ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ‘ਚ ਬਣਾਇਆ ਨਵਾਂ ਏਸ਼ੀਅਨ ਰਿਕਾਰਡ, ਖੇਡ ਮੰਤਰੀ ਨੇ ਦਿੱਤੀ ਮੁਬਾਰਕਬਾਦ

Updated On: 

20 Jun 2023 19:51 PM

Sports News: ਖੇਡ ਮੰਤਰੀ ਨੇ ਅਥਲੀਟ ਤੂਰ ਨੂੰ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਪਹਿਲਾਂ ਵਾਂਗ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਚ ਬਣਾਇਆ ਨਵਾਂ ਏਸ਼ੀਅਨ ਰਿਕਾਰਡ, ਖੇਡ ਮੰਤਰੀ ਨੇ ਦਿੱਤੀ ਮੁਬਾਰਕਬਾਦ
Follow Us On

ਚੰਡੀਗੜ੍ਹ ਨਿਊਜ। ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ (Tajinder Pal Singh Toor) ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਆਪਣੇ ਇਸ ਅਥਲੀਟ ਉਤੇ ਮਾਣ ਹੈ। ਇਸ ਤੋਂ ਪਹਿਲਾਂ ਏਸ਼ੀਅਨ ਤੇ ਕੌਮੀ ਰਿਕਾਰਡ ਵੀ ਤੇਜਿੰਦਰਪਾਲ ਸਿੰਘ ਤੂਰ ਦੇ ਨਾਮ ਸੀ ਅਤੇ ਕੱਲ੍ਹ ਭੁਵਨੇਸ਼ਵਰ ਵਿਖੇ ਇਸ ਅਥਲੀਟ ਨੇ ਬਿਹਤਰ ਪ੍ਰਦਰਸ਼ਨ ਕਰਦਿਆਂ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ।

ਮੋਗਾ ਦੇ ਰਹਿਣ ਵਾਲੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਕੱਲ੍ਹ ਇਸ ਪ੍ਰਾਪਤੀ ਨਾਲ ਇਸ ਸਾਲ ਚੀਨ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਜ਼ਿਕਰਯੋਗ ਹੈ ਕਿ ਤੂਰ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ