ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਦਲਿਆ ਜਾਵੇਗਾ ਤਾਲਕਟੋਰਾ ਸਟੇਡੀਅਮ ਦਾ ਨਾਮ! ਹੁਣ ਇਸ ਨਾਮ ਨਾਲ ਜਾਣਿਆ ਜਾਵੇਗਾ

2010 ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਤਾਲਕਟੋਰਾ ਸਟੇਡੀਅਮ ਵਿੱਚ ਕਈ ਮੁਕਾਬਲੇ ਕਰਵਾਏ ਗਏ ਹਨ। ਇਸ ਸਮੇਂ ਦੌਰਾਨ, ਇਸ ਸਟੇਡੀਅਮ ਦੀ ਮੁਰੰਮਤ ਕੀਤੀ ਗਈ ਸੀ। ਜਦੋਂ ਕਿ ਹਾਲ ਹੀ ਵਿੱਚ, ਦਿੱਲੀ ਸਰਕਾਰ ਨੇ ਇਸ ਸਟੇਡੀਅਮ ਵਿੱਚ ਦਿੱਲੀ ਖੇਡਾਂ ਦਾ ਆਯੋਜਨ ਕੀਤਾ ਸੀ।

ਬਦਲਿਆ ਜਾਵੇਗਾ ਤਾਲਕਟੋਰਾ ਸਟੇਡੀਅਮ ਦਾ ਨਾਮ! ਹੁਣ ਇਸ ਨਾਮ ਨਾਲ ਜਾਣਿਆ ਜਾਵੇਗਾ
Follow Us
tv9-punjabi
| Published: 08 Jun 2025 19:03 PM IST

ਦਿੱਲੀ ਦੇ ਇਤਿਹਾਸਕ ਤਾਲਕਟੋਰਾ ਸਟੇਡੀਅਮ ਦਾ ਨਾਮ ਬਦਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਰਸਮੀ ਐਲਾਨ 12 ਜੂਨ ਨੂੰ ਹੋਣ ਵਾਲੀ NDMC ਦੀ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ। ਇਹ ਸਟੇਡੀਅਮ ਇੱਕ ਇਨਡੋਰ ਸਟੇਡੀਅਮ ਹੈ। ਜਿੱਥੇ ਕਈ ਮੁਕਾਬਲੇ ਕਰਵਾਏ ਜਾਂਦੇ ਹਨ।

ਇਸ ਵਿੱਚ 3035 ਲੋਕਾਂ ਦੀ ਸਮਰੱਥਾ ਹੈ। ਇਹ ਸਟੇਡੀਅਮ NDMC ਦੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਹੈ। ਇਸ ਦਾ ਨਾਮ ਮੁਗਲ ਯੁੱਗ ਦੇ ਇੱਕ ਬਾਗ਼ ਦੇ ਨਾਮ ‘ਤੇ ਰੱਖਿਆ ਗਿਆ ਹੈ, ਜਿਸ ਨੂੰ ਤਾਲਕਟੋਰਾ ਗਾਰਡਨ ਕਿਹਾ ਜਾਂਦਾ ਹੈ। ਹੁਣ ਇਸ ਸਟੇਡੀਅਮ ਦਾ ਨਾਮ ਮਹਾਰਿਸ਼ੀ ਵਾਲਮੀਕਿ ਸਟੇਡੀਅਮ ਰੱਖਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਕਿਉਂ ਬਦਲਿਆ ਜਾਵੇਗਾ ਨਾਮ ?

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ, ਇਸ ਸਟੇਡੀਅਮ ਦਾ ਨਾਮ ਬਦਲਣ ਦੀ ਮੰਗ ਕੀਤੀ ਗਈ ਸੀ। ਭਾਜਪਾ ਦੇ ਪ੍ਰਵੇਸ਼ ਸ਼ਰਮਾ ਨੇ ਤਾਲਕਟੋਰਾ ਸਟੇਡੀਅਮ ਦਾ ਨਾਮ ਬਦਲ ਕੇ ਮਹਾਰਿਸ਼ੀ ਵਾਲਮੀਕੀ ਸਟੇਡੀਅਮ ਰੱਖਣ ਦੀ ਮੰਗ ਕੀਤੀ ਸੀ। ਉਹ ਲੰਬੇ ਸਮੇਂ ਤੋਂ ਇਸ ਸਟੇਡੀਅਮ ਦਾ ਨਾਮ ਬਦਲਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਦਾ ਨਾਮ ਕਿਸੇ ਵੱਡੀ ਸ਼ਖਸੀਅਤ ਦੇ ਨਾਮ ‘ਤੇ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ।

ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਫਾਈ ਮੁਹਿੰਮ ਦੀ ਸ਼ੁਰੂਆਤ ਦਿੱਲੀ ਸਥਿਤ ਮਹਾਰਿਸ਼ੀ ਵਾਲਮੀਕਿ ਮੰਦਰ ਤੋਂ ਕੀਤੀ ਸੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਇਸ ਮੰਦਰ ਵਿੱਚ ਝਾੜੂ ਲਗਾ ਕੇ ਕੀਤੀ ਸੀ। ਹੁਣ ਤਾਲਕਟੋਰਾ ਸਟੇਡੀਅਮ ਦਾ ਨਾਮ ਮਹਾਰਿਸ਼ੀ ਵਾਲਮੀਕਿ ਦੇ ਨਾਮ ‘ਤੇ ਰੱਖਣ ਦੀ ਮੰਗ ਜ਼ੋਰ ਫੜ ਰਹੀ ਹੈ। ਸੂਤਰਾਂ ਅਨੁਸਾਰ, ਇਸ ਨੂੰ 12 ਜੂਨ ਨੂੰ ਮਨਜ਼ੂਰੀ ਮਿਲ ਸਕਦੀ ਹੈ। ਦਿੱਲੀ ਵਿਧਾਨ ਸਭਾ ਦੌਰਾਨ ਇਸ ਮੁੱਦੇ ਨੇ ਦਿੱਲੀ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਸੀ।

ਰਾਸ਼ਟਰਮੰਡਲ ਗੇਮਸ ਦੌਰਾਨ ਹੋ ਚੁੱਕੇ ਹਨ ਕਈ ਖੇਡ

2010 ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਤਾਲਕਟੋਰਾ ਸਟੇਡੀਅਮ ਵਿੱਚ ਕਈ ਮੁਕਾਬਲੇ ਕਰਵਾਏ ਗਏ ਹਨ। ਇਸ ਸਮੇਂ ਦੌਰਾਨ, ਇਸ ਸਟੇਡੀਅਮ ਦਾ ਨਵੀਨੀਕਰਨ ਕੀਤਾ ਗਿਆ ਸੀ। ਜਦੋਂ ਕਿ ਹਾਲ ਹੀ ਵਿੱਚ, ਦਿੱਲੀ ਸਰਕਾਰ ਨੇ ਇਸ ਸਟੇਡੀਅਮ ਵਿੱਚ ਦਿੱਲੀ ਖੇਡਾਂ ਦਾ ਆਯੋਜਨ ਕੀਤਾ ਸੀ। ਦੇਸ਼ ਭਰ ਦੇ ਖਿਡਾਰੀਆਂ ਨੇ ਇਸ ਵਿੱਚ ਹਿੱਸਾ ਲਿਆ ਸੀ। ਰਾਸ਼ਟਰਮੰਡਲ ਖੇਡਾਂ ਦੌਰਾਨ, ਇਸ ਸਟੇਡੀਅਮ ਨੂੰ ਇੱਕ ਬਿਲਕੁਲ ਨਵਾਂ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਮੇਂ ਦੌਰਾਨ ਇੱਥੇ ਕਈ ਖੇਡਾਂ ਦਾ ਆਯੋਜਨ ਕੀਤਾ ਗਿਆ ਸੀ। ਤਾਲਕਟੋਰਾ ਸਵੀਮਿੰਗ ਪੂਲ ਸਟੇਡੀਅਮ ਕੰਪਲੈਕਸ ਵਿੱਚ ਮੌਜੂਦ ਹੈ।

Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...