AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

T20 World Cup 2026 Final: ਤੀਸਰੀ ਵਾਰ ਟੀ-20 ਵਰਲਡ ਕੱਪ ਜਿੱਤ ਭਾਰਤ ਨੇ ਰਚਿਆ ਇਤਿਹਾਸ, ਨਿਊਜ਼ੀਲੈਂਡ ਨੂੰ 96 ਰਨ ਨਾਲ ਦਿੱਤੀ ਮਾਤ

T20 World Cup 2026 Final: ਭਾਰਤੀ ਕ੍ਰਿਕਟ ਟੀਮ ਨੇ ਇਤਿਹਾਸ ਰਚਦਿਆਂ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਬੇਹੱਦ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ।

T20 World Cup 2026 Final: ਤੀਸਰੀ ਵਾਰ ਟੀ-20 ਵਰਲਡ ਕੱਪ ਜਿੱਤ ਭਾਰਤ ਨੇ ਰਚਿਆ ਇਤਿਹਾਸ, ਨਿਊਜ਼ੀਲੈਂਡ ਨੂੰ 96 ਰਨ ਨਾਲ ਦਿੱਤੀ ਮਾਤ
Image Credit: @BCCI
tv9-punjabi
| Updated On: 08 Mar 2026 23:15 PM IST
Share

ਟੀਮ ਇੰਡੀਆ ਨੇ ICC ਪੁਰਸ਼ ਟੀ-20 ਵਿਸ਼ਵ ਕੱਪ 2026 ਜਿੱਤ ਲਿਆ ਹੈ। ਭਾਰਤ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ 96 ਦੌੜਾਂ ਦੀ ਸ਼ਾਨਦਾਰ ਜਿੱਤ ਦਰਜ ਕੀਤੀ, ਜਿਸ ਨਾਲ ਉਸਨੇ ਆਪਣਾ ਤੀਜਾ ਖਿਤਾਬ ਹਾਸਲ ਕੀਤਾ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ ਕੀਵੀਆਂ ਲਈ ਕੁੱਲ 256 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿੱਚ, ਨਿਊਜ਼ੀਲੈਂਡ 159 ਦੌੜਾਂ ‘ਤੇ ਢੇਰ ਹੋ ਗਿਆ।

ਅਹਿਮਦਾਬਾਦ ‘ਚ ਪੁਰਾਣੇ ਜ਼ਖ਼ਮਾਂ ‘ਤੇ ਲੱਗਿਆ ਜਿੱਤ ਦਾ ਮਲ੍ਹਮ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ 19 ਨਵੰਬਰ 2023 ਨੂੰ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਮਿਲੀ ਹਾਰ ਦਾ ਦਰਦ ਭਾਰਤੀ ਪ੍ਰਸ਼ੰਸਕਾਂ ਦੇ ਜ਼ਿਹਨ ਵਿੱਚ ਅੱਜ ਵੀ ਤਾਜ਼ਾ ਸੀ। ਅਜਿਹੇ ਵਿੱਚ ਜਦੋਂ ਟੀਮ ਇੰਡੀਆ ਐਤਵਾਰ, 8 ਮਾਰਚ ਨੂੰ ਨਿਊਜ਼ੀਲੈਂਡ ਖ਼ਿਲਾਫ਼ ਇਸੇ ਮੈਦਾਨ ‘ਤੇ ਖ਼ਿਤਾਬੀ ਮੁਕਾਬਲੇ ਲਈ ਉਤਰੀ, ਤਾਂ ਇੱਕ ਡਰ ਬਣਿਆ ਹੋਇਆ ਸੀ ਕਿ ਕਿਤੇ ਫਿਰ ਦਿਲ ਨਾ ਟੁੱਟ ਜਾਵੇ। ਪਰ ਭਾਰਤੀ ਟੀਮ ਨੇ ਸ਼ਾਇਦ ਉਸ ਅਤੀਤ ਨੂੰ ਪੂਰੀ ਤਰ੍ਹਾਂ ਭੁਲਾ ਕੇ ਇੱਕ ਨਵੀਂ ਸ਼ੁਰੂਆਤ ਦੇ ਇਰਾਦੇ ਨਾਲ ਇਸ ਮੈਦਾਨ ‘ਤੇ ਕਦਮ ਰੱਖਿਆ ਅਤੇ ਬੱਸ ਇਤਿਹਾਸ ਹੀ ਰਚ ਦਿੱਤਾ।

ਭਾਰਤੀ ਬੱਲੇਬਾਜ਼ਾਂ ਦਾ ਤੂਫ਼ਾਨ: ਬਣਾਇਆ ਰਿਕਾਰਡ ਸਕੋਰ

ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ ਵਿੱਚ 255 ਦੌੜਾਂ ਦਾ ਰਿਕਾਰਡ ਸਕੋਰ ਖੜ੍ਹਾ ਕੀਤਾ। ਇਹ ਕਿਸੇ ਵੀ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਕਿਸੇ ਵੀ ਟੀਮ ਦਾ ਸਭ ਤੋਂ ਵੱਡਾ ਸਕੋਰ ਸੀ। ਇੱਕ ਵਾਰ ਫਿਰ ਇਸ ਸਕੋਰ ਤੱਕ ਪਹੁੰਚਾਉਣ ਵਿੱਚ ਸੰਜੂ ਸੈਮਸਨ ਦੀ ਸਭ ਤੋਂ ਵੱਡੀ ਭੂਮਿਕਾ ਰਹੀ, ਜਿਨ੍ਹਾਂ ਨੇ ਲਗਾਤਾਰ ਤੀਜਾ ਅਰਧ ਸੈਂਕੜਾ ਜੜਦਿਆਂ 89 ਦੌੜਾਂ ਬਣਾਈਆਂ। ਉੱਥੇ ਹੀ ਈਸ਼ਾਨ ਕਿਸ਼ਨ ਨੇ ਵੀ ਵਿਸ਼ਵ ਕੱਪ ਵਿੱਚ ਆਪਣੀ ਤੀਜੀ ਫਿਫਟੀ ਜੜੀ, ਜਦਕਿ ਟੂਰਨਾਮੈਂਟ ਵਿੱਚ ਖ਼ਾਸ ਯੋਗਦਾਨ ਪਾਉਣ ਵਿੱਚ ਨਾਕਾਮ ਰਹੇ ਅਭਿਸ਼ੇਕ ਸ਼ਰਮਾ ਦਾ ਬੱਲਾ ਵੀ ਅੱਜ ਪੂਰੇ ਰੰਗ ਵਿੱਚ ਨਜ਼ਰ ਆਇਆ। ਉਨ੍ਹਾਂ ਨੇ ਵੀ 52 ਦੌੜਾਂ ਬਣਾਈਆਂ। ਅੰਤ ਵਿੱਚ ਸ਼ਿਵਮ ਦੂਬੇ ਨੇ ਸਿਰਫ਼ 8 ਗੇਂਦਾਂ ਵਿੱਚ 26 ਦੌੜਾਂ ਕੁੱਟੀਆਂ। ਨਿਊਜ਼ੀਲੈਂਡ ਲਈ ਜੇਮਸ ਨੀਸ਼ਮ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ।

ਬੁਮਰਾਹ ਅਤੇ ਅਕਸ਼ਰ ਦੀ ਘਾਤਕ ਗੇਂਦਬਾਜ਼ੀ

ਇਹ ਲਗਭਗ ਉਹੀ ਸਕੋਰ ਸੀ, ਜੋ ਟੀਮ ਇੰਡੀਆ ਨੇ ਸੈਮੀਫਾਈਨਲ ਵਿੱਚ ਬਣਾਇਆ ਸੀ। ਉਦੋਂ ਇੰਗਲੈਂਡ ਨੇ 246 ਦੌੜਾਂ ਬਣਾ ਕੇ ਭਾਰਤ ਨੂੰ ਡਰਾ ਦਿੱਤਾ ਸੀ, ਜਿਸ ਕਾਰਨ ਉਹੀ ਖ਼ਤਰਾ ਇਸ ਵਾਰ ਵੀ ਮੰਡਰਾ ਰਿਹਾ ਸੀ। ਪਰ ਨਿਊਜ਼ੀਲੈਂਡ ਦੇ ਬੱਲੇਬਾਜ਼ ਉਸ ਇਤਿਹਾਸ ਨੂੰ ਦੁਹਰਾ ਨਹੀਂ ਸਕੇ। ਇਸ ਦੀ ਵਜ੍ਹਾ ਬਣੇ ਅਕਸ਼ਰ ਪਟੇਲ ਅਤੇ ਜਸਪ੍ਰੀਤ ਬੁਮਰਾਹ। ਦੋਵਾਂ ਨੇ ਮਿਲ ਕੇ ਨਿਊਜ਼ੀਲੈਂਡ ਦੇ ਟਾਪ ਆਰਡਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ। ਖ਼ਾਸ ਤੌਰ ‘ਤੇ ਅਕਸ਼ਰ ਨੇ ਫਿਨ ਐਲਨ ਅਤੇ ਗਲੇਨ ਫਿਲਿਪਸ ਨੂੰ ਸਸਤੇ ਵਿੱਚ ਨਿਪਟਾ ਦਿੱਤਾ, ਜਦਕਿ ਬੁਮਰਾਹ ਨੇ ਰਚਿਨ ਰਵਿੰਦਰਾ ਨੂੰ ਜਲਦੀ ਆਊਟ ਕਰ ਦਿੱਤਾ। ਸਿਰਫ਼ 72 ਦੌੜਾਂ ਤੱਕ ਨਿਊਜ਼ੀਲੈਂਡ ਦੀਆਂ 5 ਵਿਕਟਾਂ ਡਿੱਗ ਗਈਆਂ ਸਨ, ਜਿਸ ਨੇ ਕੀਵੀ ਟੀਮ ਦੀ ਹਾਰ ਤੈਅ ਕਰ ਦਿੱਤੀ। ਅੰਤ ਵਿੱਚ ਜਸਪ੍ਰੀਤ ਬੁਮਰਾਹ ਨੇ ਧੜਾਧੜ 3 ਵਿਕਟਾਂ ਹੋਰ ਲੈਂਦਿਆਂ ਨਿਊਜ਼ੀਲੈਂਡ ਨੂੰ ਸਿਰਫ਼ 159 ਦੌੜਾਂ ‘ਤੇ ਢੇਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...