ਦਾ ਇੰਤਜ਼ਾਰ ਕਰਨਾ ਹੋਵੇਗਾ।

ਕੌਣ ਹਨ ਡੈਬਿਊ ਕਰਨ ਵਾਲੇ ਸੂਰਿਆਂਸ਼ ਅਤੇ ਪ੍ਰਿੰਸ?

ਦੂਜੇ ਪਾਸੇ, ਜਿਨ੍ਹਾਂ ਦੋ ਨਵੇਂ ਖਿਡਾਰੀਆਂ ਨੂੰ ਟੀਮ ਵਿੱਚ ਮੌਕਾ ਮਿਲਿਆ ਹੈ, ਉਹ ਵੀ ਬੇਹੱਦ ਖ਼ਾਸ ਹਨ। ਸੱਜੇ ਹੱਥ ਦੇ ਮੀਡੀਅਮ ਪੇਸਰ ਆਲਰਾਊਂਡਰ ਸੂਰਿਆਂਸ਼ ਸ਼ੈਡਗੇ ਅਤੇ ਸੱਜੇ ਹੱਥ ਦੇ ਹੀ ਤੇਜ਼ ਗੇਂਦਬਾਜ਼ ਪ੍ਰਿੰਸ ਯਾਦਵ ਨੂੰ ਇਸ ਮੈਚ ਰਾਹੀਂ ਆਪਣੇ ਟੀ-20 ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਇਨ੍ਹਾਂ ਦੋਵਾਂ ਨੂੰ ਵਾਸ਼ਿੰਗਟਨ ਸੁੰਦਰ ਅਤੇ ਪ੍ਰਸਿੱਧ ਕ੍ਰਿਸ਼ਨਾ ਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਿੰਸ ਯਾਦਵ ਨੇ ਤਾਂ ਇਸੇ ਮਹੀਨੇ ਅਫ਼ਗਾਨਿਸਤਾਨ ਖ਼ਿਲਾਫ਼ ਆਪਣਾ ਵਨਡੇ ਡੈਬਿਊ ਵੀ ਕੀਤਾ ਸੀ ਅਤੇ ਉਸ ਦੌਰਾਨ ਕਾਫ਼ੀ ਪ੍ਰਭਾਵਿਤ ਕੀਤਾ ਸੀ।

ਇਸ ਤੋਂ ਇਲਾਵਾ, ਆਈਪੀਐਲ 2026 ਵਿੱਚ ਵੀ ਸੂਰਿਆਂਸ਼ ਨੇ ਪੰਜਾਬ ਕਿੰਗਜ਼ ਅਤੇ ਪ੍ਰਿੰਸ ਯਾਦਵ ਨੇ ਲਖਨਊ ਸੁਪਰ ਜਾਇੰਟਸ ਵੱਲੋਂ ਖੇਡਦਿਆਂ ਦਮਦਾਰ ਪ੍ਰਦਰਸ਼ਨ ਦਿਖਾਇਆ ਸੀ। ਸੂਰਿਆਂਸ਼ ਨੇ 7 ਪਾਰੀਆਂ ਵਿੱਚ 175 ਦੇ ਸ਼ਾਨਦਾਰ ਸਟ੍ਰਾਈਕ ਰੇਟ ਨਾਲ 158 ਰਨ ਬਣਾਏ ਸਨ। ਉਹ ਘਰੇਲੂ ਕ੍ਰਿਕਟ ਵਿੱਚ ਮੁੰਬਈ ਦੀ ਟੀਮ ਵੱਲੋਂ ਖੇਡਦੇ ਹਨ ਅਤੇ ਸ਼੍ਰੇਅਸ ਦੀ ਕਪਤਾਨੀ ਹੇਠ ਸਾਲ 2024 ਵਿੱਚ ਉਨ੍ਹਾਂ ਨੇ ਹੀ ਸੱਯਦ ਮੁਸ਼ਤਾਕ ਅਲੀ ਟਰਾਫ਼ੀ ਦੇ ਫਾਈਨਲ ਮੁਕਾਬਲੇ ਵਿੱਚ ਮੈਚ ਜਿਤਾਊ ਪਾਰੀ ਖੇਡੀ ਸੀ। ਦੂਜੇ ਪਾਸੇ, ਤੇਜ਼ ਗੇਂਦਬਾਜ਼ ਪ੍ਰਿੰਸ ਯਾਦਵ ਨੇ ਆਈਪੀਐਲ 2026 ਦੇ ਸੀਜ਼ਨ ਵਿੱਚ ਕੁੱਲ 16 ਵਿਕਟਾਂ ਆਪਣੇ ਨਾਮ ਕੀਤੀਆਂ ਸਨ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...